28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਡਿਪਟੀ ਕਮਿਸ਼ਨਰ ਨੇ ਟਰੇਡ ਯੂਨੀਅਨ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

Ad Position 21
No active advertisement
ਅਜੀਤ ਡੈਸਕ 03-06-2026
ਸ੍ਰੀ ਮੁਕਤਸਰ ਸਾਹਿਬ, 2 ਜੂਨ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹੇ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕਰਨ ਲਈ ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਟਰੇਡ ਯੂਨੀਅਨ ਦੇ ਨੁਮਾਇੰਦਿਆਂ ਨਾਲ ਦਫ਼ਤਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਿਖੇ ਮੀਟਿੰਗ ਕੀਤੀ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਪ੍ਰਾਪਤ ਹੋਈਆਂ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕਰਵਾਇਆ ਜਾ ਰਿਹਾ ਹੈ | ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਵਪਾਰੀਆਂ ਦੀ ਸਮੱਸਿਆਵਾਂ ਦੇ ਹੱਲ ਲਈ ਹਰ ਹਫ਼ਤੇ ਹਲਕਾ ਕੋਆਰਡੀਨੇਟਰਾਂ ਨਾਲ ਮੀਟਿੰਗ ਕੀਤੀਆਂ ਜਾ ਰਹੀਆਂ ਹਨ ਤੇ ਪ੍ਰਾਪਤ ਹੋਈਆਂ ਸ਼ਿਕਾਇਤਾਂ ਦਾ ਰਿਵਿਊ ਕੀਤਾ ਜਾ ਰਿਹਾ ਹੈ | ਡਿਪਟੀ ਕਮਿਸ਼ਨਰ ਨੇ ਸੰਬੰਧਿਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਬਿਜਲੀ, ਟੈਲੀਫ਼ੋਨ, ਕੇਬਲ, ਵਾਈਫਾਈ ਦੀਆਂ ਢਿੱਲੀਆਂ ਤੇ ਲੰਮਕਦੀਆਂ ਤਾਰਾਂ ਦਾ ਸਹੀ ਪ੍ਰਬੰਧ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ | ਇਸ ਮੌਕੇ ਡੈਵੀ ਗੋਇਲ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਗੁਰਕਿਰਨਦੀਪ ਸਿੰਘ ਸਿੱਧੂ ਐੱਸ.ਡੀ.ਐੱਮ. ਸ੍ਰੀ ਮੁਕਤਸਰ ਸਾਹਿਬ, ਅਰਵਿੰਦਰ ਪਾਲ ਸਿੰਘ ਐੱਸ.ਡੀ.ਐੱਮ. ਗਿੱਦੜਬਾਹਾ, ਪੰਕਜ ਕੁਮਾਰ ਐੱਸ.ਡੀ.ਐੱਮ. ਮਲੋਟ, ਵਨੀਤ ਜਿੰਦਲ ਚੇਅਰਮੈਨ ਜ਼ਿਲ੍ਹਾ ਟਰੇਡਰਜ਼ ਕਮਿਸ਼ਨ, ਕੁਲਵਿੰਦਰ ਕੰਡਾ ਚੇਅਰਮੈਨ ਵਿਧਾਨ ਸਭਾ ਟਰੇਡਰਜ਼ ਕਮਿਸ਼ਨ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਦੇ ਨੁਮਾਇੰਦੇ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਦੇ ਉਪਰੋਂ ਕੈਂਟਰ ਲੰਘਿਆ, ਹੋਈ ਮੌਤ ਅਗਲੀ ਖ਼ਬਰ ਮਲੋਟ ਵਿਖੇ ਨਗਰ ਕੌਂਸਲ ਦੀ ਕਮੇਟੀ ਬਣਾਉਣ ਲਈ ਤਾਣੀ ਉਲਝੀ
Ad Position 24