ਫ਼ਰੀਦਕੋਟ, 1 ਜੂਨ (ਜਸਵੰਤ ਸਿੰਘ ਪੁਰਬਾ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਗੁਰਦੁਆਰਾ ਸਾਹਿਬ ਪੁਲਿਸ ਲਾਈਨ ਫ਼ਰੀਦਕੋਟ ਵਿਖੇ ਐਸ.ਆਈ. ਜਨਕ ਰਾਜ ਦੀ ਸੇਵਾ ਮੁਕਤੀ ਉਪਰੰਤ ਰੱਖੇ ਗਏ ਸ਼ੁਕਰਾਨਾ ਸਹਿਜ ਪਾਠ ਦੇ ਭੋਗ ਸਮਾਗਮ ਵਿਚ ਸ਼ਮੂਲੀਅਤ ਕੀਤੀ | ਸ. ਸੰਧਵਾਂ ਨੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਰਨਾਂ ਵਿਚ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਐਸ.ਆਈ. ਜਨਕ ਰਾਜ ਨੂੰ ਸੇਵਾ ਮੁਕਤ ਹੋਣ 'ਤੇ ਵਧਾਈ ਦਿੱਤੀ | ਇਸ ਮੌਕੇ ਵੱਖ-ਵੱਖ ਪਤਵੰਤੇ ਸੱਜਣ, ਪੁਲਿਸ ਅਧਿਕਾਰੀ, ਕਰਮਚਾਰੀ ਅਤੇ ਸੰਗਤਾਂ ਵੀ ਹਾਜ਼ਰ ਸਨ |