ਸ੍ਰੀ ਮੁਕਤਸਰ ਸਾਹਿਬ, 2 ਜੂਨ (ਰਣਜੀਤ ਸਿੰਘ ਢਿੱਲੋਂ)-ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚੇ ਦੇ ਸੂਬਾ ਜਨਰਲ ਸਕੱਤਰ ਗੁਰਚਰਨ ਸਿੰਘ ਸੰਧੂ ਨੇ ਸ੍ਰੀ ਮੁਕਤਸਰ ਸਾਹਿਬ ਦੇ ਨੌਜਵਾਨ ਆਗੂ ਅਮਨਦੀਪ ਸੰਗੇਲੀਆ ਨੂੰ ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਹੈ | ਉਨ੍ਹਾਂ ਨਿਯੁਕਤੀ ਪੱਤਰ ਦੇਣ ਉਪਰੰਤ ਸ੍ਰੀ ਮੁਕਤਸਰ ਸਾਹਿਬ ਵਿਖੇ ਅਮਨਦੀਪ ਨੂੰ ਸਨਮਾਨਿਤ ਕੀਤਾ | ਗੁਰਚਰਨ ਸਿੰਘ ਸੰਧੂ ਨੇ ਕਿਹਾ ਕਿ ਅਮਨਦੀਪ ਇਕ ਮਿਹਨਤੀ ਤੇ ਹੋਣਹਾਰ ਵਰਕਰ ਹੈ | ਇਸ ਮੌਕੇ ਹੋਰ ਭਾਜਪਾ ਵਰਕਰ ਵੀ ਹਾਜ਼ਰ ਸਨ |