29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੇ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

Ad Position 21
No active advertisement
ਅਜੀਤ ਡੈਸਕ 03-06-2026
ਸ੍ਰੀ ਮੁਕਤਸਰ ਸਾਹਿਬ, 2 ਜੂਨ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਜ਼ਿਲ੍ਹਾ ਪ੍ਰਧਾਨ ਰਜਿੰਦਰ ਸਿੰਘ ਰਾਜਾ ਦੀ ਅਗਵਾਈ ਵਿਚ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੂੰ ਮੰਗ ਪੱਤਰ ਪੰਜਾਬ ਦੇ ਰਾਜਪਾਲ ਦੇ ਨਾਂਅ ਸੌਂਪਿਆ | ਮੰਗ ਪੱਤਰ ਦੇਣ ਤੋਂ ਬਾਅਦ ਜ਼ਿਲ੍ਹਾ ਪ੍ਰਧਾਨ ਰਜਿੰਦਰ ਸਿੰਘ ਰਾਜ ਨੇ ਦੱਸਿਆ ਕਿ ਇਸ ਮੰਗ ਪੱਤਰ ਵਿਚ ਪੰਜਾਬ ਨਾਲ ਸੰਬੰਧਿਤ ਬਹੁਤ ਹੀ ਜ਼ਰੂਰੀ ਮੁੱਦਿਆਂ ਬਾਰੇ ਯਾਦ ਕਰਵਾਇਆ ਗਿਆ ਹੈ | ਜਿਸ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਾਨੂੰਨ 2026 ਵਿਚ ਸੋਧ ਕਰਵਾਉਣ ਦੀ ਮੰਗ, ਜੂਨ 1984 ਦੇ ਘੱਲੂਘਾਰੇ ਦੀ ਜਾਂਚ ਸੰਬੰਧੀ ਮੰਗ, ਬੇਅਦਬੀ ਦੇ ਦੋਸ਼ੀਆਂ ਨੂੰ ਸਜਾਵਾਂ ਦੇਣ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾਉਣ, ਬੰਦੀ ਸਿੰਘਾਂ ਨੂੰ ਰਿਹਾਅ ਕਰਵਾਉਣ, ਕਿਸਾਨਾਂ, ਮਜ਼ਦੂਰਾਂ ਤੇ ਉਦਯੋਗਪਤੀਆਂ ਦੇ ਮਸਲੇ ਹੱਲ ਕਰਵਾਉਣ, ਦਰਿਆਈ ਪਾਣੀਆਂ ਦੇ ਮਸਲੇ ਹੱਲ ਕਰਵਾਉਣ ਅਤੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਵਾਉਣ ਦੀ ਮੰਗ ਕੀਤੀ ਗਈ ਹੈ | ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਸ਼ਵਿੰਦਰ ਸਿੰਘ ਸੰਧੂ, ਸੂਬਾ ਡੈਲੀਗੇਟ ਹਰਦੀਪ ਸਿੰਘ ਖੁੱਡੀਆਂ, ਗੁਰਵਿੰਦਰ ਸਿੰਘ ਸਿਵੀਆ, ਸੁਰਿੰਦਰ ਸਿੰਘ ਸੰਧੂ, ਰਾਜਾ ਸਿੰਘ ਸੀਰਵਾਲੀ, ਬਖ਼ਸ਼ੀਸ਼ ਸਿੰਘ, ਸੁਖਬੀਰ ਸਿੰਘ ਸੰਧੂ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਿੰਡ ਲੁਹਾਰਾ ਦੀ ਪੰਚਾਇਤ ਨੇ ਫਿਰਨੀ 'ਤੇ ਸੜਕ ਬਣਾਉਣ ਲਈ ਕੀਤਾ ਉਪਰਾਲਾ ਅਗਲੀ ਖ਼ਬਰ ਭਾਈ ਨੂਰਾ ਮਾਹੀ ਸੇਵਾ ਸੁਸਾਇਟੀ ਰਾਏਕੋਟ ਨੇ ਧਾਰਮਿਕ ਸਾਹਿਤ ਦਾ ਲੰਗਰ ਲਗਾਇਆ
Ad Position 24