ਫ਼ਰੀਦਕੋਟ, 30 ਮਈ (ਹਰਮਿੰਦਰ ਸਿੰਘ ਮਿੰਦਾ)-ਹਾਲ ਹੀ 'ਚ ਹੋਈਆਂ ਨਗਰ ਕੌਂਸਲ ਦੀਆਂ ਚੋਣਾਂ 'ਚ ਕਾਂਗਰਸ ਪਾਰਟੀ ਨੂੰ ਮਿਲੀਆਂ 8 ਸੀਟਾਂ 'ਤੇ ਜਿੱਤ ਤੋਂ ਬਾਅਦ ਅੱਜ ਆਪਣੇ ਗ੍ਰਹਿ ਵਿਖੇ ਕਾਂਗਰਸ ਦੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਨਗਰ ਕੌਂਸਲ ਦੀਆਂ ਚੋਣਾਂ ਦੌਰਾਨ ਸਰਕਾਰ ਵਲੋਂ ਕੀਤੇ ਹਰ ਤਰ੍ਹਾਂ ਦੇ ਧੱਕੇ ਦੇ ਬਾਵਜੂਦ 8 ਸੀਟਾਂ 'ਤੇ ਜਿੱਤ ਪ੍ਰਾਪਤ ਕਰਨ ਵਿਚ ਸਫ਼ਲ ਰਹੀ ਹੈ | ਉਨ੍ਹਾਂ ਕਿਹਾ ਕਿ ਕੁਝ ਸੀਟਾਂ 'ਤੇ ਬਹੁਤ ਹੀ ਘੱਟ ਵੋਟਾਂ ਨਾਲ ਕਾਂਗਰਸ ਪਾਰਟੀ ਦੇ ਉਮੀਦਵਾਰ ਜਿੱਤ ਤੋਂ ਦੂਰ ਰਹਿ ਗਏ | ਉਨ੍ਹਾਂ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਸ਼ਹਿਰ ਨਿਵਾਸੀਆਂ ਵਲੋਂ ਵੱਡੇ ਪੱਧਰ 'ਤੇ ਹੁੰਗਾਰਾ ਦੇਣ 'ਤੇ ਧੰਨਵਾਦ ਕੀਤਾ | ਇਸ ਮੌਕੇ ਅਵਤਾਰ ਸਿੰਘ, ਜਗਸੀਰ ਸਿੰਘ, ਗੁਰਤੇਜ ਸਿੰਘ ਤੇਜਾ ਪਹਿਲਵਾਨ, ਗੁਰਪ੍ਰੀਤ ਸਿੰਘ ਭੰਡਾਰੀ, ਅਮਰ ਕੁਮਾਰ ਬੀਨੂੰ, ਡਾ. ਜਾਗੀਰ ਸਿੰਘ, ਤਾਰਾ ਸਿੰਘ ਭੱਟੀ, ਅਮਰਜੀਤ ਸਿੰਘ ਸੰਧੂ, ਅਵਤਾਰ ਸਿੰਘ ਜਗਸੀਰ, ਜਗਵਿੰਦਰ ਸਿੰਘ ਜੁਗਨੂੰ, ਸੁਖਮੰਦਰ ਸਿੰਘ ਪੱਪੂ, ਡਾ. ਰਾਜਿੰਦਰ ਕੁਮਾਰ ਰਾਜੂ, ਸਿਲਾਚੀ ਗੁਪਤਾ, ਡਾ. ਕਸ਼ਮੀਰ ਸਿੰਘ, ਲੁਕੇਂਦਰ ਲੁੱਕਾ, ਜਤਿੰਦਰ ਸਿੰਘ ਅਤੇ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਹਾਜ਼ਰ ਸਨ |