ਸ੍ਰੀ ਮੁਕਤਸਰ ਸਾਹਿਬ, 2 ਜੂਨ (ਰਣਜੀਤ ਸਿੰਘ ਢਿੱਲੋਂ)-ਡਾ. ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਸ੍ਰੀ ਮੁਕਤਸਰ ਸਾਹਿਬ ਵਿਖੇ 32 ਲੋੜਵੰਦ ਮਰੀਜ਼ਾਂ ਨੂੰ 32 ਹਜ਼ਾਰ ਰੁਪਏ ਦਵਾਈਆਂ ਖ਼ਰੀਦਣ ਲਈ ਵਿੱਤੀ ਸਹਾਇਤਾ ਰਾਸ਼ੀ ਦਿੱਤੀ ਗਈ | ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਨੇ ਦੱਸਿਆ ਕਿ ਇਹ ਮਰੀਜ਼ ਲੰਮੇ ਸਮੇਂ ਤੋਂ ਵੱਖ-ਵੱਖ ਬਿਮਾਰੀਆਂ ਤੋਂ ਪੀੜਤ ਹਨ, ਪਰ ਦਵਾਈਆਂ ਖ਼ਰੀਦਣ ਤੋਂ ਅਸਮਰਥ ਹਨ | ਸਹਾਇਤਾ ਰਾਸ਼ੀ ਲੈਣ ਉਪਰੰਤ ਲੋੜਵੰਦਾਂ ਵਲੋਂ ਡਾ. ਓਬਰਾਏ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਗੁਰਪਾਲ ਸਿੰਘ ਪਾਲੀ, ਮਲਕੀਤ ਸਿੰਘ ਰਿਟਾ. ਬੈਂਕ ਮੈਨੇਜਰ ਮੀਤ ਪ੍ਰਧਾਨ, ਬਲਜੀਤ ਸਿੰਘ ਮਾਨ ਰਿਟਾ. ਪਿ੍ੰਸੀਪਲ, ਚਰਨਜੀਤ ਸਿੰਘ ਬਲਾਕ ਸੰਮਤੀ ਮੈਂਬਰ, ਸੁਖਬੀਰ ਸਿੰਘ ਜੈਲਦਾਰ, ਸੋਮ ਨਾਥ, ਜਸਬੀਰ ਸਿੰਘ ਰਿਟਾ. ਏ.ਐੱਸ.ਆਈ., ਗੁਰਚਰਨ ਸਿੰਘ ਆਸਟਰੇਲੀਆ ਆਦਿ ਹਾਜ਼ਰ ਸਨ |