ਕੋਟਕਪੂਰਾ, 1 ਜੂਨ (ਮੋਹਰ ਸਿੰਘ ਗਿੱਲ)-ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਕੋਟਕਪੂਰਾ ਵਿਖੇ ਪਿ੍ੰਸੀਪਲ ਡਾ. ਗੁਲਸ਼ਨ ਕੁਮਾਰ ਆਹੂਜਾ ਦੀ ਰਹਿਨੁਮਾਈ ਹੇਠ ਕਾਲਜ ਦੇ ਈਕੋ ਕਲੱਬ ਵਲੋਂ ਵਾਤਾਵਰਨ ਸੰਭਾਲ ਅਤੇ ਕੈਂਪਸ ਦੀ ਸੁੰਦਰਤਾ ਵਿਚ ਵਾਧਾ ਕਰਨ ਦੇ ਉਦੇਸ਼ ਨਾਲ ਇਕ ਵਿਸ਼ੇਸ਼ ਹਰਿਆਵਲ ਮੁਹਿੰਮ ਚਲਾਈ ਗਈ | ਇਸ ਤਹਿਤ ਕਾਲਜ ਕੈਂਪਸ ਵਿਚ ਫ਼ਾਈਕਸ ਦੇ ਪੌਦੇ ਲਗਾਏ ਗਏ ਅਤੇ ਪੰਛੀਆਂ ਦੀ ਸੁਰੱਖਿਆ ਅਤੇ ਸੰਭਾਲ ਲਈ ਦਰੱਖਤਾਂ 'ਤੇ ਲੱਕੜ ਅਤੇ ਘਾਹ ਦੇ ਬਣੇ ਆਲ੍ਹਣੇ ਵੀ ਲਗਾਏ ਗਏ | ਇਸ ਮੌਕੇ ਕਾਲਜ ਪਿ੍ੰਸੀਪਲ ਨੇ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਰੱਖਿਆ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਅਤੇ ਪੰਛੀਆਂ ਪ੍ਰਤੀ ਸੰਵੇਦਨਸ਼ੀਲ ਬਣਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਫ਼ਾਈਕਸ ਦੇ ਪੌਦੇ ਨਾ ਸਿਰਫ਼ ਵਾਤਾਵਰਨ ਨੂੰ ਸ਼ੁੱਧ ਕਰਦੇ ਹਨ, ਸਗੋਂ ਕੈਂਪਸ ਦੀ ਹਰਿਆਵਲ ਅਤੇ ਸੁੰਦਰਤਾ ਵਿਚ ਵੀ ਮਹੱਤਵਪੂਰਨ ਯੋਗਦਾਨ ਪਾਉਂਦੇ ਹਨ | ਵਿਦਿਆਰਥੀਆਂ ਨੇ ਇਸ ਮੁਹਿੰਮ ਵਿਚ ਉਤਸ਼ਾਹ ਨਾਲ ਭਾਗ ਲਿਆ ਅਤੇ ਪੌਦਿਆਂ ਦੀ ਸੰਭਾਲ ਕਰਨ ਦਾ ਸੰਕਲਪ ਲਿਆ | ਈਕੋ ਕਲੱਬ ਦੇ ਨੋਡਲ ਅਫ਼ਸਰ ਅਨੀਤਾ ਬੇਦੀ, ਹਰਨੀਤ ਕੌਰ ਅਤੇ ਗਰੀਸ਼ ਸ਼ਰਮਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਦਰੱਖਤਾਂ 'ਤੇ ਲਗਾਏ ਗਏ ਆਲ੍ਹਣੇ ਪੰਛੀਆਂ ਲਈ ਸੁਰੱਖਿਅਤ ਆਵਾਸ ਮੁਹੱਈਆ ਕਰਵਾਉਣ ਵਿਚ ਮਦਦਗਾਰ ਸਾਬਤ ਹੋਣਗੇ | ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਹਾਜ਼ਰ ਸੀ |