ਕੋਟਕਪੂਰਾ, 2 ਜੂਨ (ਮੋਹਰ ਸਿੰਘ ਗਿੱਲ)-ਸਮਾਜ ਸੇਵੀ ਸੰਸਥਾ ਯੂਨਾਈਟਿਡ ਇੰਟਰਨੈਸ਼ਨਲ ਕਲੱਬ ਦੀ ਕੋਟਕਪੂਰਾ ਯੂਨਿਟ ਦੇ ਨਵ-ਨਿਯੁਕਤ ਪ੍ਰਧਾਨ ਸਤੀਸ ਸ਼ਰਮਾ ਵਲੋਂ ਸੇਠ ਕੇਦਾਰਨਾਥ ਦੀ ਧਰਮਸ਼ਾਲਾ ਵਿਚ ਹੋਈ ਇਕ ਮੀਟਿੰਗ ਦੌਰਾਨ ਆਪਣੀ ਨਵੀਂ ਕਾਰਜਕਾਰਨੀ ਕਮੇਟੀ ਦਾ ਐਲਾਨ ਕੀਤਾ ਗਿਆ ਹੈ | ਯੂਨਿਟ ਕੋਟਕਪੂਰਾ ਦੇ ਨਵ-ਨਿਯੁਕਤ ਪ੍ਰਧਾਨ ਸਤੀਸ਼ ਸਰਮਾ ਨੇ ਦੱਸਿਆ ਕਿ ਸੰਸਥਾ ਦੇ ਇੰਟਰਨੈਸ਼ਨਲ ਪ੍ਰਧਾਨ ਚਰਨ ਦਾਸ ਗਰਗ ਨਾਲ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ, ਸੰਸਥਾ ਦੀ ਮਜ਼ਬੂਤੀ ਅਤੇ ਸਮਾਜ ਸੇਵਾ ਦੇ ਕਾਰਜਾਂ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਲਈ ਇਸ ਟੀਮ ਦਾ ਗਠਨ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਸਰਬਸੰਮਤੀ ਨਾਲ ਲਏ ਗਏ ਫ਼ੈਸਲੇ ਅਨੁਸਾਰ ਚਰਨਜੀਤ ਸਿੰਘ ਨੂੰ ਪਹਿਲਾ ਉਪ-ਪ੍ਰਧਾਨ ਅਤੇ ਪਵਨ ਭਾਰਤੀ ਨੂੰ ਦੂਜਾ ਉਪ-ਪ੍ਰਧਾਨ ਨਿਯੁਕਤ ਕੀਤਾ ਗਿਆ | ਚੰਦਰ ਗਰਗ ਨੂੰ ਜਨਰਲ ਸਕੱਤਰ ਅਤੇ ਗਗਨ ਆਹੂਜਾ ਨੂੰ ਸਕੱਤਰ, ਕਮਲ ਕਟਾਰੀਆ ਨੂੰ ਖ਼ਜ਼ਾਨਚੀ ਅਤੇ ਸੰਸਥਾ ਦੇ ਮਾਰਗਦਰਸ਼ਕ ਵਜੋਂ ਰਾਜ ਕੁਮਾਰ ਅਗਰਵਾਲ ਨੂੰ ਸਲਾਹਕਾਰ ਨਿਯੁਕਤ ਕੀਤਾ ਗਿਆ | ਇਸ ਮੌਕੇ ਸਾਬਕਾ ਯੂਨਿਟ ਪ੍ਰਧਾਨ ਰਾਕੇਸ਼ ਗਰਗ, ਸਤਨਾਮ ਸਿੰਘ ਖੱਬੂ, ਵਿਨੋਦ ਖੇਮਕਾ, ਸ਼ਿਵ ਓਮ ਨਾਥ, ਮਨਵੀਰ ਰੰਗਾ, ਮੋਹਿਤ ਮਹਿਤਾ ਅਤੇ ਸੁਰੇਸ਼ ਗਰਗ ਹਾਜ਼ਰ ਸਨ | ਇਸ ਮੌਕੇ ਸਮੂਹ ਅਹੁਦੇਦਾਰਾਂ ਨੇ ਵੱਧ ਤੋਂ ਵੱਧ ਸਮਾਜ ਭਲਾਈ ਦੇ ਕੰਮ ਕਰਨ ਦਾ ਪ੍ਰਣ ਕੀਤਾ |