30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਕੇਂਦਰੀ ਸਿਹਤ ਮੰਤਰੀ ਜੇ.ਪੀ. ਨੱਢਾ ਨੂੰ ਜੈਤੋ ਹਸਪਤਾਲ ਦੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ

Ad Position 21
No active advertisement
ਅਜੀਤ ਡੈਸਕ 03-06-2026
ਜੈਤੋ, 2 ਜੂਨ (ਗੁਰਮੀਤਪਾਲ ਰੋੜੀਕਪੂਰਾ)-ਭਾਜਪਾ ਕਨਵੀਨਰ ਪ੍ਰਕਾਸ਼ ਸਿੰਘ ਸੇਵੇਵਾਲਾ ਅਤੇ ਭਾਜਪਾ ਆਗੂਆਂ ਦੇ ਇਕ ਵਫ਼ਦ ਨੇ ਕੇਂਦਰੀ ਸਿਹਤ ਮੰਤਰੀ ਜਗਤ ਪ੍ਰਕਾਸ਼ ਨੱਡਾ ਨਾਲ ਮੁਲਾਕਾਤ ਕਰਕੇ ਜੈਤੋ ਦੇ ਸਰਕਾਰੀ ਹਸਪਤਾਲ ਦੀਆਂ ਦਰਪੇਸ਼ ਮੁੱਖ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ | ਉਨ੍ਹਾਂ ਮੰਤਰੀ ਨੂੰ ਦੱਸਿਆ ਕਿ ਜੈਤੋ ਹਸਪਤਾਲ ਵਿਚ ਡਾਕਟਰਾਂ, ਨਰਸਿੰਗ ਸਟਾਫ਼ ਅਤੇ ਹੋਰ ਕਰਮਚਾਰੀਆਂ ਦੀ ਘਾਟ ਕਾਰਨ ਮਰੀਜ਼ਾਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਤੋਂ ਇਲਾਵਾ ਹਸਪਤਾਲ ਵਿਚ ਆਧੁਨਿਕ ਮੈਡੀਕਲ ਉਪਕਰਨਾਂ, ਟੈਸਟਿੰਗ ਸਹੂਲਤਾਂ ਅਤੇ ਹੋਰ ਬੁਨਿਆਦੀ ਸਿਹਤ ਸੇਵਾਵਾਂ ਦੀ ਕਮੀ ਨੂੰ ਵੀ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਗਿਆ | ਵਫ਼ਦ ਨੇ ਮੰਗ ਕੀਤੀ ਕਿ ਜੈਤੋ ਹਸਪਤਾਲ ਵਿਚ ਲੋੜੀਂਦੇ ਡਾਕਟਰਾਂ ਅਤੇ ਸਟਾਫ਼ ਦੀ ਭਰਤੀ ਦੇ ਨਾਲ-ਨਾਲ ਸਿਹਤ ਸਹੂਲਤਾਂ ਦਾ ਵਿਸਥਾਰ ਕੀਤਾ ਜਾਵੇ ਤਾਂ ਜੋ ਇਲਾਕੇ ਦੇ ਲੋਕਾਂ ਨੂੰ ਬਿਹਤਰ ਇਲਾਜ ਮਿਲ ਸਕੇ | ਇਸ ਮੌਕੇ ਜਰਨਲ ਸਕੱਤਰ ਦਿਆਲ ਸਿੰਘ ਸੋਢੀ, ਬਠਿੰਡਾ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ, ਜ਼ਿਲ੍ਹਾ ਜਨਰਲ ਸਕੱਤਰ ਅਭੀ ਮਿੱਤਲ, ਓ.ਬੀ.ਸੀ. ਮੋਰਚਾ ਦੇ ਜ਼ਿਲ੍ਹਾ ਜਨਰਲ ਸਕੱਤਰ ਅਰਸ਼ਦੀਪ ਸਿੰਘ ਭਲੂਰੀਆ ਅਤੇ ਰਣਬੀਰ ਸਿੰਘ ਸੇਵੇਵਾਲਾ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਾਦਿਕ-ਫਿਰੋਜ਼ਪੁਰ ਹਾਈਵੇ 'ਤੇ 2 ਆਰ ਮਾਈਨਰ 'ਤੇ ਬਣ ਰਹੇ ਪੁਲ ਕਾਰਨ ਨਹੀਂ ਆ ਰਿਹਾ ਕੱਸੀ 'ਚ ਪਾਣੀ ਅਗਲੀ ਖ਼ਬਰ ਟੇਕ ਸਿੰਘ ਐੱਸ.ਸੀ./ਐੱਸ.ਟੀ. ਬੀ.ਸੀ., ਓ.ਬੀ.ਸੀ. ਵਿੰਗ ਦੋਦਾ ਦੇ ਪ੍ਰਧਾਨ ਬਣੇ
Ad Position 24