29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਨਸ਼ਾ ਤਸਕਰਾਂ ਖ਼ਿਲਾਫ਼ ਜਾਣਕਾਰੀ ਦੇਣ ਲਈ ਲੋਕ ਅੱਗੇ ਆਉਣ- ਕੁਲਤਾਰ ਸਿੰਘ ਸੰਧਵਾਂ

Ad Position 21
No active advertisement
ਅਜੀਤ ਡੈਸਕ 03-06-2026
ਫ਼ਰੀਦਕੋਟ, 2 ਜੂਨ (ਜਸਵੰਤ ਸਿੰਘ ਪੁਰਬਾ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਨੂੰ ਲੋਕ ਭਲਾਈ ਲਈ ਇਕ ਅਹਿਮ ਕਦਮ ਕਰਾਰ ਦਿੰਦਿਆਂ ਕਿਹਾ ਹੈ ਕਿ ਇਸ ਮੁਹਿੰਮ ਤਹਿਤ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਸਫ਼ਲਤਾ ਹਾਸਿਲ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਪੁਲਿਸ ਅਤੇ ਪ੍ਰਸ਼ਾਸਨ ਵਲੋਂ ਵੱਡੀ ਗਿਣਤੀ 'ਚ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ ਅਤੇ ਨਸ਼ਿਆਂ ਦੀਆਂ ਵੱਡੀਆਂ ਖੇਪਾਂ ਵੀ ਬਰਾਮਦ ਕੀਤੀਆਂ ਗਈਆਂ ਹਨ | ਸਪੀਕਰ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਸ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਇਕ ਨਵੀਂ ਪਹਿਲ ਕੀਤੀ ਗਈ ਹੈ, ਜਿਸ ਤਹਿਤ ਵਿਸ਼ੇਸ਼ ਈ-ਰਿਕਸ਼ੇ ਪਿੰਡਾਂ, ਸ਼ਹਿਰਾਂ ਅਤੇ ਬਾਜ਼ਾਰਾਂ ਵਿਚ ਭੇਜੇ ਜਾ ਰਹੇ ਹਨ | ਇਨ੍ਹਾਂ ਈ-ਰਿਕਸ਼ਿਆਂ ਵਿਚ ਸ਼ਿਕਾਇਤ ਬਾਕਸ ਲਗਾਏ ਗਏ ਹਨ, ਜਿਨ੍ਹਾਂ ਵਿਚ ਲੋਕ ਨਸ਼ਾ ਵੇਚਣ ਵਾਲਿਆਂ ਅਤੇ ਨਸ਼ਾ ਤਸਕਰਾਂ ਸਬੰਧੀ ਜਾਣਕਾਰੀ ਲਿਖ ਕੇ ਪਾ ਸਕਦੇ ਹਨ | ਉਨ੍ਹਾਂ ਕਿਹਾ ਕਿ ਲੋਕਾਂ ਵਲੋਂ ਦਿੱਤੀ ਜਾਣ ਵਾਲੀ ਹਰ ਜਾਣਕਾਰੀ ਨੂੰ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ ਅਤੇ ਉਸ ਦੇ ਆਧਾਰ 'ਤੇ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਸਮੂਹ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਕਿਸੇ ਨਸ਼ਾ ਤਸਕਰ ਜਾਂ ਨਸ਼ਾ ਵੇਚਣ ਵਾਲੇ ਬਾਰੇ ਜਾਣਕਾਰੀ ਹੈ ਤਾਂ ਉਹ ਬਿਨਾਂ ਕਿਸੇ ਡਰ ਤੋਂ ਆਪਣੀ ਜਾਣਕਾਰੀ ਇਨ੍ਹਾਂ ਸ਼ਿਕਾਇਤ ਬਾਕਸਾਂ ਵਿਚ ਦਰਜ ਕਰਨ | ਸ: ਸੰਧਵਾਂ ਨੇ ਕਿਹਾ ਕਿ ਸਮਾਜ ਵਿਚੋਂ ਨਸ਼ਿਆਂ ਦੇ ਖ਼ਾਤਮੇ ਲਈ ਸਰਕਾਰ ਦੇ ਨਾਲ-ਨਾਲ ਲੋਕਾਂ ਦਾ ਸਹਿਯੋਗ ਵੀ ਬਹੁਤ ਜ਼ਰੂਰੀ ਹੈ |
Ad Position 22
No active advertisement
ਪਿਛਲੀ ਖ਼ਬਰ ਡੋਪ ਟੈਸਟ ਪਾਜ਼ੀਟਿਵ ਆਉਣ 'ਤੇ ਦੋ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਕਾਰਜਕਾਰਨੀ ਕਮੇਟੀ ਦੀ ਮੀਟਿੰਗ
Ad Position 24