29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਡੋਪ ਟੈਸਟ ਪਾਜ਼ੀਟਿਵ ਆਉਣ 'ਤੇ ਦੋ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 03-06-2026
ਗਿੱਦੜਬਾਹਾ, 2 ਜੂਨ (ਪਰਮਜੀਤ ਸਿੰਘ ਥੇੜ੍ਹੀ)-ਥਾਣਾ ਗਿੱਦੜਬਾਹਾ ਪੁਲਿਸ ਨੇ 2 ਵਿਅਕਤੀਆਂ ਦਾ ਡੋਪ ਟੈੱਸਟ ਪਾਜ਼ੀਟਿਵ ਆਉਣ ਉਪਰੰਤ ਉਨ੍ਹਾਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਜਾਣਕਾਰੀ ਅਨੁਸਰ ਪੁਲਿਸ ਪਾਰਟੀ ਦੌਰਾਨੇ ਗਸ਼ਤ ਜਦੋਂ ਪਿਓਰੀ ਰੋਡ ਤੋਂ ਪਿੰਡ ਦੌਲਾ ਨੂੰ ਜਾ ਰਹੇ ਸੀ ਤਾਂ ਸੜਕ ਦੇ ਸੱਜੇ ਹੱਥ 2 ਵਿਅਕਤੀ ਸ਼ੱਕੀ ਹਲਾਤ ਵਿਚ ਝੂਲਦੇ ਦਿਖਾਈ ਦਿੱਤੇ | ਪੁਲਿਸ ਵਲੋਂ ਜਦੋਂ ਉਕਤ ਵਿਅਕਤੀਆਂ ਨੂੰ ਸ਼ੱਕ ਦੇ ਆਧਾਰ 'ਤੇ ਉਨ੍ਰਾਂ ਨੂੰ ਰੋਕ ਕੇ ਪੁੱਛਗਿੱਛ ਕੀਤੀ ਤਾਂ ਉਨ੍ਹਾਂ ਆਪਣਾ ਨਾਂਅ ਕਸ਼ਮੀਰ ਸਿੰਘ ਪੁੱਤਰ ਜਗਜੀਤ ਸਿੰਘ ਵਾਸੀ ਪਿੰਡ ਚੁੱਘੇ ਕਲਾਂ ਅਤੇ ਅਰਸ਼ਦੀਪ ਸਿੰਘ ਪੁੱਤਰ ਜਗਮੰਦਰ ਸਿੰਘ ਵਾਸੀ ਪਿੰਡ ਪਿਓਰੀ ਦੱਸਿਆ | ਉਕਤ ਵਿਅਕਤੀਆਂ ਨੇ ਦੱਸਿਆ ਕਿ ਉਹ ਨਸ਼ਾ ਕਰਨ ਦੇ ਆਦੀ ਹਨ ਅਤੇ ਹੁਣ ਵੀ ਉਨ੍ਹਾਂ ਨੇ ਹੈਰੋਇਨ ਦਾ ਸੇਵਾ ਕੀਤਾ ਹੋਇਆ ਹੈ | ਉਕਤ ਵਿਅਕਤੀਆਂ ਦਾ ਪੁਲਿਸ ਵਲੋਂ ਸਿਵਲ ਹਸਪਤਾਲ ਗਿੱਦੜਬਾਹਾ ਵਿਖੇ ਡੋਪ ਟੈੱਸਟ ਕਰਵਾਇਆ ਗਿਆ, ਜਿਸ ਦੀ ਰਿਪੋਰਟ ਪਾਜ਼ੀਟਿਵ ਆਉਣ 'ਤੇ ਉਕਤ ਵਿਅਕਤੀਆਂ ਖ਼ਿਲਾਫ਼ ਗਿੱਦੜਬਾਹਾ ਪੁਲਿਸ ਨੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਵਿਅਕਤੀ ਦੀ ਕੁੱਟਮਾਰ ਕਰਨ ਨੂੰ ਲੈ ਕੇ ਪੁਲਿਸ ਵਲੋਂ 3 ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਨਸ਼ਾ ਤਸਕਰਾਂ ਖ਼ਿਲਾਫ਼ ਜਾਣਕਾਰੀ ਦੇਣ ਲਈ ਲੋਕ ਅੱਗੇ ਆਉਣ- ਕੁਲਤਾਰ ਸਿੰਘ ਸੰਧਵਾਂ
Ad Position 24