29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਪੰਜਾਬ ਡਿਗਰੀ ਕਾਲਜ 'ਚ ਤੰਬਾਕੂ ਜਾਗਰੂਕਤਾ ਦਿਹਾੜਾ ਮਨਾਇਆ

Ad Position 21
No active advertisement
ਅਜੀਤ ਡੈਸਕ 02-06-2026
ਸਾਦਿਕ, 1 ਜੂਨ (ਗੁਰਭੇਜ ਸਿੰਘ ਚੌਹਾਨ)-ਪੰਜਾਬ ਡਿਗਰੀ ਕਾਲਜ ਮਹਿਮੂਆਣਾ ਕੈਂਪਸ ਵਿਖੇ ਵਿਸ਼ਵ ਤੰਬਾਕੂ ਜਾਗਿ੍ਤੀ ਦਿਹਾੜੇ ਮੌਕੇ ਕਾਲਜ ਦੇ ਐਨ.ਐਸ.ਐਸ. ਵਿਭਾਗ ਵਲੋਂ ਇਕ ਜਾਗਰੂਕਤਾ ਸੈਮੀਨਾਰ ਦਾ ਕਰਵਾਇਆ ਗਿਆ | ਜਿਸ ਦੀ ਅਗਵਾਈ ਸਹਾਇਕ ਪ੍ਰੋ:. ਜੁਗਰਾਜ ਸਿੰਘ ਪ੍ਰੋਗਰਾਮ ਅਫਸਰ ਐਨ.ਐਸ.ਐਸ. ਵਿਭਾਗ ਵਲੋਂ ਕੀਤੀ ਗਈ | ਇਸ ਮੌਕੇ ਕਾਲਜ ਦੇ ਵਾਈਸ ਪਿ੍ੰਸੀਪਲ ਪ੍ਰੀਤਇੰਦਰ ਕੌਰ ਗੋਂਦਾਰਾ ਨੇ ਵਿਦਿਆਰਥੀਆਂ ਨੂੰ ਤੰਬਾਕੂ ਦੇ ਸੇਵਨ ਨਾਲ ਹੋਣ ਵਾਲੇ ਸਰੀਰਕ ਮਾਨਸਿਕ ਨੁਕਸਾਨ ਬਾਰੇ ਜਾਣੂ ਕਰਵਾਇਆ | ਸਹਾਇਕ ਪ੍ਰੋਫੈਸਰ ਜੁਗਰਾਜ ਸਿੰਘ ਐਨ.ਐਸ.ਐਸ. ਵਿਭਾਗ ਨੇ ਵਿਦਿਆਰਥੀਆਂ ਨੂੰ ਤੰਬਾਕੂ ਉਤਪਾਦਾਂ ਤੋਂ ਦੂਰ ਰਹਿਣ ਅਤੇ ਹੋਰਨਾਂ ਨੂੰ ਅਜਿਹਾ ਨਾ ਕਰਨ ਲਈ ਪ੍ਰੇਰਿਤ ਕਰਨ, ਸਿਗਰਟਨੋਸ਼ੀ ਅਤੇ ਤੰਬਾਕੂ ਦੀ ਵਰਤੋਂ ਨਾ ਕਰਨ ਸਬੰਧੀ ਪ੍ਰੇਰਿਤ ਕੀਤਾ | ਵਿਦਿਆਰਥੀਆਂ ਨੂੰ ਇਹ ਦੱਸਿਆ ਗਿਆ ਕਿ ਇਹ ਉਤਪਾਦ ਕੈਂਸਰ ਅਤੇ ਦਿਲ ਦੇ ਰੋਗ ਅਤੇ ਸਾਹ ਦੀਆਂ ਬਿਮਾਰੀਆਂ ਦਾ ਕਾਰਨ ਬਣਦੇ ਹਨ | ਸਮਾਗਮ ਦੀ ਸਮਾਪਤੀ ਕੈਂਪਸ ਦੇ ਆਲੇ ਦੁਆਲੇ ਇਕ ਰੈਲੀ ਨਾਲ ਹੋਈ | ਇਸ ਮੌਕੇ ਪ੍ਰੋਫੈਸਰ ਮਨਪ੍ਰੀਤ ਕੌਰ, ਪ੍ਰੋਫੈਸਰ ਸ਼ਿਫਾਲੀ ਨਰੂਲਾ, ਪ੍ਰੋਫੈਸਰ ਅਮਨਦੀਪ ਕੌਰ ਤੋਂ ਇਲਾਵਾ ਸਮੂਹ ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕਾਲਜ ਦੇ ਈਕੋ ਕਲੱਬ ਵਲੋਂ ਫ਼ਾਈਕਸ ਦੇ ਬੂਟੇ ਲਗਾਏ ਅਗਲੀ ਖ਼ਬਰ ਡਾਕਘਰ ਫ਼ਰੀਦਕੋਟ ਤੇ ਮੋਗਾ ਵਿਖੇ ਆਧਾਰ ਕਾਊਾਟਰਾਂ ਦਾ ਸਮਾਂ ਵਧਾਇਆ - ਵਿਵੇਕ ਨਿਧੀ ਸਿੰਘ
Ad Position 24