ਜੈਤੋ, 2 ਜੂਨ (ਗੁਰਮੀਤਪਾਲ ਰੋੜੀਕਪੂਰਾ)-ਆਮ ਆਦਮੀ ਪਾਰਟੀ ਦੇ ਆਗੂ ਗੁਰਪਿਆਰ ਸਿੰਘ ਐਲ.ਆਈ.ਸੀ. ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਅਤੇ ਵਿਕਾਸ ਮੁਖੀ ਨੀਤੀਆਂ ਨੂੰ ਲਾਗੂ ਕਰਨ ਦਾ ਹੀ ਨਤੀਜਾ ਹੈ ਕਿ ਨਗਰ ਕੌਂਸਲ ਚੋਣਾਂ ਵਿਚ ਲੋਕਾਂ ਨੇ ਆਪ ਪਾਰਟੀ ਦੇ ਹੱਕ ਵਿਚ ਫ਼ਤਵਾ ਦਿੱਤਾ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਿੱਖਿਆ, ਸਿਹਤ, ਬਿਜਲੀ ਅਤੇ ਲੋਕ ਭਲਾਈ ਨਾਲ ਸਬੰਧਿਤ ਕਈ ਇਤਿਹਾਸਕ ਫ਼ੈਸਲੇ ਲਏ ਹਨ, ਜਿਨ੍ਹਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਿਆ ਹੈ | ਇਸੇ ਕਰਕੇ ਸ਼ਹਿਰੀ ਵੋਟਰਾਂ ਨੇ ਨਗਰ ਕੌਂਸਲ ਚੋਣਾਂ ਵਿਚ ਆਪ ਉਮੀਦਵਾਰਾਂ 'ਤੇ ਭਰੋਸਾ ਜਤਾਇਆ ਹੈ | ਗੁਰਪਿਆਰ ਸਿੰਘ ਨੇ ਕਿਹਾ ਕਿ ਚੋਣ ਨਤੀਜਿਆਂ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕ ਵਿਕਾਸ, ਪਾਰਦਰਸ਼ਤਾ ਅਤੇ ਇਮਾਨਦਾਰ ਰਾਜਨੀਤੀ ਦੇ ਨਾਲ ਖੜ੍ਹੇ ਉਨ੍ਹਾਂ ਨਗਰ ਕੌਂਸਲ ਚੋਣਾਂ ਵਿਚ ਜਿੱਤ ਹਾਸਿਲ ਕਰਨ ਵਾਲੇ ਸਾਰੇ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਲੋਕਾਂ ਦੇ ਭਰੋਸੇ ਨੂੰ ਕਾਇਮ ਰੱਖਣਾ ਅਤੇ ਸ਼ਹਿਰਾਂ ਦੇ ਸਰਵਪੱਖੀ ਵਿਕਾਸ ਲਈ ਕੰਮ ਕਰਨਾ ਹੀ ਉਨ੍ਹਾਂ ਦੀ ਪਹਿਲ ਹੋਣੀ ਚਾਹੀਦੀ ਹੈ | ਗੁਰਪਿਆਰ ਸਿੰਘ ਨੇ ਪਾਰਟੀ ਵਰਕਰਾਂ ਅਤੇ ਵੋਟਰਾਂ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਨੇ ਲੋਕਤੰਤਰ ਦੇ ਇਸ ਤਿਉਹਾਰ ਵਿਚ ਵਡੇ ਉਤਸ਼ਾਹ ਨਾਲ ਭਾਗ ਲਿਆ |