28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਨੀਟ ਪੇਪਰ ਲੀਕ ਮਾਮਲੇ 'ਚ ਜ਼ਿਲ੍ਹਾ ਕਾਂਗਰਸ ਵਲੋਂ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 03-06-2026
ਫ਼ਰੀਦਕੋਟ, 2 ਜੂਨ (ਜਸਵੰਤ ਸਿੰਘ ਪੁਰਬਾ)-ਸਾਲ 2026 ਦੀ ਨੀਟ ਪ੍ਰੀਖਿਆ ਪੇਪਰ ਲੀਕ ਮਾਮਲੇ ਵਿਚ ਅੱਜ ਜ਼ਿਲ੍ਹਾ ਕਾਂਗਰਸ ਕਮੇਟੀ ਨੇ ਫ਼ਰੀਦਕੋਟ ਦੇ ਇਤਿਹਾਸ ਘੰਟਾ ਘਰ ਸਾਹਮਣੇ ਇਕ ਰੋਸ ਪ੍ਰਦਰਸ਼ਨ ਕੀਤਾ | ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਜ਼ਿਲ੍ਹਾ ਪ੍ਰਧਾਨ ਨਵਦੀਪ ਸਿੰਘ ਬੱਬੂ ਬਰਾੜ ਅਤੇ ਹੋਰਾਂ ਨੇ ਕੀਤੀ | ਇਹ ਰੋਸ ਪ੍ਰਦਰਸ਼ਨ ਘੰਟਾ ਘਰ ਤੋਂ ਆਰੰਭ ਹੋ ਕੇ ਬਾਜ਼ਾਰ ਵਿਚੋਂ ਲੰਘਿਆ ਅਤੇ ਨੀਟ ਪ੍ਰੀਖਿਆ 'ਚ ਹੋਈ ਗੜਬੜੀ ਦੀ ਸਖ਼ਤ ਸ਼ਬਦਾਂ 'ਚ ਨਿੰਦਿਆਂ ਕੀਤੀ | ਉਨ੍ਹਾਂ ਕਿਹਾ ਕਿ ਇਸ ਪ੍ਰੀਖਿਆ ਨੂੰ ਸਫ਼ਲ ਕਰਨ ਵਿਚ ਦੇਸ਼ ਦੇ ਸਿੱਖਿਆ ਮੰਤਰੀ ਦੀ ਵੱਡੀ ਜ਼ਿੰਮੇਵਾਰੀ ਹੈ | ਉਸਨੂੰ ਇਸ ਅਣਗਹਿਲੀ ਲਈ ਆਪਣੇ ਅਹੁਦੇ ਤੋਂ ਨੈਤਿਕਤਾ ਦੇ ਆਧਾਰ 'ਤੇ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਇਸ ਪ੍ਰੀਖਿਆ ਵਿਚ ਸਰਕਾਰ ਨੇ ਵਿਦਿਆਰਥੀਆਂ ਦੀ ਜ਼ਿੰਦਗੀ ਨਾਲ ਖਿਲਵਾੜ ਕੀਤਾ ਹੈ | ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਨਾਲ ਜੁੜੇ ਸਾਰੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ | ਇਸ ਰੋਸ ਪ੍ਰਦਰਸ਼ਨ 'ਚ ਕੌਂਸਲਰ ਤਾਰਾ ਸਿੰਘ ਭੱਟੀ, ਅਮਰਜੀਤ ਸਿੰਘ ਜੱਜ, ਰਘਬੀਰ ਸਿੰਘ ਸਾਬਕਾ ਕੌਂਸਲਰ, ਹਰਭਜਨ ਸਿੰਘ ਸੰਧੂ ਆਦਿ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ-ਗੁਰਪਿਆਰ ਸਿੰਘ ਅਗਲੀ ਖ਼ਬਰ 7 ਗਰਾਮ ਹੈਰੋਇਨ ਸਮੇਤ ਪੁਲਿਸ ਵਲੋਂ ਇਕ ਗਿ੍ਫ਼ਤਾਰ
Ad Position 24