13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਜ਼ਿਲ੍ਹਾ ਚੋਣ ਅਫ਼ਸਰ ਵਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸੰਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

Ad Position 21
No active advertisement
ਅਜੀਤ ਡੈਸਕ 04-06-2026
ਫ਼ਰੀਦਕੋਟ, 3 ਜੂਨ (ਜਸਵੰਤ ਸਿੰਘ ਪੁਰਬਾ)-ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਵਲੋਂ ਪੰਜਾਬ ਰਾਜ ਵਿਚ ਸਪੈਸ਼ਲ ਇੰਟੈਂਸਿਵ ਰਵੀਜ਼ਨ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ | ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਰਾਹੁਲ ਕੁਮਾਰ ਚਾਬਾ ਵਲੋਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਕੀਤੇ ਗਏ ਸ਼ਡਿਊਲ ਅਨੁਸਾਰ 25 ਜੂਨ 2026 ਤੋਂ 24 ਜੁਲਾਈ 2026 ਤੱਕ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਵਲੋਂ ਘਰ-ਘਰ ਜਾ ਕੇ ਐਨਯੂਮਰੇਸ਼ਨ ਫਾਰਮ ਭਰਵਾਏ ਜਾਣਗੇ | 24 ਜੁਲਾਈ 2026 ਤੱਕ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਦੀ ਪ੍ਰਕਿਰਿਆ ਵੀ ਮੁਕੰਮਲ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਜਿਨ੍ਹਾਂ ਵੋਟਰਾਂ ਤੋਂ ਐਨਯੂਮਰੇਸ਼ਨ ਫਾਰਮ ਪ੍ਰਾਪਤ ਹੋਣਗੇ, ਉਨ੍ਹਾਂ ਨੂੰ ਵੋਟਰ ਸੂਚੀ ਵਿਚ ਸ਼ਾਮਿਲ ਕਰਨ ਉਪਰੰਤ 3 ਅਗਸਤ 2026 ਨੂੰ ਡਰਾਫਟ ਵੋਟਰ ਸੂਚੀ ਪ੍ਰਕਾਸ਼ਿਤ ਕੀਤੀ ਜਾਵੇਗੀ | ਇਸ ਤੋਂ ਬਾਅਦ 3 ਅਗਸਤ ਤੋਂ 2 ਸਤੰਬਰ 2026 ਤੱਕ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ | ਇਸ ਦੌਰਾਨ ਹੀ 3 ਅਗਸਤ ਤੋਂ 28 ਸਤੰਬਰ 2026 ਤੱਕ ਪ੍ਰਾਪਤ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ ਕੀਤਾ ਜਾਵੇਗਾ | ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਐਸ. ਆਈ. ਆਰ. ਦੌਰਾਨ ਡਰਾਫਟ ਵੋਟਰ ਸੂਚੀ ਵਿਚ ਕੀਤੀਆਂ ਗਈਆਂ ਸੋਧਾਂ, ਨਵੀਆਂ ਸ਼ਮੂਲੀਅਤਾਂ, ਨਾਮ ਕਟੌਤੀਆਂ ਅਤੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਦੇ ਆਧਾਰ 'ਤੇ 1 ਅਕਤੂਬਰ 2026 ਨੂੰ ਅਪਡੇਟ ਕੀਤੀ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਸਪੈਸ਼ਲ ਇੰਟੈਂਸਿਵ ਰਵੀਜ਼ਨ ਦੀ ਇਸ ਮਹੱਤਵਪੂਰਨ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਰਾਜਨੀਤਿਕ ਪਾਰਟੀਆਂ ਦੀ ਸਰਗਰਮ ਭੂਮਿਕਾ ਬਹੁਤ ਜ਼ਰੂਰੀ ਹੈ | ਉਨ੍ਹਾਂ ਰਾਜਨੀਤਿਕ ਪਾਰਟੀਆਂ ਨੂੰ ਆਪਣੇ ਬੂਥ ਲੈਵਲ ਏਜੰਟ (ਬੀ.ਐਲ.ਏ.) ਨਿਯੁਕਤ ਕਰਨ ਅਤੇ ਐਸ.ਆਈ.ਆਰ. ਦੌਰਾਨ ਬੀ.ਐਲ.ਓਜ਼ ਦਾ ਪੂਰਾ ਸਹਿਯੋਗ ਕਰਨ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਇਹ ਯਕੀਨੀ ਬਣਾਇਆ ਜਾਵੇ ਕਿ ਕੋਈ ਵੀ ਯੋਗ ਨਾਗਰਿਕ ਵੋਟਰ ਵਜੋਂ ਰਜਿਸਟਰ ਹੋਣ ਤੋਂ ਵਾਂਝਾ ਨਾ ਰਹੇ ਅਤੇ ਕੋਈ ਵੀ ਅਯੋਗ ਵਿਅਕਤੀ ਵੋਟਰ ਸੂਚੀ ਵਿਚ ਸ਼ਾਮਿਲ ਨਾ ਹੋਵੇ | ਮੀਟਿੰਗ ਵਿਚ ਪੂਨਮ ਸਿੱਧੂ ਚੋਣ ਤਹਿਸੀਲਦਾਰ ਤੋਂ ਇਲਾਵਾ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਅਮਰਜੀਤ ਸਿੰਘ ਆਮ ਆਦਮੀ ਪਾਰਟੀ, ਮਨਦੀਪ ਸਿੰਘ ਸ਼੍ਰੋਮਣੀ ਅਕਾਲੀ ਦਲ, ਗੁਰਭਜਨ ਸਿੰਘ ਸੰਧੂ ਇੰਡੀਅਨ ਨੈਸ਼ਨਲ ਕਾਂਗਰਸ, ਮਨਜੀਤ ਸਿੰਘ ਬਹੁਜਨ ਸਮਾਜ ਪਾਰਟੀ, ਠਾਕਰ ਸਿੰਘ ਅਤੇ ਹਰਬੰਸ ਸਿੰਘ ਕਮਿਊਨਿਸਟ ਪਾਰਟੀ ਆਫ਼ ਇੰਡੀਆ (ਐਮ) ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਸਮੇਤ ਇਕ ਗਿ੍ਫ਼ਤਾਰ ਅਗਲੀ ਖ਼ਬਰ ਡਾ. ਅੰਬੇਡਕਰ ਅਪਾਹਜ ਵੈੱਲਫੇਅਰ ਸੁਸਾਇਟੀ ਸਭਾ ਦੀ ਮੀਟਿੰਗ
Ad Position 24