09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਨਗਰ ਕੌਂਸਲ ਚੋਣਾਂ 'ਚ ਪੰਜਾਬ ਸਰਕਾਰ ਦੇ ਲੋਕ ਪੱਖੀ ਫ਼ੈਸਲਿਆਂ ਦੀ ਹੋਈ ਜਿੱਤ- ਡਾ. ਭਗਤੂਆਣਾ

Ad Position 21
No active advertisement
ਅਜੀਤ ਡੈਸਕ 31-05-2026
ਜੈਤੋ, 30 ਮਈ (ਗੁਰਮੀਤਪਾਲ ਰੋੜੀਕਪੂਰਾ)-ਨਗਰ ਕੌਂਸਲ ਚੋਣਾਂ ਦੇ ਨਤੀਜਿਆਂ 'ਤੇ ਪ੍ਰਤੀਕਿਰਿਆ ਦਿੰਦਿਆਂ ਡਾ. ਲਛਮਣ ਭਗਤੂਆਣਾ ਨੇ ਕਿਹਾ ਕਿ ਇਹ ਜਿੱਤ ਪੰਜਾਬ ਸਰਕਾਰ ਦੇ ਲੋਕ ਪੱਖੀ ਫ਼ੈਸਲਿਆਂ, ਵਿਕਾਸ ਮੁਖੀ ਨੀਤੀਆਂ ਅਤੇ ਆਮ ਲੋਕਾਂ ਦੇ ਭਰੋਸੇ ਦੀ ਜਿੱਤ ਹੈ | ਉਨ੍ਹਾਂ ਵਿਸ਼ੇਸ਼ ਤੌਰ 'ਤੇ ਵਾਰਡ ਨੰਬਰ : 5 ਤੋਂ ਜੇਤੂ ਉਮੀਦਵਾਰ ਮਨਦੀਪ ਸ਼ਰਮਾ (ਪਤਨੀ ਦੀਪਾ ਸ਼ਰਮਾ) ਨੂੰ ਵਧਾਈ ਦਿੰਦਿਆਂ ਕਿਹਾ ਕਿ ਲੋਕਾਂ ਨੇ ਵਿਕਾਸ ਅਤੇ ਇਮਾਨਦਾਰ ਰਾਜਨੀਤੀ ਦੇ ਹੱਕ ਵਿਚ ਆਪਣਾ ਫ਼ੈਸਲਾ ਦਿੱਤਾ ਹੈ | ਉਨ੍ਹਾਂ ਕਿਹਾ ਕਿ ਮਨਦੀਪ ਸ਼ਰਮਾ ਦੀ ਜਿੱਤ ਵਾਰਡ ਵਾਸੀਆਂ ਦੇ ਭਰੋਸੇ ਅਤੇ ਪਾਰਟੀ ਦੀਆਂ ਲੋਕ ਭਲਾਈ ਨੀਤੀਆਂ ਦਾ ਨਤੀਜਾ ਹੈ | ਡਾ. ਭਗਤੂਆਣਾ ਨੇ ਕਿਹਾ ਕਿ ਨਗਰ ਕੌਂਸਲ ਚੋਣਾਂ ਵਿਚ ਮਿਲੇ ਸਮਰਥਨ ਨੇ ਸਾਬਤ ਕਰ ਦਿੱਤਾ ਹੈ ਕਿ ਲੋਕ ਵਿਕਾਸ, ਪਾਰਦਰਸ਼ਤਾ ਅਤੇ ਜਨਸੇਵਾ ਦੀ ਰਾਜਨੀਤੀ ਨੂੰ ਤਰਜੀਹ ਦੇ ਰਹੇ ਹਨ | ਉਨ੍ਹਾਂ ਸਮੂਹ ਜੇਤੂ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਦੇ ਹੋਏ ਆਪਣੇ-ਆਪਣੇ ਵਾਰਡਾਂ ਦੇ ਸਰਵਪੱਖੀ ਵਿਕਾਸ ਲਈ ਕੰਮ ਕਰਨਗੇ | ਉਨ੍ਹਾਂ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਵਲੋਂ ਦਿੱਤਾ ਗਿਆ ਫ਼ਤਵਾ ਵਿਕਾਸ ਅਤੇ ਜਨਹਿੱਤ ਦੀ ਰਾਜਨੀਤੀ ਦੀ ਜਿੱਤ ਹੈ | ਇਸ ਮੌਕੇ ਗੋਬਿੰਦਰ ਸਿੰਘ ਵਾਲੀਆ ਚੇਅਰਮੈਨ ਮਾਰਕਿਟ ਕਮੇਟੀ, ਸਾਬਕਾ ਸੀਨੀਅਰ ਨਗਰ ਕੌਂਸਲਰ ਨਰਿੰਦਰਪਾਲ ਰਾਮੇਆਣਾ, ਜਸਪਾਲ ਸਿੰਘ ਜੱਸਾ ਸਰਪੰਚ ਰੋੜੀਕਪੂਰਾ, ਡਾ. ਹਰਪਾਲ ਸਿੰਘ ਰਾਮੂਵਾਲਾ, ਨਿਰਮਲ ਸਿੰਘ ਰਾਮੂਵਾਲਾ, ਜਸਵਿੰਦਰ ਸਿੰਘ ਬਿਸ਼ਨੰਦੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦੇ ਉਮੀਦਵਾਰਾਂ ਦੀ ਹੋਈ ਜਿੱਤ 'ਤੇ ਲੱਡੂ ਵੰਡੇ ਅਗਲੀ ਖ਼ਬਰ ਪਹਿਲਵਾਨ ਸਾਗਰ ਸਿੰਘ ਦਾ ਅੰਤਰਰਾਸ਼ਟਰੀ ਮੁਕਾਬਲਿਆਂ 'ਚ ਚਾਂਦੀ ਦਾ ਤਗਮਾ ਜਿੱਤਣ 'ਤੇ ਵਿਸ਼ੇਸ਼ ਸਨਮਾਨ
Ad Position 24