30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਸ਼੍ਰੋਮਣੀ ਅਕਾਲੀ ਦਲ ਦੇ ਜੇਤੂ ਉਮੀਦਵਾਰਾਂ ਵਲੋਂ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ

Ad Position 21
No active advertisement
ਅਜੀਤ ਡੈਸਕ 03-06-2026
ਮਲੋਟ, 2 ਜੂਨ (ਪਾਟਿਲ, ਅਜਮੇਰ ਸਿੰਘ ਬਰਾੜ)-ਮਲੋਟ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ ਨੇ ਸ਼ਹਿਰ ਦੀ ਸਿਆਸਤ ਵਿਚ ਇਕ ਨਵਾਂ ਮੋੜ ਲਿਆ ਦਿੱਤਾ ਹੈ | ਆਏ ਨਤੀਜਿਆਂ ਨੇ ਇਹ ਸਾਫ਼ ਕਰ ਦਿੱਤਾ ਹੈ ਕਿ ਕਿਸੇ ਵੀ ਸਿਆਸੀ ਪਾਰਟੀ ਨੂੰ ਸਪੱਸ਼ਟ ਬਹੁਮਤ ਨਹੀਂ ਮਿਲਿਆ, ਜਿਸ ਕਾਰਨ ਮੁਕਾਬਲਾ ਤਿੰਨ-ਕੋਣਾ ਰਿਹਾ ਹੈ | ਚੋਣ ਨਤੀਜਿਆਂ 'ਚ 'ਆਪ' ਨੇ 12, ਕਾਂਗਰਸ ਨੇ 8 ਤੇ ਅਕਾਲੀ ਦਲ ਨੇ 7 ਨੇ ਸੀਟਾਂ ਜਿੱਤੀਆਂ ਹਨ | ਸਪੱਸ਼ਟ ਬਹੁਮਤ ਨਾ ਹੋਣ ਦੇ ਬਾਵਜੂਦ ਆਮ ਆਦਮੀ ਪਾਰਟੀ ਵਲੋਂ ਲਗਾਤਾਰ ਮਲੋਟ ਨਗਰ ਕੌਂਸਲ ਕਮੇਟੀ ਬਣਾਉਣ ਦੇ ਦਾਅਵੇ ਕੀਤੇ ਜਾ ਰਹੇ ਹਨ | ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਜੇਤੂ ਉਮੀਦਵਾਰਾਂ ਨੇ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ ਦੀ ਅਗਵਾਈ ਵਿਚ ਚੰਡੀਗੜ੍ਹ ਵਿਖੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ | ਇਸ ਮੌਕੇ ਸ. ਬਾਦਲ ਨੇ ਸਾਰੇ ਜੇਤੂ ਉਮੀਦਵਾਰਾਂ ਨੂੰ ਵਧਾਈ ਦਿੱਤੀ ਅਤੇ ਪਾਰਟੀ ਦੀਆਂ ਭਵਿੱਖੀ ਨੀਤੀਆਂ ਬਾਰੇ ਚਰਚਾ ਕੀਤੀ | ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ ਨੇ ਮਲੋਟ ਸ਼ਹਿਰ ਦੇ ਲੋਕਾਂ ਵਲੋਂ ਦਿੱਤੇ ਫਤਵੇ 'ਤੇ ਪੂਰਨ ਸੰਤੁਸ਼ਟੀ ਪ੍ਰਗਟਾਈ ਅਤੇ ਸ਼ਹਿਰ ਵਾਸੀਆਂ ਦਾ ਧੰਨਵਾਦ ਕੀਤਾ | ਉਨ੍ਹਾਂ ਦੱਸਿਆ ਕਿ ਜੇਤੂ ਉਮੀਦਵਾਰਾਂ ਵਲੋਂ ਘਰ-ਘਰ ਜਾ ਕੇ ਵੀ ਵੋਟਰਾਂ ਦਾ ਧੰਨਵਾਦ ਪ੍ਰਗਟਾਇਆ ਜਾ ਰਿਹਾ ਹੈ | ਉਨ੍ਹਾਂ ਸਿਆਸੀ ਵਿਸ਼ਲੇਸ਼ਕਾਂ ਦੀਆਂ ਕਿਆਸਅਰਾਈਆਂ ਨੂੰ ਬੇਬੁਨਿਆਦ ਦੱਸਦਿਆਂ ਸਪੱਸ਼ਟ ਕੀਤਾ ਕਿ ਅਕਾਲੀ ਦਲ ਦੇ ਉਮੀਦਵਾਰ ਇਕਜੁੱਟ ਹਨ | ਉਨ੍ਹਾਂ ਇਹ ਵੀ ਸਾਫ਼ ਕੀਤਾ ਕਿ ਉਹ ਮਲੋਟ ਸ਼ਹਿਰ ਦੇ ਵਿਕਾਸ ਕਾਰਜਾਂ ਵਿਚ ਨਾ ਤਾਂ ਪਹਿਲਾਂ ਕਦੇ ਅੜਿੱਕਾ ਬਣੇ ਸਨ ਅਤੇ ਨਾ ਹੀ ਹੁਣ ਕਿਸੇ ਕਿਸਮ ਦੀ ਨਕਾਰਾਤਮਕ ਰਾਜਨੀਤੀ ਕਰਨਗੇ | ਮਲੋਟ ਸ਼ਹਿਰ ਵਿਚ ਇਸ ਵੇਲੇ ਨਗਰ ਕੌਂਸਲ ਕਮੇਟੀ ਦੇ ਗਠਨ ਨੂੰ ਲੈ ਕੇ ਸਿਆਸੀ ਸਰਗਰਮੀਆਂ ਸਿਖ਼ਰ 'ਤੇ ਹਨ | ਸ਼ਹਿਰ ਦੇ ਬਾਜ਼ਾਰਾਂ ਤੇ ਚੌਂਕਾਂ ਵਿਚ ਸਿਰਫ਼ ਇਕੋ ਚਰਚਾ ਹੈ ਕਿ ਆਖ਼ਰਕਾਰ ਨਗਰ ਕੌਂਸਲ ਦੀ ਪ੍ਰਧਾਨਗੀ ਦਾ ਤਾਜ ਕਿਸ ਦੇ ਸਿਰ ਸਜੇਗਾ? ਫਿਲਹਾਲ ਗੇਂਦ ਸੱਤਾਧਾਰੀ ਧਿਰ ਦੇ ਪਾਲੇ ਵਿਚ ਹੈ ਅਤੇ ਆਉਣ ਵਾਲੇ ਦਿਨ ਮਲੋਟ ਦੀ ਸਿਆਸਤ ਲਈ ਬੇਹੱਦ ਅਹਿਮ ਰਹਿਣਗੇ |
Ad Position 22
No active advertisement
ਪਿਛਲੀ ਖ਼ਬਰ ਮੋਹਾਲੀ ਰੈਲੀ 'ਚ ਸ਼ਾਮਿਲ ਹੋਣ ਲਈ ਗੌਰਮਿੰਟ ਟੀਚਰਜ਼ ਯੂਨੀਅਨ ਦਾ ਕਾਫ਼ਲਾ ਰਵਾਨਾ ਅਗਲੀ ਖ਼ਬਰ ਅਮਨਦੀਪ ਸੰਗੇਲੀਆ ਨੂੰ ਭਾਜਪਾ ਕਿਸਾਨ ਮੋਰਚੇ ਦਾ ਜ਼ਿਲ੍ਹਾ ਜਨਰਲ ਸਕੱਤਰ ਕੀਤਾ ਨਿਯੁਕਤ
Ad Position 24