28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ-ਗੁਰਪਿਆਰ ਸਿੰਘ

Ad Position 21
No active advertisement
ਅਜੀਤ ਡੈਸਕ 03-06-2026
ਜੈਤੋ, 2 ਜੂਨ (ਗੁਰਮੀਤਪਾਲ ਰੋੜੀਕਪੂਰਾ)-ਆਮ ਆਦਮੀ ਪਾਰਟੀ ਦੇ ਆਗੂ ਗੁਰਪਿਆਰ ਸਿੰਘ ਐਲ.ਆਈ.ਸੀ. ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਅਤੇ ਵਿਕਾਸ ਮੁਖੀ ਨੀਤੀਆਂ ਨੂੰ ਲਾਗੂ ਕਰਨ ਦਾ ਹੀ ਨਤੀਜਾ ਹੈ ਕਿ ਨਗਰ ਕੌਂਸਲ ਚੋਣਾਂ ਵਿਚ ਲੋਕਾਂ ਨੇ ਆਪ ਪਾਰਟੀ ਦੇ ਹੱਕ ਵਿਚ ਫ਼ਤਵਾ ਦਿੱਤਾ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਿੱਖਿਆ, ਸਿਹਤ, ਬਿਜਲੀ ਅਤੇ ਲੋਕ ਭਲਾਈ ਨਾਲ ਸਬੰਧਿਤ ਕਈ ਇਤਿਹਾਸਕ ਫ਼ੈਸਲੇ ਲਏ ਹਨ, ਜਿਨ੍ਹਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਿਆ ਹੈ | ਇਸੇ ਕਰਕੇ ਸ਼ਹਿਰੀ ਵੋਟਰਾਂ ਨੇ ਨਗਰ ਕੌਂਸਲ ਚੋਣਾਂ ਵਿਚ ਆਪ ਉਮੀਦਵਾਰਾਂ 'ਤੇ ਭਰੋਸਾ ਜਤਾਇਆ ਹੈ | ਗੁਰਪਿਆਰ ਸਿੰਘ ਨੇ ਕਿਹਾ ਕਿ ਚੋਣ ਨਤੀਜਿਆਂ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕ ਵਿਕਾਸ, ਪਾਰਦਰਸ਼ਤਾ ਅਤੇ ਇਮਾਨਦਾਰ ਰਾਜਨੀਤੀ ਦੇ ਨਾਲ ਖੜ੍ਹੇ ਉਨ੍ਹਾਂ ਨਗਰ ਕੌਂਸਲ ਚੋਣਾਂ ਵਿਚ ਜਿੱਤ ਹਾਸਿਲ ਕਰਨ ਵਾਲੇ ਸਾਰੇ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਲੋਕਾਂ ਦੇ ਭਰੋਸੇ ਨੂੰ ਕਾਇਮ ਰੱਖਣਾ ਅਤੇ ਸ਼ਹਿਰਾਂ ਦੇ ਸਰਵਪੱਖੀ ਵਿਕਾਸ ਲਈ ਕੰਮ ਕਰਨਾ ਹੀ ਉਨ੍ਹਾਂ ਦੀ ਪਹਿਲ ਹੋਣੀ ਚਾਹੀਦੀ ਹੈ | ਗੁਰਪਿਆਰ ਸਿੰਘ ਨੇ ਪਾਰਟੀ ਵਰਕਰਾਂ ਅਤੇ ਵੋਟਰਾਂ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਨੇ ਲੋਕਤੰਤਰ ਦੇ ਇਸ ਤਿਉਹਾਰ ਵਿਚ ਵਡੇ ਉਤਸ਼ਾਹ ਨਾਲ ਭਾਗ ਲਿਆ |
Ad Position 22
No active advertisement
ਪਿਛਲੀ ਖ਼ਬਰ ਟੂਟੀਆਂ 'ਚ ਸੀਵਰੇਜ ਵਾਲਾ ਪਾਣੀ ਰਲ ਕੇ ਆਉਣ ਦੀਆਂ ਸ਼ਿਕਾਇਤਾਂ 'ਤੇ ਵੀ ਅਧਿਕਾਰੀ ਟੱਸ ਤੋਂ ਮੱਸ ਨਹੀਂ ਅਗਲੀ ਖ਼ਬਰ ਨੀਟ ਪੇਪਰ ਲੀਕ ਮਾਮਲੇ 'ਚ ਜ਼ਿਲ੍ਹਾ ਕਾਂਗਰਸ ਵਲੋਂ ਰੋਸ ਪ੍ਰਦਰਸ਼ਨ
Ad Position 24