29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਆਮ ਆਦਮੀ ਕਲੀਨਿਕ ਪੰਨੀਵਾਲਾ ਫੱਤਾ ਨੂੰ ਮਿਲਿਆ ਨਵਾਂ ਮੈਡੀਕਲ ਅਫ਼ਸਰ

Ad Position 21
No active advertisement
ਅਜੀਤ ਡੈਸਕ 03-06-2026
ਸ੍ਰੀ ਮੁਕਤਸਰ ਸਾਹਿਬ, 2 ਜੂਨ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਘਰ ਦੇ ਨੇੜੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੰਤਵ ਤਹਿਤ ਆਮ ਆਦਮੀ ਕਲੀਨਿਕਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ | ਇਸੇ ਲੜੀ ਤਹਿਤ ਸਿਵਲ ਸਰਜਨ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਡਾ. ਸੁਨੀਲ ਕੁਮਾਰ ਬਾਂਸਲ ਸਿਵਲ ਸਰਜਨ ਵਲੋਂ ਡਾ. ਲਵਦੀਪ ਕੁਮਾਰ ਨੂੰ ਆਮ ਆਦਮੀ ਕਲੀਨਿਕ ਪੰਨੀਵਾਲਾ ਫੱਤਾ ਵਿਖੇ ਮੈਡੀਕਲ ਅਫ਼ਸਰ ਵਜੋਂ ਨਿਯੁਕਤੀ ਪੱਤਰ ਸੌਂਪਿਆ ਗਿਆ | ਇਸ ਮੌਕੇ ਡਾ. ਸੁਨੀਲ ਕੁਮਾਰ ਬਾਂਸਲ ਨੇ ਡਾ. ਲਵਦੀਪ ਕੁਮਾਰ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਕਿਹਾ ਕਿ ਆਮ ਆਦਮੀ ਕਲੀਨਿਕ ਪੰਜਾਬ ਸਰਕਾਰ ਦੀ ਇਕ ਮਹੱਤਵਪੂਰਨ ਪਹਿਲ ਹੈ, ਜਿਸ ਰਾਹੀਂ ਲੋਕਾਂ ਨੂੰ ਮੁਫ਼ਤ ਅਤੇ ਬਿਹਤਰ ਸਿਹਤ ਸੇਵਾਵਾਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਮੈਡੀਕਲ ਅਫ਼ਸਰ ਵਜੋਂ ਡਾ. ਲਵਦੀਪ ਕੁਮਾਰ ਆਪਣੀਆਂ ਸੇਵਾਵਾਂ ਇਮਾਨਦਾਰੀ, ਸਮਰਪਨ ਤੇ ਮਰੀਜ਼ਾਂ ਪ੍ਰਤੀ ਸੰਵੇਦਨਸ਼ੀਲਤਾ ਨਾਲ ਨਿਭਾਉਣਗੇ | ਡਾ. ਲਵਦੀਪ ਕੁਮਾਰ ਨੇ ਇਸ ਮੌਕੇ ਸਿਹਤ ਵਿਭਾਗ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਪੰਨੀਵਾਲਾ ਫੱਤਾ ਅਤੇ ਆਸਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਗੁਣਵੱਤਾ ਭਰਪੂਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਲਗਨ ਅਤੇ ਮਿਹਨਤ ਨਾਲ ਕੰਮ ਕਰਨਗੇ |
Ad Position 22
No active advertisement
ਪਿਛਲੀ ਖ਼ਬਰ 7 ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਵੋਟਰਾਂ ਲਈ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ ਅਗਲੀ ਖ਼ਬਰ ਪਿੰਡ ਧੂਲਕੋਟ ਵਿਖੇ ਸੀ.ਸੀ.ਟੀ.ਵੀ. ਕੈਮਰੇ ਲਗਾਏ
Ad Position 24