09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਭੂਆ-ਭਤੀਜੇ ਦੀ ਜਿੱਤ ਨਾਲ ਕਾਂਗਰਸੀਆਂ 'ਚ ਖ਼ੁਸ਼ੀ, ਵੱਡੇ ਫ਼ਰਕ ਨਾਲ ਵਿਰੋਧੀਆਂ ਨੂੰ ਹਰਾਇਆ

Ad Position 21
No active advertisement
ਅਜੀਤ ਡੈਸਕ 31-05-2026
ਮਲੋਟ, 30 ਮਈ (ਪਾਟਿਲ)-ਮਲੋਟ ਨਗਰ ਕੌਂਸਲ ਚੋਣਾਂ ਦੌਰਾਨ ਕਾਂਗਰਸ ਪਾਰਟੀ ਲਈ ਵੱਡੀ ਖ਼ੁਸ਼ਖਬਰੀ ਉਸ ਵੇਲੇ ਸਾਹਮਣੇ ਆਈ, ਜਦੋਂ ਵਾਰਡ ਨੰਬਰ 24 ਤੋਂ ਜ਼ਿਲ੍ਹਾ ਕਾਂਗਰਸ ਕਮੇਟੀ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਤੇ ਨਗਰ ਕੌਂਸਲ ਮਲੋਟ ਦੇ ਸਾਬਕਾ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ ਨੇ ਸ਼ਾਨਦਾਰ ਜਿੱਤ ਦਰਜ ਕੀਤੀ | ਇਸ ਦੇ ਨਾਲ ਹੀ ਉਨ੍ਹਾਂ ਦੀ ਭੂਆ ਕੁਲਦੀਪ ਕੌਰ ਨੇ ਵੀ ਵਾਰਡ ਨੰਬਰ 25 ਤੋਂ ਕਾਂਗਰਸ ਉਮੀਦਵਾਰ ਵਜੋਂ ਜਿੱਤ ਹਾਸਿਲ ਕਰਕੇ ਭੂਆ-ਭਤੀਜੇ ਦੀ ਜੋੜੀ ਨੂੰ ਸਿਆਸੀ ਮੈਦਾਨ ਵਿਚ ਚਰਚਾ ਦਾ ਕੇਂਦਰ ਬਣਾ ਦਿੱਤਾ | ਜਿੱਤ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼ੁਭਦੀਪ ਸਿੰਘ ਬਿੱਟੂ ਨੇ ਆਪਣੀ ਜਿੱਤ ਦਾ ਸਿਹਰਾ ਵਾਰਡ ਨਿਵਾਸੀਆਂ ਤੇ ਮਲੋਟ ਦੀ ਜਨਤਾ ਦੇ ਸਿਰ ਬੰਨਿ੍ਹਆ | ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦੀ ਨਿੱਜੀ ਜਿੱਤ ਨਹੀਂ, ਸਗੋਂ ਲੋਕਾਂ ਦੇ ਪਿਆਰ, ਵਿਸ਼ਵਾਸ ਤੇ ਸਹਿਯੋਗ ਦੀ ਜਿੱਤ ਹੈ | ਉਨ੍ਹਾਂ ਨਿਮਰਤਾ ਨਾਲ ਕਿਹਾ ਕਿ ਉਹ ਆਪਣੇ ਵਾਰਡ ਵਾਸੀਆਂ ਦੇ ਚਰਨਾਂ ਦੀ ਧੂੜ ਹਨ ਅਤੇ ਲੋਕਾਂ ਦੇ ਭਰੋਸੇ 'ਤੇ ਖ਼ਰ੍ਹਾ ਉਤਰਨਾ ਹੀ ਉਨ੍ਹਾਂ ਦੀ ਪਹਿਲੀ ਜ਼ਿੰਮੇਵਾਰੀ ਰਹੇਗੀ | ਸ਼ੁਭਦੀਪ ਸਿੰਘ ਬਿੱਟੂ ਨੇ ਦੱਸਿਆ ਕਿ ਉਨ੍ਹਾਂ ਨੂੰ ਵਾਰਡ ਵਿਚ ਭਾਰੀ ਸਮਰਥਨ ਮਿਲਿਆ ਅਤੇ ਵੱਡੇ ਫ਼ਰਕ ਨਾਲ ਜਿੱਤ ਦਰਜ ਹੋਈ | ਭੂਆ ਤੇ ਭਤੀਜੇ ਦੀ ਇਕੱਠੀ ਜਿੱਤ ਨਾਲ ਕਾਂਗਰਸੀ ਵਰਕਰਾਂ ਤੇ ਸਮਰਥਕਾਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਅਤੇ ਜਿੱਤ ਦੇ ਜਸ਼ਨ ਮਨਾਏ ਗਏ | ਸਿਆਸੀ ਹਲਕਿਆਂ ਵਿਚ ਵੀ ਇਸ ਜਿੱਤ ਨੂੰ ਕਾਂਗਰਸ ਲਈ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ | ਇੱਥੇ ਵਰਨਣਯੋਗ ਹੈ ਕਿ ਇਨ੍ਹਾਂ ਦੋਵਾ ਵਾਰਡਾਂ ਤੋਂ ਪਹਿਲਾਂ ਵੀ ਸ਼ੁਭਦੀਪ ਸਿੰਘ ਬਿੱਟੂ ਦੇ ਪਰਿਵਾਰ ਵਾਲੇ ਹੀ ਜਿੱਤ ਹਾਸਿਲ ਕਰਦੇ ਰਹੇ ਹਨ |
Ad Position 22
No active advertisement
ਪਿਛਲੀ ਖ਼ਬਰ ਗਿੱਦੜਬਾਹਾ ਵਿਖੇ ਕਾਂਗਰਸ ਪਾਰਟੀ ਵਲੋਂ ਐੱਸ.ਡੀ.ਐੱਮ. ਦਫ਼ਤਰ ਅੱਗੇ ਰੋਸ ਧਰਨਾ ਅਗਲੀ ਖ਼ਬਰ ਮਲੋਟ ਕਾਂਗਰਸ ਵਲੋਂ ਸੀਨੀਅਰ ਆਗੂ ਹੈਪੀ ਖੇੜਾ ਦਾ ਵਿਸ਼ੇਸ਼ ਸਨਮਾਨ <br/>
Ad Position 24