13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਡਾ. ਅੰਬੇਡਕਰ ਅਪਾਹਜ ਵੈੱਲਫੇਅਰ ਸੁਸਾਇਟੀ ਸਭਾ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 04-06-2026
ਫ਼ਰੀਦਕੋਟ, 3 ਮਈ (ਜਸਵੰਤ ਸਿੰਘ ਪੁਰਬਾ)- ਡਾ. ਅੰਬੇਦਕਰ ਅਪਾਹਜ ਵੈਲਫੇਅਰ ਸੁਸਾਇਟੀ ਸਭਾ (ਰਜਿ.) ਦੀ ਮੀਟਿੰਗ ਫ਼ਰੀਦਕੋਟ ਵਿਖੇ ਜ਼ਿਲ੍ਹਾ ਪ੍ਰਧਾਨ ਹਰਸੰਗੀਤ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਉਨ੍ਹਾਂ ਨਗਰ ਕੌਂਸਲ ਦੀਆਂ ਹੋਈਆਂ ਚੋਣਾਂ ਵਿਚ ਜੇਤੂ ਉਮੀਦਵਾਰਾਂ ਨੂੰ ਮੁਬਾਰਕਬਾਦ ਦਿੱਤੀ | ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਅੰਗਹੀਣ ਵਰਗ ਜੋ ਪੜ੍ਹੇ ਲਿਖੇ ਹਨ ਨੂੰ ਪੀ.ਡਬਲਯੂ.ਡੀ ਐਕਟ ਮੁਤਾਬਿਕ 4% ਹਰ ਪ੍ਰਾਈਵੇਟ ਅਤੇ ਸਰਕਾਰੀ ਅਦਾਰਿਆਂ 'ਚ ਨੌਕਰੀ ਦਿੱਤੀ ਜਾਵੇ, ਜੋ ਅੰਗਹੀਣ ਅਨਪੜ੍ਹ ਹਨ ਉਨ੍ਹਾਂ ਦੀ ਘਰ ਦੀ ਆਰਥਿਕ ਹਾਲਤ ਨੂੰ ਅਤੇ ਅਜੋਕੇ ਸਮੇਂ ਦੇ ਹਾਲਤਾਂ ਨੂੰ ਦੇਖਦੇ ਹੋਏ ਦੂਜੇ ਸੂਬਿਆਂ ਮੁਤਾਬਿਕ 6 ਹਜ਼ਾਰ ਰੁਪਏ ਪ੍ਰਤੀ ਮਹੀਨਾ ਦਿੱਤਾ ਜਾਵੇ | ਇਸ ਮੌਕੇ ਬਲਾਕ ਪ੍ਰਧਾਨ ਬੇਅੰਤ ਸਿੰਘ, ਕੋਮਲਪ੍ਰੀਤ ਕੌਰ, ਦੀਪੂ ਸ਼ਰਮਾ, ਕੁਲਦੀਪ ਸਿੰਘ, ਗੁਰਮੇਲ ਸਿੰਘ, ਬਲਾਕ ਸਕੱਤਰ ਬਲਵਿੰਦਰ ਸਿੰਘ ਬਰਾੜ, ਸੁਰਿੰਦਰ ਸਿੰਘ, ਸੁਨੀਲ ਕੁਮਾਰ, ਲਖਵਿੰਦਰ ਸਿੰਘ, ਸ਼ਿੰਦਰ ਕੌਰ, ਬਲਵਿੰਦਰ ਕੌਰ, ਸੁਰਿੰਦਰ ਕੌਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਚੋਣ ਅਫ਼ਸਰ ਵਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸੰਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਅਗਲੀ ਖ਼ਬਰ ਅਣਪਛਾਤੇ ਵਿਅਕਤੀ ਦੀ ਰੇਲ ਗੱਡੀ 'ਚੋਂ ਡਿਗਣ ਕਾਰਨ ਮੌਤ
Ad Position 24