ਫ਼ਰੀਦਕੋਟ, 1 ਜੂਨ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਫ਼ਰੀਦਕੋਟ ਰਾਹੁਲ ਚਾਬਾ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵਲੋਂ ਪੰਜਾਬ ਰਾਜ ਵਿਚ ਹੋਣ ਵਾਲੀ ਸਪੈਸ਼ਲ ਇੰਟੈਂਸਿਵ ਰਵੀਜ਼ਨ ਦਾ ਸ਼ਡਿਊਲ ਜਾਰੀ ਕੀਤਾ ਗਿਆ ਸੀ | ਹੁਣ ਕਮਿਸ਼ਨ ਵਲੋਂ ਜਾਰੀ ਹਦਾਇਤਾਂ ਅਨੁਸਾਰ ਇਸ ਸ਼ਡਿਊਲ ਵਿਚ ਤਬਦੀਲੀ ਕੀਤੀ ਗਈ ਹੈ ਜਿਸ ਵਿਚ ਵੋਟਰ ਸੂਚੀ ਦੀ ਮਿਤੀ 31 ਜੁਲਾਈ 2026 ਨੂੰ ਹੋਣ ਵਾਲੀ ਡਰਾਫਟ ਪਬਲੀਕੇਸ਼ਨ ਹੁਣ ਮਿਤੀ 03 ਅਗਸਤ 2026 ਨੂੰ , ਮਿਤੀ 31 ਜੁਲਾਈ 2026 ਤੋਂ 30 ਅਗਸਤ 2026 ਤੱਕ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਦੀ ਮਿਤੀ ਹੁਣ 03 ਅਗਸਤ 2026 ਤੋਂ 02 ਸਤੰਬਰ 2026 ਤੱਕ ਅਤੇ ਮਿਤੀ 31 ਜੁਲਾਈ 2026 ਤੋਂ 28 ਸਤੰਬਬ 2026 ਤੱਕ ਨੋਟਿਸ ਫੇਜ਼/ਦਾਅਵੇ ਅਤੇ ਇਤਰਾਜ਼ਾਂ ਦੇ ਨਿਪਟਾਰੇ ਦੀ ਮਿਤੀ ਹੁਣ 03 ਅਗਸਤ 2026 ਤੋਂ 28 ਸਤੰਬਰ 2026 ਤੱਕ ਹੋਵੇਗੀ | ਇਸ ਤੋਂ ਇਲਾਵਾ ਬਾਕੀ ਸ਼ਡਿਊਲ ਵਿਚ ਕੋਈ ਤਬਦੀਲੀ ਨਹੀਂ ਕੀਤੀ ਗਈ, ਜਿਸ ਵਿਚ ਇਨਿਊਮੇਰੇਸ਼ਨ ਫੇਸ (ਘਰ-ਘਰ ਸਰਵੇਅ) ਮਿਤੀ 25 ਜੂਨ 2026 ਤੋਂ 24 ਜੁਲਾਈ 2026 ਤੱਕ ਹੀ ਚੱਲੇਗਾ, ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਮਿਤੀ 24 ਜੁਲਾਈ 2026 ਤੱਕ ਹੀ ਕੀਤੀ ਜਾਵੇਗੀ ਅਤੇ ਵੋਟਰ ਸੂਚੀ ਦੀ ਫਾਈਨਲ ਪਬਲੀਕੇਸ਼ਨ (ਅੰਤਿਮ ਪ੍ਰਕਾਸ਼ਨਾ) ਮਿਤੀ 01 ਅਕਤੂਬਰ 2026 ਨੂੰ ਹੀ ਕੀਤੀ ਜਾਵੇਗੀ | ਨਾਗਰਿਕਾਂ ਵਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਕਿਸੇ ਵੀ ਪ੍ਰਕਾਰ ਦੀ ਜਾਣਕਾਰੀ ਲਈ ਟੋਲ ਫਰੀ ਨੰਬਰ 1950 'ਤੇ ਸੰਪਰਕ ਕੀਤਾ ਜਾ ਸਕਦਾ ਹੈ ਜਾਂ ਨਿੱਜੀ ਤੌਰ 'ਤੇ ਦਫ਼ਤਰੀ ਸਮੇਂ ਦੌਰਾਨ ਜ਼ਿਲ੍ਹਾ ਚੋਣ ਦਫ਼ਤਰ ਵਿਖੇ ਪਹੁੰਚ ਕੀਤੀ ਜਾ ਸਕਦੀ ਹੈ |