13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਮਗਨਰੇਗਾ ਕਰਮਚਾਰੀ ਯੂਨੀਅਨ ਵਲੋਂ ਮੰਗਾਂ ਪੂਰੀਆਂ ਹੋਣ ਤੱਕ ਕਲਮ ਛੋੜ ਹੜਤਾਲ

Ad Position 21
No active advertisement
ਅਜੀਤ ਡੈਸਕ 04-06-2026
ਕੋਟਕਪੂਰਾ, 3 ਜੂਨ (ਮੇਘਰਾਜ)-ਮਗਨਰੇਗਾ ਕਰਮਚਾਰੀ ਯੂਨੀਅਨ ਬਲਾਕ ਕੋਟਕਪੂਰਾ ਵਲੋਂ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਅਣਮਿੱਥੇ ਸਮੇਂ ਲਈ ਕਲਮ-ਛੋੜ ਹੜਤਾਲ ਕੀਤੀ ਗਈ ਹੈ¢ ਯੂਨੀਅਨ ਆਗੂਆਂ ਨੇ ਕਿਹਾ ਕਿ ਪੰਜਾਬ ਭਰ ਦੇ ਮਗਨਰੇਗਾ ਮੁਲਾਜ਼ਮ ਪਿਛਲੇ 17-18 ਸਾਲਾਂ ਤੋਂ ਕੰਟਰੈਕਟ ਆਧਾਰ 'ਤੇ ਸੇਵਾਵਾਂ ਨਿਭਾ ਰਹੇ ਹਨ, ਪਰ ਅਜੇ ਤੱਕ ਉਨ੍ਹਾਂ ਦੀਆਂ ਸੇਵਾਵਾਂ ਨੂੰ ਪੱਕਾ ਨਹੀਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਹੜਤਾਲ ਦੌਰਾਨ ਕਰਮਚਾਰੀ ਆਪਣੀ ਹਾਜ਼ਰੀ ਬਲਾਕ ਦਫ਼ਤਰਾਂ 'ਚ ਲਗਾਉਂਦੇ ਰਹਿਣਗੇ¢ ਯੂਨੀਅਨ ਦੇ ਪ੍ਰਤੀਨਿਧੀਆਂ ਨੇ ਦੱਸਿਆ ਕਿ ਇਸ ਮਿਆਦ ਦੌਰਾਨ ਸੂਬੇ 'ਚ ਵੱਖ-ਵੱਖ ਸਰਕਾਰਾਂ ਰਹੀਆਂ, ਜਿਨ੍ਹਾਂ ਨੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਸਬੰਧੀ ਨੀਤੀਆਂ ਅਤੇ ਕਾਨੂੰਨ ਬਣਾਏ, ਪਰ ਮਗਨਰੇਗਾ ਮੁਲਾਜ਼ਮਾਂ ਨੂੰ ਇਨ੍ਹਾਂ ਦਾ ਕੋਈ ਲਾਭ ਨਹੀਂ ਮਿਲਿਆ¢ ਉਨ੍ਹਾਂ ਦੋਸ਼ ਲਗਾਇਆ ਕਿ ਹਰ ਸਰਕਾਰ ਨੇ ਨਰੇਗਾ ਕਰਮਚਾਰੀਆਂ ਨੂੰ ਸਿਰਫ਼ ਆਪਣੇ ਸਿਆਸੀ ਹਿੱਤਾਂ ਲਈ ਵਰਤਿਆ ਹੈ¢ ਮਹਿੰਗਾਈ ਦੇ ਦੌਰ 'ਚ ਉਹ ਨਿਗੂਣੀਆਂ ਤਨਖ਼ਾਹਾਂ 'ਤੇ ਕੰਮ ਕਰਨ ਲਈ ਮਜਬੂਰ ਹਨ ਅਤੇ ਪਿਛਲੇ 6-7 ਮਹੀਨਿਆਂ ਤੋਂ ਤਨਖ਼ਾਹ ਵੀ ਨਹੀਂ ਮਿਲੀ¢ ਇਸ ਕਾਰਨ ਕਰਮਚਾਰੀਆਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ¢ ਉਨ੍ਹਾਂ ਮੰਗ ਕੀਤੀ ਕਿ ਬਕਾਇਆ ਪਈਆਂ ਮੈਟੀਰੀਅਲ ਦੀ ਰਾਸ਼ੀ, ਜੋ ਤਿੰਨ ਸਾਲਾਂ ਤੋਂ ਰੋਕੀ ਹੋਈ ਹੈ ਉਹ ਤੁਰੰਤ ਜਾਰੀ ਕੀਤੀ ਜਾਵੇ ਅਤੇ ਕੱਚੇ ਮੁਲਾਜ਼ਮਾਂ ਨੂੰ ਪੰਚਾਇਤ ਵਿਭਾਗ 'ਚ ਮਰਜ਼ ਕੀਤਾ ਜਾਵੇ | ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜਿਨ੍ਹੀ ਦੇਰ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾਂਦਾ ਉਨ੍ਹਾਂ ਦੇਰ ਕਲਮ ਛੋੜ ਹੜਤਾਲ ਜਾਰੀ ਰਹੇਗੀ |
Ad Position 22
No active advertisement
ਪਿਛਲੀ ਖ਼ਬਰ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ 8 ਨੂੰ ਅਗਲੀ ਖ਼ਬਰ ਨਿਊਰ ਮਾਈਨਰ 'ਚੋਂ ਨਿਕਲਦੀ ਕੱਸੀ 'ਚ ਲਗਾਈ ਜਾ ਰਹੀ ਠੱਲ੍ਹ ਕਾਰਨ ਅੱਧੀ ਦਰਜਨ ਪਿੰਡਾਂ ਦੇ ਕਿਸਾਨ ਪ੍ਰੇਸ਼ਾਨ
Ad Position 24