28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

7 ਗਰਾਮ ਹੈਰੋਇਨ ਸਮੇਤ ਪੁਲਿਸ ਵਲੋਂ ਇਕ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 03-06-2026
ਕੋਟਕਪੂਰਾ, 2 ਜੂਨ (ਮੋਹਰ ਸਿੰਘ ਗਿੱਲ)-ਸਹਾਇਕ ਥਾਣੇਦਾਰ ਦਲਜੀਤ ਸਿੰਘ ਸਮੇਤ ਪੁਲਿਸ ਪਾਰਟੀ ਦੇ ਗਸ਼ਤ ਅਤੇ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਬਾਈਪਾਸ ਜੈਤੋ ਰੋਡ ਨੂੰ ਜਾ ਰਹੇ ਸਨ ਤਾਂ ਇਕ ਮੋਨਾ ਨੌਜਵਾਨ ਸੂਏ ਦੇ ਪੁਲ਼ ਉਪਰ ਬਣੀ ਪੱਕੀ ਬੰਨੀ 'ਤੇ ਬੈਠਾ ਦਿਖਾਈ ਦਿੱਤਾ | ਜੋ ਪੁਲਿਸ ਪਾਰਟੀ ਨੂੰ ਦੇਖ ਕੇ ਆਪਣੀ ਪੈਂਟ ਦੀ ਜੇਬ ਵਿਚੋਂ ਪਾਰਦਰਸ਼ੀ ਮੋਮੀ ਲਿਫ਼ਾਫ਼ੀ ਕੱਢ ਕੇ ਜ਼ਮੀਨ ਉਪਰ ਸੁੱਟ ਕੇ ਤੇਜ਼ ਕਦਮੀ ਲਿੰਕ ਰੋਡ ਬਾਹਮਣਵਾਲਾ ਵੱਲ ਖਿਸਕਣ ਲੱਗਾ | ਜਿਸ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਨਾਮ ਪਤਾ ਪੁੱਛਿਆ ਤਾਂ ਉਸ ਨੇ ਆਪਣੀ ਪਹਿਚਾਣ ਇੰਦਰਜੀਤ ਸਿੰਘ ਵਾਸੀ ਕੋਟਕਪੂਰਾ ਵਜੋਂ ਕਰਵਾਈ | ਤਲਾਸ਼ੀ ਦੌਰਾਨ ਉਸ ਕੋਲੋਂ 7 ਗਰਾਮ ਹੈਰੋਇਨ ਬਰਾਮਦ ਹੋਈ | ਇਸ ਸਬੰਧ 'ਚ ਪੁਲਿਸ ਨੇ ਉਕਤ ਮੁਲਜ਼ਮ ਨੂੰ ਗਿ੍ਫ਼ਤਾਰ ਕਰਕੇ ਉਸ ਵਿਰੁੱਧ ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਵਿਖੇ ਮਾਮਲਾ ਦਰਜ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਨੀਟ ਪੇਪਰ ਲੀਕ ਮਾਮਲੇ 'ਚ ਜ਼ਿਲ੍ਹਾ ਕਾਂਗਰਸ ਵਲੋਂ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਸੇਵਾ ਕੇਂਦਰ ਮੁਲਾਜ਼ਮ ਵੈੱਲਫ਼ੇਅਰ ਐਸੋਸੀਏਸ਼ਨ ਵਲੋਂ ਮੰਗਾਂ ਨੂੰ ਲੈ ਕੇ ਹੜਤਾਲ
Ad Position 24