ਫ਼ਰੀਦਕੋਟ, 2 ਜੂਨ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਸ਼ਾਹੀ ਹਵੇਲੀ ਨਜ਼ਦੀਕ ਨਾਕਾਬੰਦੀ ਦੌਰਾਨ ਨਸ਼ੀਲੇ ਪਾਊਡਰ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਤੇਜ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਕੋਟਕਪੂਰਾ ਰੋਡ ਫ਼ਰੀਦਕੋਟ ਸ਼ਾਹੀ ਹਵੇਲੀ ਨਜ਼ਦੀਕ ਨਾਕਾ ਲਗਾਇਆ ਹੋਇਆ ਸੀ ਤਾਂ ਜਗਜੀਤ ਸਿੰਘ ਲਾਲੀ ਪੁੱਤਰ ਹਰਭਜਨ ਸਿੰਘ ਤੇ ਹਰਮਨ ਸਿੰਘ ਬਿੱਲਾ ਪੁੱਤਰ ਕੁਲਵੰਤ ਸਿੰਘ ਵਾਸੀ ਫ਼ਰੀਦਕੋਟ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਉਨ੍ਹਾਂ ਦੀ ਜਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਨ੍ਹਾਂ ਪਾਸੋਂ ਕਥਿਤ ਤੌਰ 'ਤੇ 5 ਗ੍ਰਾਮ ਹੈਰੋਇਨ ਸਮੇਤ ਮੋਮੀ ਲਿਫਾਫਾ ਬਰਾਮਦ ਕੀਤਾ ਗਿਆ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਕੇ ਉਸ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |