29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਨਸ਼ੇ ਦਾ ਸੇਵਨ ਕਰਦੇ ਦੋ ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 03-06-2026
ਫ਼ਰੀਦਕੋਟ, 2 ਜੂਨ (ਸਰਬਜੀਤ ਸਿੰਘ)-ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਨਸ਼ੇ ਦਾ ਸੇਵਨ ਕਰਦੇ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਦੋਵਾਂ ਕਥਿਤ ਦੋਸ਼ੀਆਂ ਖ਼ਿਲਾਫ਼ ਸੰਬੰਧਿਤ ਥਾਣਿਆਂ ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਦੋਵਾਂ ਕਥਿਤ ਦੋਸ਼ੀਆਂ ਦਾ ਡੋਪ ਟੈਸਟ ਕਰਵਾਇਆ ਗਿਆ ਹੈ ਜੋ ਕਿ ਪਾਜ਼ੀਟਿਵ ਆਇਆ ਹੈ | ਪ੍ਰਾਪਤ ਸੂਚਨਾ ਅਨੁਸਾਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕ ਪੁਰਸ਼ਾਂ ਸੰਬੰਧੀ ਪਿੰਡ ਕੰਮੇਆਣਾ ਤੋਂ ਪਿੰਡ ਸੁੱਖਣਵਾਲਾ ਨੂੰ ਜਾ ਰਹੇ ਸਨ ਤਾਂ ਮੁਖ਼ਬਰ ਵਲੋਂ ਸੂਚਨਾ ਦਿੱਤੀ ਗਈ ਕਿ ਚਰਨਪ੍ਰੀਤ ਸਿੰਘ ਉਰਫ਼ ਮੱਠੀ ਪੁੱਤਰ ਹਰਬੰਸ ਸਿੰਘ ਵਾਸੀ ਸੁੱਖਣਾਵਾਲਾ ਜੋ ਕਿ ਕਥਿਤ ਤੌਰ 'ਤੇ ਨਸ਼ੇ ਕਰਨ ਦਾ ਆਦੀ ਹੈ ਅਤੇ ਅੱਜ ਵੀ ਨਸ਼ੇ ਦੀ ਹਾਲਤ ਵਿਚ ਪੁੱਲ ਕੱਸੀ ਪਿੰਡ ਸੁੱਖਣਵਾਲਾ ਨਜ਼ਦੀਕ ਦਰੱਖਤਾਂ ਹੇਠ ਬੈਠਾ ਹੈ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੁਖਬਰ ਵਲੋਂ ਦਿੱਤੀ ਗਈ ਸੂਚਨਾ ਦੇ ਆਧਾਰ 'ਤੇ ਉਕਤ ਜਗ੍ਹਾ 'ਤੇ ਰੇਡ ਕਰਕੇ ਕਥਿਤ ਦੋਸ਼ੀ ਕਾਬੂ ਕੀਤਾ ਗਿਆ ਅਤੇ ਸਿਵਲ ਹਸਪਤਾਲ ਫ਼ਰੀਦਕੋਟ ਤੋਂ ਉਸ ਦਾ ਡੋਪ ਟੈਸਟ ਕਰਵਾਇਆ ਗਿਆ ਜੋ ਕਿ ਪਾਜ਼ੀਟਿਵ ਆਇਆ, ਜਿਸ 'ਤੇ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਦਰ, ਫ਼ਰੀਦਕੋਟ ਵਿਖੇ ਉਸ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ | ਇਸੇ ਤਰ੍ਹਾਂ ਹੀ ਸਹਾਇਕ ਥਾਣੇਦਾਰ ਚਮਕੌਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਟੀਮ ਵਲੋਂ ਸਥਾਨਕ ਨਵੀਂ ਦਾਣਾ ਮੰਡੀ ਤੋਂ ਪ੍ਰਭਦੀਪ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਫ਼ਰੀਦਕੋਟ ਨੂੰ ਕਥਿਤ ਤੌਰ 'ਤੇ ਨਸ਼ੇ ਦੀ ਹਾਲਤ ਵਿਚ ਕਾਬੂ ਕੀਤਾ ਗਿਆ ਅਤੇ ਉਸ ਦਾ ਸਿਵਲ ਹਸਪਤਾਲ ਫ਼ਰੀਦਕੋਟ ਤੋਂ ਉਸ ਦਾ ਡੋਪ ਟੈਸਟ ਕਰਵਾਇਆ ਗਿਆ ਜੋ ਕਿ ਪਾਜ਼ੀਟਿਵ ਆਇਆ, ਜਿਸ 'ਤੇ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਿਟੀ-2 ਫ਼ਰੀਦਕੋਟ ਵਿਖੇ ਉਸ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਨੂੰ ਸਰਕਾਰ ਨਸ਼ਾ ਛੁਡਾਊ ਕੇਂਦਰ ਵਿਚ ਇਲਾਜ ਲਈ ਭੇਜਿਆ ਜਾਵੇਗਾ ਤਾਂ ਕਿ ਉਨ੍ਹਾਂ ਦਾ ਨਸ਼ਾ ਛੁੱਟ ਸਕੇ |
Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਜੇਲ੍ਹ 'ਚੋਂ ਪੰਜ ਮੋਬਾਈਲ ਫ਼ੋਨ ਬਰਾਮਦ ਅਗਲੀ ਖ਼ਬਰ 7 ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਵੋਟਰਾਂ ਲਈ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ
Ad Position 24