30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਐਡਵੋਕੇਟ ਇਕਬਾਲ ਸਿੰਘ ਬੁੱਟਰ ਤੇ ਸਾਬਕਾ ਸਰਪੰਚ ਸ਼ਿਵਰਾਜ ਸਿੰਘ ਬੁੱਟਰ ਨੂੰ ਸਦਮਾ, ਮਾਤਾ ਦਾ ਦਿਹਾਂਤ

Ad Position 21
No active advertisement
ਅਜੀਤ ਡੈਸਕ 03-06-2026
ਸ੍ਰੀ ਮੁਕਤਸਰ ਸਾਹਿਬ, 2 ਜੂਨ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਕਚਹਿਰੀਆਂ ਸ੍ਰੀ ਮੁਕਤਸਰ ਸਾਹਿਬ ਵਿਖੇ ਸੇਵਾਵਾਂ ਨਿਭਾ ਰਹੇ ਐਡਵੋਕੇਟ ਇਕਬਾਲ ਸਿੰਘ ਬੁੱਟਰ ਅਤੇ ਸ਼ਿਵਰਾਜ ਸਿੰਘ ਬੁੱਟਰ ਸਾਬਕਾ ਸਰਪੰਚ ਪਿੰਡ ਚੌਤਰਾ ਦੇ ਮਾਤਾ ਸਰਦਾਰਨੀ ਮਲਕੀਤ ਕੌਰ ਸਾਬਕਾ ਸਰਪੰਚ (75) ਪਤਨੀ ਲਛਮਣ ਸਿੰਘ ਬੁੱਟਰ ਵਾਸੀ ਪਿੰਡ ਚੌਂਤਰਾ ਸਦੀਵੀ ਵਿਛੋੜਾ ਦੇ ਗਏ ਹਨ | ਉਨ੍ਹਾਂ ਦਾ ਪਿੰਡ ਚੌਂਤਰਾ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ | ਇਸ ਦੁੱਖ ਦੀ ਘੜੀ ਵਿਚ ਸਾਬਕਾ ਵਿਧਾਇਕ ਭਾਈ ਹਰਨਿਰਪਾਲ ਸਿੰਘ ਕੁੱਕੂ, ਰਾਜਬਲਵਿੰਦਰ ਸਿੰਘ ਮਰਾੜ੍ਹ, ਭਾਈ ਰਾਹੁਲ ਸਿੰਘ ਸਿੱਧੂ ਸਾਬਕਾ ਮੈਂਬਰ ਪੰਜਾਬ ਪਬਲਿਕ ਸਰਵਿਸਜ ਕਮਿਸ਼ਨ, ਭਾਈ ਮਨਦੀਪ ਸਿੰਘ ਗੋਗੀ ਚਹਿਲ, ਸਿਮਰਜੀਤ ਸਿੰਘ ਭੀਨਾ ਬਰਾੜ ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਭਿੰਦਰ ਸ਼ਰਮਾ ਮੈਂਬਰ ਪੀ.ਪੀ.ਸੀ.ਸੀ., ਜਸਮੇਲ ਸਿੰਘ ਬਰਾੜ ਸੀਨੀਅਰ ਐਡਵੋਕੇਟ ਪੰਜਾਬ ਐਂਡ ਹਰਿਆਣਾ ਹਾਈਕੋਰਟ, ਐਡਵੋਕੇਟ ਭਾਈ ਸੁਖਸੰਦੇਸ਼ ਸਿੰਘ ਚਹਿਲ ਸਾਬਕਾ ਅਸਿਸਟੈਂਟ ਐਡਵੋਕੇਟ ਜਨਰਲ ਪੰਜਾਬ, ਸਮੁੱਚੇ ਵਕੀਲ ਭਾਈਚਾਰਾ, ਜ਼ਿਲ੍ਹਾ ਬਾਰ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਅਤੇ ਸਮੂਹ ਮੈਂਬਰਾਨ, ਪਿੰਡ ਅਤੇ ਇਲਾਕਾ ਵਾਸੀਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਬੁੱਟਰ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ | ਮਾਤਾ ਮਲਕੀਤ ਕੌਰ ਦਾ ਅੰਗੀਠਾ ਸੰਭਾਲਣ ਦੀ ਰਸਮ ਮਿਤੀ 3 ਜੂਨ ਦਿਨ ਬੁੱਧਵਾਰ ਨੂੰ ਸਵੇਰੇ 9 ਵਜੇ ਪਿੰਡ ਚੌਂਤਰਾ ਨੇੜੇ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਵੇਗੀ |
Ad Position 22
No active advertisement
ਪਿਛਲੀ ਖ਼ਬਰ ਲੋਕ ਅਦਾਲਤ ਵਿਚ ਛੇਤੀ ਤੇ ਸਸਤਾ ਨਿਆਂ ਮਿਲਦਾ ਹੈ-ਜ਼ਿਲ੍ਹਾ ਤੇ ਸੈਸ਼ਨ ਜੱਜ ਅਗਲੀ ਖ਼ਬਰ ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਨੇ ਡਾ. ਬਲਜੀਤ ਕੌਰ ਦੇ ਨੁਮਾਇੰਦੇ ਨੂੰ ਸੌਂਪਿਆ ਮੰਗ-ਪੱਤਰ
Ad Position 24