08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਸ਼ਵ ਤੰਬਾਕੂ ਰਹਿਤ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 31-05-2026
ਕੋਟਕਪੂਰਾ, 30 ਮਈ (ਮੋਹਰ ਸਿੰਘ ਗਿੱਲ)-ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀਨੌਂ ਵਿਖੇ ਸਰਕਾਰ ਵਲੋਂ ਚਲਾਏ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਵਿਸ਼ਵ ਤੰਬਾਕੂ ਰਹਿਤ ਦਿਵਸ ਮਨਾਇਆ ਗਿਆ | ਸਮਾਗਮ ਦਾ ਉਦੇਸ਼ ਤੰਬਾਕੂ ਦੀ ਵਰਤੋਂ ਦੇ ਨੁਕਸਾਨਦੇਹ ਪ੍ਰਭਾਵਾਂ ਬਾਰੇ ਜਾਗਰੂਕਤਾ ਫੈਲਾਉਣਾ ਅਤੇ ਤੰਬਾਕੂ ਰਹਿਤ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨਾ ਸੀ | ਇਸ ਸਮਾਗਮ 'ਚ ਤੰਬਾਕੂ ਦੀ ਵਰਤੋਂ ਨਾ ਕਰਨ ਲਈ ਇਕ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ | ਇਸ ਵਿਸ਼ੇ ਦੇ ਸਬੰਧ ਵਿਚ ਸਕੂਲ ਵਿਦਿਆਰਥੀਆਂ ਦੇ ਪੇਂਟਿੰਗ ਮੁਕਾਬਲੇ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ, ਜਿਸ ਨਾਲ ਵਿਦਿਆਰਥੀਆਂ ਦੇ ਗਿਆਨ ਅਤੇ ਉਦੇਸ਼ ਪ੍ਰਤੀ ਵਚਨਬੱਧਤਾ ਨੂੰ ਹੋਰ ਮਜ਼ਬੂਤੀ ਮਿਲੀ | ਐਨ.ਐਸ.ਐਸ ਪ੍ਰੋਗਰਾਮ ਅਫ਼ਸਰ ਸ਼ਮਿੰਦਰ ਕੌਰ ਨੇ ਦੱਸਿਆ ਕਿ ਸਿਹਤਮੰਦ ਅਤੇ ਨਸ਼ਾ ਮੁਕਤ ਸਮਾਜ ਦੀ ਉਸਾਰੀ ਲਈ ਨੌਜਵਾਨਾਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਜ਼ਰੂਰੀ ਹੈ | ਇਸ ਮੌਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਬਲਜੀਤ ਸਿੰਘ ਵਲੋਂ ਮਨੁੱਖੀ ਸਿਹਤ ਨੂੰ ਵਡਮੁੱਲੀ ਦਾਤ ਦੱਸਦਿਆਂ ਨਸ਼ਿਆਂ ਜਿਹੇ ਹਾਨੀਕਾਰਕ ਪਦਾਰਥਾਂ ਤੋਂ ਦੂਰ ਰਹਿਣ ਦੀ ਪ੍ਰੇਰਨਾ ਦਿੱਤੀ ਗਈ | ਸਕੂਲ ਦੇ ਡਾਇਰੈਕਟਰ/ਪਿ੍ੰਸੀਪਲ ਸੁਰਿੰਦਰ ਕੌਰ ਅਤੇ ਪਿ੍ੰਸੀਪਲ ਸੋਮਾ ਦੇਵੀ ਵਲੋਂ ਵੱਖ-ਵੱਖ ਮੁਕਾਬਲਿਆਂ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਅਜਿਹੀਆਂ ਪਹਿਲਕਦਮੀਆਂ ਸੰਪੂਰਨ ਸਿੱਖਿਆ ਅਤੇ ਸਮਾਜ ਭਲਾਈ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦੀਆਂ ਹਨ |
Ad Position 22
No active advertisement
ਪਿਛਲੀ ਖ਼ਬਰ ਦਸਮੇਸ਼ ਪਬਲਿਕ ਸਕੂਲ 'ਚ ਸੱਭਿਆਚਾਰਕ ਪ੍ਰੋਗਰਾਮ ਅਤੇ ਇਨਾਮ ਵੰਡ ਸਮਾਰੋਹ ਕਰਵਾਇਆ ਅਗਲੀ ਖ਼ਬਰ ਜਸਵਿੰਦਰ ਸਿੰਘ ਕੂਕਾ ਨੂੰ ਸਦਮਾ, ਨੂੰ ਹ ਦਾ ਦਿਹਾਂਤ
Ad Position 24