13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਸਾਬਕਾ ਸੰਸਦ ਮੈਂਬਰ ਮੁਹੰਮਦ ਸਦੀਕ ਨੇ ਦਿਲਬਾਗ ਬਾਗੀ ਸ਼ਰਮਾ ਨੂੰ ਐਮ.ਸੀ. ਬਣਨ ਦੀ ਵਧਾਈ ਦਿੱਤੀ

Ad Position 21
No active advertisement
ਅਜੀਤ ਡੈਸਕ 04-06-2026
ਜੈਤੋ, 3 ਜੂਨ (ਗੁਰਮੀਤਪਾਲ ਸ਼ਰਮਾ)-ਸਾਬਕਾ ਸਾਂਸਦ ਮੁਹੰਮਦ ਸਦੀਕ ਨੇ ਨਗਰ ਕੌਂਸਲ ਚੋਣਾਂ ਵਿਚ ਜਿੱਤ ਹਾਸਿਲ ਕਰਕੇ ਐਮ.ਸੀ. ਬਣੇ ਦਿਲਬਾਗ ਬਾਗੀ ਸ਼ਰਮਾ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ | ਉਨ੍ਹਾਂ ਦਿਲਬਾਗ ਬਾਗੀ ਸ਼ਰਮਾ ਅਤੇ ਸਮੂਹ ਪਰਿਵਾਰਕ ਮੈਂਬਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਲੋਕਾਂ ਵਲੋਂ ਦਿੱਤਾ ਗਿਆ ਫ਼ਤਵਾ ਜਨਸੇਵਾ ਅਤੇ ਵਿਕਾਸ ਦੀ ਰਾਜਨੀਤੀ ਪ੍ਰਤੀ ਭਰੋਸੇ ਦਾ ਪ੍ਰਗਟਾਵਾ ਹੈ | ਮੁਹੰਮਦ ਸਦੀਕ ਨੇ ਆਸ ਪ੍ਰਗਟਾਈ ਕਿ ਦਿਲਬਾਗ ਬਾਗੀ ਸ਼ਰਮਾ ਨਗਰ ਦੇ ਵਿਕਾਸ ਅਤੇ ਲੋਕ ਭਲਾਈ ਦੇ ਕੰਮਾਂ ਨੂੰ ਪਹਿਲ ਦੇਣਗੇ ਅਤੇ ਲੋਕਾਂ ਦੀਆਂ ਉਮੀਦਾਂ 'ਤੇ ਖਰੇ ਉਤਰਣਗੇ | ਇਸ ਮੌਕੇ ਪਰਿਵਾਰਕ ਮੈਂਬਰਾਂ ਅਤੇ ਸਮਰਥਕਾਂ ਵਲੋਂ ਵੀ ਸਾਬਕਾ ਸਾਂਸਦ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਸੂਰਜ ਭਾਰਦਵਾਜ, ਕਾਂਗਰਸੀ ਆਗੂ ਪ੍ਰਦੀਪ ਕੁਮਾਰ ਭਾਂਡਾ, ਕਾਂਤਾ ਸ਼ਰਮਾ, ਜਸਪਾਲ ਨਿੱਪਾ ਸ਼ਰਮਾ, ਸ਼ੋਨੀਆ ਸ਼ਰਮਾ, ਮੋਨੀਕਾ ਸ਼ਰਮਾ, ਕਮਲ ਸ਼ਰਮਾ ਤੇ ਏਕਮਦੀਪ ਸ਼ਰਮਾ ਤੋਂ ਇਲਾਵਾ ਪਰਿਵਾਰਕ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਿਊਰ ਮਾਈਨਰ 'ਚੋਂ ਨਿਕਲਦੀ ਕੱਸੀ 'ਚ ਲਗਾਈ ਜਾ ਰਹੀ ਠੱਲ੍ਹ ਕਾਰਨ ਅੱਧੀ ਦਰਜਨ ਪਿੰਡਾਂ ਦੇ ਕਿਸਾਨ ਪ੍ਰੇਸ਼ਾਨ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਜ਼ਿਲ੍ਹਾ ਪੱਧਰੀ ਮੀਟਿੰਗ
Ad Position 24