ਮਲੋਟ, 1 ਜੂਨ (ਪਾਟਿਲ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਸਤੀਸ਼ ਅਸੀਜਾ ਵਲੋਂ ਪਾਰਟੀ ਨੂੰ ਬੂਥ ਪੱਧਰ ਤੱਕ ਹੋਰ ਮਜ਼ਬੂਤ ਕਰਨ ਦੇ ਮੰਤਵ ਨਾਲ ਜਗਸੀਰ ਸਿੰਘ ਫੂਲੇਵਾਲਾ ਨੂੰ ਰੁਪਾਣਾ ਮੰਡਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ਮੌਕੇ ਸਤੀਸ਼ ਅਸੀਜਾ ਨੇ ਕਿਹਾ ਕਿ ਭਾਜਪਾ ਦੀਆਂ ਲੋਕ ਪੱਖੀ ਨੀਤੀਆਂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਵਿਚ ਹੋਏ ਵਿਕਾਸ ਕਾਰਜਾਂ ਕਾਰਨ ਲੋਕਾਂ ਦਾ ਭਰੋਸਾ ਲਗਾਤਾਰ ਭਾਜਪਾ 'ਤੇ ਵਧ ਰਿਹਾ ਹੈ | ਉਨ੍ਹਾਂ ਕਿਹਾ ਕਿ ਜਗਸੀਰ ਸਿੰਘ ਫੂਲੇਵਾਲਾ ਲੰਮੇ ਸਮੇਂ ਤੋਂ ਪਾਰਟੀ ਪ੍ਰਤੀ ਸਮਰਪਿਤ ਹੋ ਕੇ ਕੰਮ ਕਰ ਰਹੇ ਹਨ ਅਤੇ ਉਨ੍ਹਾਂ ਦੀ ਮਿਹਨਤ, ਲਗਨ ਤੇ ਸੰਗਠਨਾਤਮਕ ਯੋਗਤਾ ਨੂੰ ਦੇਖਦੇ ਹੋਏ ਇਹ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੀ ਗਈ ਹੈ | ਨਵੀਂ ਨਿਯੁਕਤੀ ਲਈ ਜਗਸੀਰ ਸਿੰਘ ਫੂਲੇਵਾਲਾ ਨੇ ਜ਼ਿਲ੍ਹਾ ਪ੍ਰਧਾਨ ਸਤੀਸ਼ ਅਸੀਜਾ ਤੇ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਤੇ ਸਮਰਪਣ ਭਾਵਨਾ ਨਾਲ ਨਿਭਾਉਣਗੇ ਅਤੇ ਭਾਜਪਾ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਲਗਾਤਾਰ ਯਤਨਸ਼ੀਲ ਰਹਿਣਗੇ | ਉਨ੍ਹਾਂ ਕਿਹਾ ਕਿ ਰੁਪਾਣਾ ਮੰਡਲ ਵਿਚ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ, ਨਵੇਂ ਕਾਰਕੁੰਨਾਂ ਨੂੰ ਪਾਰਟੀ ਨਾਲ ਜੋੜਨ ਅਤੇ ਆਉਣ ਵਾਲੀਆਂ ਚੋਣਾਂ ਵਿਚ ਭਾਜਪਾ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਉਹ ਪੂਰੀ ਮਿਹਨਤ ਨਾਲ ਕੰਮ ਕਰਨਗੇ | ਇਸ ਮੌਕੇ ਸੂਬਾ ਕਾਰਜਕਾਰਨੀ ਮੈਂਬਰ ਸੁਸ਼ੀਲ ਗਰੋਵਰ, ਜ਼ਿਲ੍ਹਾ ਵਾਈਸ ਪ੍ਰਧਾਨ ਅਮਨਦੀਪ ਸੰਧੂ, ਨਗਰ ਕੌਂਸਲ ਦੇ ਸਾਬਕਾ ਵਾਈਸ ਪ੍ਰਧਾਨ ਅਸ਼ਵਨੀ ਡਾਵਰ, ਜ਼ਿਲ੍ਹਾ ਖ਼ਜ਼ਾਨਚੀ ਵੇਦ ਪ੍ਰਕਾਸ਼ ਚੁਚਰਾ, ਸਾਬਕਾ ਮੰਡਲ ਪ੍ਰਧਾਨ ਸੀਤਾ ਰਾਮ ਖਟਕ, ਮੰਡਲ ਔਲਖ ਦੇ ਪ੍ਰਧਾਨ ਰਮਨਦੀਪ ਕੌਰ, ਜ਼ਿਲ੍ਹਾ ਆਈ.ਟੀ. ਇੰਚਾਰਜ ਅਭੀ ਜਲਹੋਤਰਾ ਵੀ ਮੌਜੂਦ ਰਹੇ |