29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਵਿਅਕਤੀ ਦੀ ਕੁੱਟਮਾਰ ਕਰਨ ਨੂੰ ਲੈ ਕੇ ਪੁਲਿਸ ਵਲੋਂ 3 ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 03-06-2026
ਗਿੱਦੜਬਾਹਾ, 2 ਜੂਨ (ਪਰਮਜੀਤ ਸਿੰਘ ਥੇੜ੍ਹੀ)-ਥਾਣਾ ਕੋਟਭਾਈ ਪੁਲਿਸ ਨੇ 3 ਵਿਅਕਤੀਆਂ ਖ਼ਿਲਾਫ਼ ਇਕ ਵਿਅਕਤੀ ਦੀ ਕੁੱਟਮਾਰ ਕੀਤੇ ਜਾਣ ਦੇ ਮਾਮਲੇ ਵਿਚ ਮੁਕੱਦਮਾ ਦਰਜ ਕੀਤਾ ਹੈ | ਥਾਣਾ ਕੋਟਭਾਈ ਪੁਲਿਸ ਨੂੰ ਦਿੱਤੇ ਬਿਆਨ ਵਿਚ ਪੀੜਤ ਦਲੇਰ ਸਿੰਘ ਪੁੱਤਰ ਸੰਪੂਰਨ ਸਿੰਘ ਵਾਸੀ ਸੁਖਨਾ ਅਬਲੂ ਨੇ ਦੱਸਿਆ ਕਿ ਬੀਤੀ 11 ਮਈ ਦੀ ਰਾਤ ਕਰੀਬ 9:30 ਵਜੇ ਉਹ ਗੇਟ ਦੇ ਅੱਗੇ ਖੜ੍ਹਾ ਸੀ, ਤਾਂ ਉਨ੍ਹਾਂ ਦੇ ਪਿੰਡ ਦੇ ਹੀ ਜਗਮੀਤ ਸਿੰਘ ਉਰਫ਼ ਜੀਤੂ ਪੁੱਤਰ ਸੁੱਖਾ ਸਿੰਘ, ਅਮਰੀਕ ਸਿੰਘ ਪੁੱਤਰ ਮੀਤਾ ਦਰਜੀ ਅਤੇ ਸੁਖਪਾਲ ਸਿੰਘ ਉਰਫ਼ ਸੁਖਪਾਲਾ ਪੁੱਤਰ ਬਿੱਕਰ ਸਿੰਘ ਨੇ ਬਿਨਾਂ ਵਜ੍ਹਾ ਉਸ ਦੀ ਕੁੱਟਮਾਰ ਕੀਤੀ, ਜਿਸ ਤੋਂ ਬਾਅਦ ਉਹ 12 ਮਈ ਨੂੰ ਹਸਪਤਾਲ ਵਿਖੇ ਦਾਖ਼ਲ ਹੋਇਆ ਜਿਥੇ ਉਸ ਦਾ ਇਲਾਜ ਚੱਲਿਆ | ਇਸ ਮੌਕੇ ਪੁਲਿਸ ਨੇ ਉਕਤਾਨ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ, ਜਦੋਂਕਿ ਮੁਕੱਦਮੇ ਵਿਚ ਨਾਮਜ਼ਦ ਉਕਤਾਨ ਵਿਅਕਤੀਆਂ ਦੀ ਗਿ੍ਫ਼ਤਾਰੀ ਅਜੇ ਬਾਕੀ ਹੈ |
Ad Position 22
No active advertisement
ਪਿਛਲੀ ਖ਼ਬਰ ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਨੇ ਡਾ. ਬਲਜੀਤ ਕੌਰ ਦੇ ਨੁਮਾਇੰਦੇ ਨੂੰ ਸੌਂਪਿਆ ਮੰਗ-ਪੱਤਰ ਅਗਲੀ ਖ਼ਬਰ ਡੋਪ ਟੈਸਟ ਪਾਜ਼ੀਟਿਵ ਆਉਣ 'ਤੇ ਦੋ ਖ਼ਿਲਾਫ਼ ਮਾਮਲਾ ਦਰਜ
Ad Position 24