13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਅਣਪਛਾਤੇ ਵਿਅਕਤੀ ਦੀ ਰੇਲ ਗੱਡੀ 'ਚੋਂ ਡਿਗਣ ਕਾਰਨ ਮੌਤ

Ad Position 21
No active advertisement
ਅਜੀਤ ਡੈਸਕ 04-06-2026
ਜੈਤੋ, 3 ਜੂਨ (ਗੁਰਚਰਨ ਸਿੰਘ ਗਾਬੜੀਆ)-ਜੈਤੋ-ਕੋਟਕਪੂਰਾ ਰੇਲਵੇ ਮਾਗਰ 'ਤੇ ਸਥਿਤ ਪਿੰਡ ਰੋਮਾਣਾ ਅਲਬੇਲ ਸਿੰਘ ਵਾਲਾ ਵਿਖੇ ਇਕ ਅਣਪਛਾਤੇ ਵਿਅਕਤੀ ਦੀ ਰੇਲ ਗੱਡੀ ਵਿਚੋਂ ਡਿੱਗਣ ਕਰਕੇ ਮੌਤ ਹੋਣ ਜਾਣ ਦਾ ਪਤਾ ਲੱਗਿਆ ਹੈ | ਜੀ. ਆਰ. ਪੀ ਰੇਲਵੇ ਚੌਂਕੀ ਜੈਤੋ ਦੇ ਇੰਚਾਰਜ ਗੁਰਮੀਤ ਸਿੰਘ ਨੇ ਦੱਸਿਆ ਕਿ ਸਵੇਰੇ 10:30 ਵਜੇ ਦੇ ਕਰੀਬ ਫ਼ਾਜ਼ਿਲਕਾ ਤੋਂ ਬਠਿੰਡਾ-ਰੇਵਾੜੀ ਜਾ ਰਹੀ ਰੇਲ ਗੱਡੀ ਜਦ ਪਿੰਡ ਰੋਮਾਣਾ ਅਲਬੇਲ ਸਿੰਘ ਵਾਲਾ ਵਿਖੇ ਪਹੁੰਚੀ ਤਾਂ ਇਕ ਵਿਅਕਤੀ ਗੱਡੀ ਵਿਚੋਂ ਰੇਲਵੇ ਲਾਈਨਾਂ 'ਤੇ ਡਿੱਗ ਗਿਆ ਤੇ ਜ਼ਖ਼ਮੀ ਹੋ ਗਿਆ, ਨੂੰ ਚੜ੍ਹਦੀ ਕਲਾ ਵੈੱਲਫੇਅਰ ਸੇਵਾ ਸੁਸਾਇਟੀ ਗੰਗਸਰ ਰਜਿ: ਜੈਤੋ ਦੇ ਸੇਵਾਦਾਰ ਮੀਤ ਸਿੰਘ ਮੀਤਾ ਆਪਣੀ ਐਬੂਲੈਂਸ ਰਾਹੀ ਸਿਵਲ ਹਸਪਤਾਲ ਜੈਤੋ ਵਿਖੇ ਲਿਆਂਦਾ | ਜਿਥੇ ਡਾਕਟਰਾਂ ਦੀ ਟੀਮ ਨੇ ਉਕਤ ਅਣਪਛਾਤੇ ਵਿਅਕਤੀ ਨੂੰ ਮਿ੍ਤਕ ਕਰਾਰ ਦੇ ਦਿੱਤਾ | ਉਨ੍ਹਾਂ ਦੱਸਿਆ ਕਿ ਮਿ੍ਤਕ ਦੀ ਪਹਿਚਾਣ ਨਾ ਹੋਣ ਕਾਰਨ 72 ਘੰਟਿਆਂ ਲਈ ਸਰਕਾਰੀ ਸਿਵਲ ਹਸਪਤਾਲ ਜੈਤੋ ਦੀ ਮੋਰਚਰੀ ਵਿਚ ਲਾਸ਼ ਨੂੰ ਰੱਖਿਆ ਗਿਆ | ਇਸ ਮੌਕੇ ਜੀ.ਆਰ.ਪੀ ਰੇਲਵੇ ਚੌਂਕੀ ਜੈਤੋ ਹੈੱਡ ਕਾਂਸਟੇਬਲ ਲਖਵੀਰ ਸਿੰਘ, ਏ.ਐਸ.ਆਈ ਰਾਜ ਕੁਮਾਰ ਅਤੇ ਚੜ੍ਹਦੀ ਕਲਾ ਵੈੱਲਫੇਅਰ ਸੇਵਾ ਸੁਸਾਇਟੀ ਗੰਗਸਰ ਰਜਿ: ਜੈਤੋ ਦੀ ਟੀਮ ਮੌਜੂਦ ਸੀ |
Ad Position 22
No active advertisement
ਪਿਛਲੀ ਖ਼ਬਰ ਡਾ. ਅੰਬੇਡਕਰ ਅਪਾਹਜ ਵੈੱਲਫੇਅਰ ਸੁਸਾਇਟੀ ਸਭਾ ਦੀ ਮੀਟਿੰਗ ਅਗਲੀ ਖ਼ਬਰ ਸੁਖਦੀਪ ਸ਼ਰਮਾ ਪੰਜਾਬ ਰਾਜ ਫ਼ਾਰਮੇਸੀ ਆਫ਼ੀਸਰਜ਼ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਬਣੇ
Ad Position 24