ਜੈਤੋ, 30 ਮਈ (ਗੁਰਚਰਨ ਸਿੰਘ ਗਾਬੜੀਆ)-ਮਾਰਕੀਟ ਕਮੇਟੀ ਜੈਤੋ ਦੇ ਸੇਵਾ ਮੁਕਤ ਮੁਲਾਜ਼ਮ ਜਸਵਿੰਦਰ ਸਿੰਘ ਕੂਕਾ ਨੂੰ ਉਸ ਵਕਤ ਗਹਿਰ ਸਦਮਾ ਪੁੱਜਿਆ ਜਦੋਂ ਉਨ੍ਹਾਂ ਦੀ ਨੂੰ ਹ ਸੰਦੀਪ ਕੌਰ (37) ਧਰਮ-ਪਤਨੀ ਅਮਨਦੀਪ ਸਿੰਘ ਧਾਲੀਵਾਲ ਵਾਸੀ ਕੋਠੇ ਮਾਹਲਾ ਸਿੰਘ ਵਾਲਾ ਦੀ ਸੰਖੇਪ ਬਿਮਾਰੀ ਉਪਰੰਤ ਮੌਤ ਹੋ ਗਈ | ਇਸ ਦੁੱਖ ਦੀ ਘੜੀ ਵਿਚ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ, ਸ਼੍ਰੋਮਣੀ ਅਕਾਲੀ ਦਲ ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ, ਗੁਰਚੇਤ ਸਿੰਘ ਢਿੱਲੋਂ ਬਰਗਾੜੀ, ਜ਼ੈਲਦਾਰ ਯਾਦਵਿੰਦਰ ਸਿੰਘ ਯਾਦੀ, 'ਆਪ' ਵਿਧਾਇਕ ਅਮੋਲਕ ਸਿੰਘ, ਸੀਨੀਅਰ ਕਾਂਗਰਸੀ ਆਗੂ ਪਵਨ ਕੁਮਾਰ ਗੋਇਲ, ਸਾਬਕਾ ਮੈਂਬਰ ਪਾਲੀਮੈਂਟ ਜਨਾਬ ਮੁਹੰਮਦ ਸਦੀਕ, ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਭੱਟੀ, ਕਾਂਗਰਸ ਕਮੇਟੀ ਦੇ ਹਲਕਾ ਇੰਚਾਰਜ ਦਰਸ਼ਨ ਸਿੰਘ ਢਿੱਲਵਾਂ, ਸਾਬਕਾ ਵਿਧਾਇਕ ਬਲਦੇਵ ਸਿੰਘ, ਸਾਬਕਾ ਚੇਅਰਮੈਨ ਸਿਕੰਦਰ ਸਿੰਘ ਮੜ੍ਹਾਕ, ਕੁਲਦੀਪ ਸਿੰਘ ਬਰਾੜ ਨਿਆਮੀਵਾਲਾ, ਸੂਰਜ ਭਾਰਦਵਾਜ, ਰਾਜਾ ਭਾਰਦਵਾਜ, ਮੇਹਰ ਸਿੰਘ ਕਰੀਰਵਾਲੀ, ਮਨਬੀਰ ਸਿੰਘ ਬੱਬੂ ਬਰਾੜ ਮੱਤਾ, ਦਵਿੰਦਰਬੀਰ ਸਿੰਘ ਬਰਾੜ ਮੱਤਾ, ਕੁਲਬੀਰ ਸਿੰਘ ਮੱਤਾ ਸੇਵਾ ਮੁਕਤ ਡਿਪਟੀ ਜਨਰਲ ਮੈਨੇਜਰ, ਐਡਵੋਕੇਟ ਗੁਰਸਾਹਿਬ ਸਿੰਘ ਬਰਾੜ, ਨਿਰਮਲ ਸਿੰਘ ਵੜਿੰਗ ਡੋਡ, ਪ੍ਰਗਟ ਸਿੰਘ ਡੋਡ, ਸਾਬਕਾ ਸਰਪੰਚ ਗੁਰਮੇਲ ਸਿੰਘ ਬਰਾੜ, ਗੁਰਵਿੰਦਰ ਸਿੰਘ ਬਰਾੜ ਰੋੜੀਕਪੂਰਾ, ਬਲਵੰਤ ਸਿੰਘ ਬਰਾੜ ਕਰੀਰਵਾਲੀ, ਕੌਂਸਲਰ ਦਿਲਬਾਗ ਬਾਗੀ ਸ਼ਰਮਾ, ਜ਼ੈਲਦਾਰ ਜਸਵਿੰਦਰ ਸਿੰਘ ਸਿਵੀਆ, ਸੁਖਜੀਤ ਸਿੰਘ ਕੋਠੇ ਹਵਾਨਾ, ਕਾਂਗਰਸੀ ਆਗੂ ਜਸਵਿੰਦਰ ਸਿੰਘ ਮੱਤਾ, ਡਾ. ਮੁਹੰਮਦ ਸਲੀਮ ਖਿਲਜੀ, ਹਰਚਰਨ ਸਿੰਘ ਬਾਠ ਕਰੀਰਵਾਲੀ, ਗੁਰਮੀਤ ਸਿੰਘ ਬਰਾੜ ਕਰੀਰਵਾਲੀ, ਡਾ: ਗੁਰਨੈਬ ਸਿੰਘ ਬਰਾੜ ਮੱਲ੍ਹਾ, ਸਾਬਕਾ ਕੌਂਸਲਰ ਜਸਪਾਲ ਸਿੰਘ ਕਾਂਟਾ, ਸੁਖਪਾਲ ਸਿੰਘ ਪਾਲੀ ਕੋਠੇ ਕੇਹਰ ਸਿੰਘ ਵਾਲੇ, ਬੇਅੰਤ ਸਿੰਘ ਬੋਘਾ ਕੋਠੇ ਮਾਹਲਾ ਸਿੰਘ ਵਾਲੇ ਅਤੇ ਗੁਰਤੇਗਪਾਲ ਸਿੰਘ ਸੀਰਾ ਕੋਠੇ ਕੇਹਰ ਸਿੰਘ ਵਾਲੇ ਆਦਿ ਆਗੂਆਂ ਨੇ ਸੰਦੀਪ ਕੌਰ ਦੀ ਬੇਵਕਤੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆ ਪਰਿਵਾਰ ਨਾਲ ਹਮਦਰਦੀ ਦਾ ਇਜ਼ਹਾਰ ਕੀਤਾ ਹੈ |