29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਤਿੰਨ ਕਾਬੂ

Ad Position 21
No active advertisement
ਅਜੀਤ ਡੈਸਕ 03-06-2026
ਫ਼ਰੀਦਕੋਟ, 2 ਜੂਨ (ਸਰਬਜੀਤ ਸਿੰਘ)-ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਤਿੰਨ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਸੁਖਪਾਲ ਸਿੰਘ ਇੰਚਾਰਜ ਪੁਲਿਸ ਚੌਂਕੀ, ਗੋਲੇਵਾਲਾ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਪਿੰਡਾਂ ਵਿਚ ਕੀਤੀ ਜਾ ਰਹੀ ਗਸ਼ਤ ਦੌਰਾਨ ਡਰੇਨ ਪੁਲ, ਫ਼ਿਰੋਜ਼ਪੁਰ ਰੋਡ, ਪਿੰਡ ਗੋਲੇਵਾਲਾ ਪਾਸ ਪੁੱਜੇ ਉੱਥੇ ਬੈਠੇ ਸਤਪਾਲ ਸਿੰਘ ਲੂੰਗੜ ਪੁੱਤਰ ਗੁਲਜ਼ਾਰ ਸਿੰਘ ਵਾਸੀ ਗੋਲੇਵਾਲਾ ਅਤੇ ਜਸਪਾਲ ਸਿੰਘ ਪੋਮਾ ਪੁੱਤਰ ਪ੍ਰਵੇਸ਼ ਸਿੰਘ ਵਾਸੀ ਅਰਾਈਆਂਵਾਲਾ ਕਲਾਂ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਉਨ੍ਹਾਂ ਦੀ ਜਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਨ੍ਹਾਂ ਪਾਸੋਂ ਕਥਿਤ ਤੌਰ 'ਤੇ 10 ਪਾਬੰਦੀਸ਼ੁਦਾ ਨਸ਼ੇ ਦੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ | ਪੁਲਿਸ ਆਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਖ਼ਿਲਾਫ਼ ਥਾਣਾ ਸਦਰ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ | ਇਸੇ ਤਰ੍ਹਾਂ ਹੀ ਸਹਾਇਕ ਥਾਣੇਦਾਰ ਹਰਦੇਵ ਸਿੰਘ ਇੰਚਾਰਜ ਪੁਲਿਸ ਚੌਂਕੀ, ਕਲੇਰ ਵਲੋਂ ਪਿੰਡ ਕਲੇਰ ਤੋਂ ਸ਼ੰਕਰ ਬੁੱਧ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਟਹਿਣਾ ਨੂੰ ਕਥਿਤ ਤੌਰ 'ਤੇ 42 ਖੁੱਲ੍ਹੀਆਂ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਕਾਬੂ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਖ਼ਿਲਾਫ਼ ਥਾਣਾ ਸਦਰ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ-ਗੁਰਪਿਆਰ ਸਿੰਘ ਅਗਲੀ ਖ਼ਬਰ ਵਿਜੀਲੈਂਸ ਵਲੋਂ ਰਿਸ਼ਵਤ ਦੇ ਮਾਮਲੇ 'ਚ ਕਾਨੂੰਗੋ ਗਿ੍ਫ਼ਤਾਰ
Ad Position 24