13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਮਗਨਰੇਗਾ ਕਰਮਚਾਰੀਆਂ ਵਲੋਂ ਤਨਖਾਹ ਨਾ ਮਿਲਣ 'ਤੇ ਕਲਮ-ਛੋੜ ਹੜਤਾਲ

Ad Position 21
No active advertisement
ਅਜੀਤ ਡੈਸਕ 04-06-2026
ਜੈਤੋ, 3 ਜੂਨ (ਗੁਰਚਰਨ ਸਿੰਘ ਗਾਬੜੀਆ)-ਪੰਜਾਬ ਸਰਕਾਰ ਵਲੋਂ ਨਰੇਗਾ ਮੁਲਾਜ਼ਮਾਂ ਨੂੰ ਤਨਖ਼ਾਹਾਂ ਪਿਛਲੇ 6-7 ਮਹੀਨਿਆਂ ਤੋਂ ਨਹੀਂ ਦਿੱਤੀਆਂ | ਜਿਸ ਕਰਕੇ ਇਨ੍ਹਾਂ ਮੁਲਾਜ਼ਮਾਂ ਦੇ ਘਰ ਦਾ ਚੁੱਲਾ ਚੱਲਣਾ ਮੁਸ਼ਕਿਲ ਹੋ ਗਿਆ ਹੈ ਪਰ ਪੰਜਾਬ ਸਰਕਾਰ ਨਰੇਗਾ ਮੁਲਾਜ਼ਮਾਂ ਦੀ ਮਜਬੂਰ ਵੱਲ ਧਿਆਨ ਹੀ ਨਹੀਂ ਦੇ ਰਹੀ ਹੈ | ਜਦ ਕਿ ਪੰਜਾਬ ਭਰ ਦੇ ਨਰੇਗਾ ਮੁਲਾਜ਼ਮ ਪਿਛਲੇ ਲਗਪਗ 17-18 ਸਾਲਾਂ ਤੋਂ ਕੰਟਰੈਕਟ ਆਧਾਰਿਤ ਸੇਵਾਵਾਂ ਨਿਭਾ ਰਹੇ ਹਨ ਅਤੇ ਲੰਬੇ ਸਮੇਂ ਤੋਂ ਆਪਣੀਆਂ ਸੇਵਾਵਾਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿਚ ਪੱਕੀਆਂ ਕਰਵਾਉਣ ਦੀ ਮੰਗ ਨੂੰ ਲੈ ਕੇ ਸੰਘਰਸ਼ ਵੀ ਕਰਦੇ ਆ ਰਹੇ ਹਨ | ਤਨਖ਼ਾਹ ਨਾ ਮਿਲਣ 'ਤੇ ਨਰੇਗਾ ਮੁਲਾਜ਼ਮਾਂ ਵਲੋਂ 2 ਜੂਨ 2026 ਤੋਂ ਕਲਮ ਛੋੜ ਹੜਤਾਲ ਕਰਕੇ ਸਮੁੱਚੇ ਨਰੇਗਾ ਸਮੇਤ ਦਿੱਤਾ ਗਿਆ ਹਰ ਇਕ ਵਾਧੂ ਕੰਮ ਮੁਕੰਮਲ ਤੌਰ 'ਤੇ ਬੰਦ ਕਰ ਦਿੱਤਾ ਹੈ | ਕਲਮ ਛੋੜ ਹੜਤਾਲ ਦੌਰਾਨ ਨਰੇਗਾ ਮੁਲਾਜ਼ਮ ਬਲਾਕਾਂ ਵਿਚ ਆਪਣੀ ਹਾਜ਼ਰੀ ਦੇਣਗੇ | ਜੇਕਰ ਆਉਣ ਵਾਲੇ ਸਮੇਂ ਵਿਚ ਲੋੜ ਪਈ ਤਾਂ ਇਸ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ | ਇਸ ਦੌਰਾਨ ਬਲਾਕ ਪ੍ਰਧਾਨ ਹਰਬੰਸ ਸਿੰਘ ਗ੍ਰਾਮ ਰੁਜ਼ਗਾਰ ਸੇਵਕ, ਜਸਪ੍ਰੀਤ ਸਿੰਘ ਮੀਤ ਪ੍ਰਧਾਨ, ਹਰਮੀਤ ਸਿੰਘ ਤਕਨੀਕੀ ਸਹਾਇਕ, ਹੈਪੀ, ਰੇਖਾ ਕੁਮਾਰੀ, ਕੰਪਿਊਟਰ ਅਸਿਸਟੈਂਟ, ਬਲਕਰਨ ਸਿੰਘ, ਗੰਗਾ ਸਿੰਘ ਗ੍ਰਾਮ ਰੁਜ਼ਗਾਰ ਸੇਵਕ ਅਤੇ ਸਮੂਹ ਨਰੇਗਾ ਸਟਾਫ਼ ਨੇ ਦੱਸਿਆ ਕਿ ਪੰਜਾਬ ਭਰ ਦੇ ਨਰੇਗਾ ਮੁਲਾਜ਼ਮ ਪਿਛਲੇ ਲਗਪਗ 17-18 ਸਾਲਾਂ ਤੋਂ ਕੰਟਰੈਕਟ ਆਧਾਰਿਤ ਸੇਵਾਵਾਂ ਨਿਭਾ ਰਹੇ ਹਨ | ਜਦ ਕਿ ਲੰਬੇ ਸਮੇਂ ਤੋਂ ਆਪਣੀਆਂ ਸੇਵਾਵਾਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿਚ ਪੱਕੀਆਂ ਕਰਵਾਉਣ ਦੀ ਮੰਗ ਨੂੰ ਲੈ ਕੇ ਸੰਘਰਸ਼ ਕੀਤਾ ਜਾ ਰਿਹਾ ਹੈ | ਜੇਕਰ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਲਾਗੂ ਨਾ ਕੀਤਾ ਤਾਂ ਉਹ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋਣਗੇ |
Ad Position 22
No active advertisement
ਪਿਛਲੀ ਖ਼ਬਰ ਸੁਖਦੀਪ ਸ਼ਰਮਾ ਪੰਜਾਬ ਰਾਜ ਫ਼ਾਰਮੇਸੀ ਆਫ਼ੀਸਰਜ਼ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਬਣੇ ਅਗਲੀ ਖ਼ਬਰ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ 8 ਨੂੰ
Ad Position 24