ਫ਼ਰੀਦਕੋਟ, 2 ਜੂਨ (ਹਰਮਿੰਦਰ ਸਿੰਘ ਮਿੰਦਾ)-ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਫ਼ਰੀਦਕੋਟ ਵਲੋਂ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੇ ਸਬੰਧਿਤ ਮੰਗਾਂ ਜਿੰਨ੍ਹਾਂ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੀਤਾ ਗਿਆ ਵਾਧਾ ਵਾਪਸ ਲੈਣ ਬਾਰੇ, ਯੂਰੀਆ ਡੀ.ਏ.ਪੀ ਖਾਦ ਦੀ ਸਪਲਾਈ ਯਕੀਨੀ ਬਣਾਉਣਾ, ਭਾਖੜਾ ਬਿਆਸ ਪ੍ਰਬੰਧਕੀ ਮੈਨੇਜਮੈਂਟ ਬੋਰਡ ਪੰਜਾਬ ਦੀ ਸਥਾਈ ਮੈਂਬਰੀ ਦਾ ਹੱਕ ਬਹਾਲ ਕਰਨਾ, ਸਰਕਾਰੀ ਸਭਾਵਾਂ ਦੇ ਵਧੇ ਹੱਦ ਕਰਜ਼ੇ ਲਾਗੂ ਕਰਨ ਬਾਰੇ, ਸਾਰੇ ਕਿਸਾਨ ਮਜ਼ਦੂਰਾਂ ਦਾ ਕਰਜ਼ਾ ਮੁਕਤੀ, ਬਿਜਲੀ ਦੇ ਡਿਮਾਂਡ ਨੋਟਿਸ ਦੀ ਮਿਆਦ ਵਧਾ ਕੇ ਟਿਊਬਵੈੱਲ ਕੁਨੈਕਸ਼ਨ ਜਾਰੀ ਕਰਨਾ, ਐਮ.ਐਸ.ਪੀ ਲਾਗੂ ਕਰਨਾ ਆਦਿ ਮੰਗਾਂ ਨੂੰ ਲੈ ਕਿ ਰੋਸ ਮਾਰਚ ਕੀਤਾ ਗਿਆ | ਇਨ੍ਹਾਂ ਮੰਗਾਂ ਨੂੰ ਲੈ ਕੇ ਭਾਰਤ ਦੇ ਪ੍ਰਧਾਨ ਮੰਤਰੀ ਅਤੇ ਪੰਜਾਬ ਸਰਕਾਰ ਦੇ ਨਾਮ 'ਤੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਨੂੰ ਮੰਗ ਪੱਤਰ ਸੌਂਪਿਆ ਗਿਆ | ਇਸ ਮੌਕੇ ਸਮਸ਼ੇਰ ਸਿੰਘ ਕਿੰਗਰਾ ਕਨਵੀਨਰ ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਫ਼ਰੀਦਕੋਟ, ਬਖਤੌਰ ਸਿੰਘ ਸਾਦਿਕ ਸੂਬਾ ਸੀਨੀਅਰ ਮੀਤ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਮਾਲਵਾ, ਜਸਪਾਲ ਸਿੰਘ ਨੰਗਲ ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਉਗਰਾਂਹਾ, ਜੋਰਾ ਸਿੰਘ ਭਾਣਾ ਜ਼ਿਲ੍ਹਾ ਜਰਨਲ ਸਕੱਤਰ ਭਾਰਤੀ ਕਿਸਾਨ ਏਕਤਾ ਡਕੌਦਾ ਧਨੇਰ, ਰਾਜਬੀਰ ਸਿੰਘ ਸੰਧਵਾਂ ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਪੰਜਾਬ, ਸੁਖਦੇਵ ਸਿੰਘ ਫੌਜੀ ਜ਼ਿਲ੍ਹਾ ਜਰਨਲ ਸਕੱਤਰ ਭਾਰਤੀ ਕਿਸਾਨ ਯੂਨੀਅਨ ਡਕੌਦਾ ਬੁਰਜਗਿੱਲ, ਜਗਰੂਪ ਸਿੰਘ ਮੱਲੀ ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਕਾਦੀਆਂ, ਰਜਿੰਦਰ ਸਿੰਘ ਕਿੰਗਰਾ ਜ਼ਿਲ੍ਹਾ ਪ੍ਰਧਾਨ ਕਿਰਤੀ ਕਿਸਾਨ ਯੂਨੀਅਨ, ਬਲਵਿੰਦਰ ਸਿੰਘ ਜੇਈ ਜ਼ਿਲ੍ਹਾ ਪ੍ਰਧਾਨ ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਸੁਖਜਿੰਦਰ ਸਿੰਘ ਤੂਬੜਭੰਨ ਜ਼ਿਲ੍ਹਾ ਪ੍ਰਧਾਨ ਕੁਲਹਿੰਦ ਕਿਸਾਨ ਸਭਾ, ਗੁਰਮੀਤ ਸਿੰਘ ਨਵਾ ਕਿਲ੍ਹਾ ਜ਼ਿਲ੍ਹਾ ਪ੍ਰਧਾਨ ਕੌਮੀ ਕਿਸਾਨ ਯੂਨੀਅਨ, ਵਰਿੰਦਰਜੀਤਪੁਰੀ ਜ਼ਿਲ੍ਹਾ ਪ੍ਰਧਾਨ ਜਮਹੂਰੀ ਕਿਸਾਨ ਸਭਾ ਅਤੇ ਸੁਰਜੀਤ ਸਿੰਘ ਹਰੀਏ ਵਾਲਾ ਜ਼ਿਲ੍ਹਾ ਪ੍ਰਧਾਨ ਭਰਤੀ ਕਿਸਾਨ ਯੂਨੀਅਨ ਲੱਖੋਵਾਲ ਹਾਜ਼ਰ ਸਨ |