13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਕਾਂਗਰਸ ਨੇ ਨੀਟ ਪੇਪਰ ਲੀਕ ਮਾਮਲੇ ਅਤੇ ਸੀ.ਬੀ.ਐਸ.ਈ. ਦੇ ਮਾੜੇ ਪ੍ਰਬੰਧਾਂ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 04-06-2026
ਸ੍ਰੀ ਮੁਕਤਸਰ ਸਾਹਿਬ, 3 ਜੂਨ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਸ਼ਾਮ ਸਮੇਂ ਬਲਾਕ ਕਾਂਗਰਸ ਕਮੇਟੀ ਦੀ ਅਗਵਾਈ ਵਿਚ ਵੱਖ ਵੱਖ ਆਗੂਆਂ ਅਤੇ ਵਰਕਰਾਂ ਵਲੋਂ ਨੀਟ ਪੇਪਰ ਲੀਕ ਅਤੇ ਸੀ.ਬੀ.ਐਸ.ਈ.ਵਿਚ ਫ਼ੈਲੀ ਅਵਿਵਸਥਾ ਅਤੇ ਮਾੜੇ ਪ੍ਰਬੰਧਾਂ ਦੇ ਵਿਰੋਧ ਵਿਚ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ | ਇਸ ਮੌਕੇ ਬਲਾਕ ਕਾਂਗਰਸ ਕਮੇਟੀ ਦਿਹਾਤੀ ਦੇ ਪ੍ਰਧਾਨ ਸ਼ਰਨਜੀਤ ਸਿੰਘ ਸੰਧੂ, ਸੀਨੀਅਰ ਕਾਂਗਰਸੀ ਆਗੂ ਸਿਮਰਜੀਤ ਸਿੰਘ ਭੀਨਾ ਬਰਾੜ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਭਿੰਦਰ ਸ਼ਰਮਾ, ਸਾਬਕਾ ਕੌਂਸਲਰ ਤੇਜਿੰਦਰ ਸਿੰਘ ਜਿੰਮੀ ਬਰਾੜ, ਬਲਾਕ ਕਾਂਗਰਸ ਕਮੇਟੀ ਸ਼ਹਿਰੀ ਦੇ ਪ੍ਰਧਾਨ ਤੇਜਿੰਦਰ ਬੱਬੂ ਬਾਂਸਲ, ਸੀਨੀਅਰ ਆਗੂ ਗੁਰਵੀਰ ਸਿੰਘ ਬਰਾੜ ਕਾਕੂ ਸੀਰਵਾਲੀ, ਕਰਨਵੀਰ ਸਿੰਘ ਇੰਦੌਰਾ ਸਾਬਕਾ ਮੈਂਬਰ ਐਸ.ਸੀ. ਕਮਿਸ਼ਨ, ਮਨਿੰਦਰ ਸਿੰਘ ਮਨੀ ਚੜੇਵਾਨ ਸਾਬਕਾ ਮੈਂਬਰ ਬਲਾਕ ਸੰਮਤੀ ਅਤੇ ਹੋਰ ਆਗੂ ਸ਼ਾਮਿਲ ਸਨ | ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਪੁਤਲੇ ਵੀ ਫੂਕੇ | ਉਨ੍ਹਾਂ ਸਿੱਖਿਆ ਮੰਤਰੀ ਨੂੰ ਬਰਖਾਸਤ ਕਰਨ ਦੀ ਮੰਗ ਕੀਤੀ | ਇਸ ਮੌਕੇ ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਦੇਸ਼ ਭਰ ਤੋਂ 22 ਲੱਖ ਵਿਦਿਆਰਥੀਆਂ ਨੇ ਨੀਟ ਦੀ ਪ੍ਰੀਖਿਆ ਦਿੱਤੀ ਸੀ, ਪਰ ਬਾਅਦ ਵਿਚ ਇਹ ਸਾਹਮਣੇ ਆਇਆ ਕਿ ਪ੍ਰੀਖਿਆ ਦਾ ਪ੍ਰਸ਼ਨ ਪੱਤਰ ਲੀਕ ਹੋ ਗਿਆ ਸੀ | ਉਨ੍ਹਾਂ ਕਿਹਾ ਕਿ ਇਹ ਦੂਜੀ ਵਾਰ ਹੋਇਆ ਹੈ, ਜਦੋਂ ਨੀਟ ਦਾ ਪੇਪਰ ਲੀਕ ਹੋਇਆ ਹੈ, ਪ੍ਰੰਤੂ ਇਸ ਮਾਮਲੇ ਵਿਚ ਕੋਈ ਢੁੱਕਵੀਂ ਕਾਰਵਾਈ ਨਹੀਂ ਕੀਤੀ ਗਈ | ਸੀਨੀਅਰ ਕਾਂਗਰਸੀ ਆਗੂਆਂ ਨੇ ਮੰਗ ਕੀਤੀ ਕਿ ਵਾਰ-ਵਾਰ ਨੀਟ ਪ੍ਰੀਖਿਆਵਾਂ ਕਰਵਾਉਣ ਵਿਚ ਨਾਕਾਮ ਰਹੀ ਨੈਸ਼ਨਲ ਟੈਸਟਿੰਗ ਏਜੰਸੀ (ਐਨਟੀਏ) ਨੂੰ ਭੰਗ ਕੀਤਾ ਜਾਵੇ ਅਤੇ ਨੀਟ ਪ੍ਰੀਖਿਆ ਦੇ ਲਈ ਇਕ ਪੂਰੀ ਤਰ੍ਹਾਂ ਭਰੋਸੇਯੋਗ ਅਤੇ ਪਾਰਦਰਸ਼ੀ ਪ੍ਰਣਾਲੀ ਬਣਾਈ ਜਾਵੇ, ਕਿਉਂਕਿ ਇਹ ਦੇਸ਼ ਦੇ ਲੱਖਾਂ ਵਿਦਿਆਰਥੀਆਂ ਦੇ ਭਵਿੱਖ ਨਾਲ ਜੁੜਿਆ ਮਾਮਲਾ ਹੈ | ਉਨ੍ਹਾਂ ਸੀ.ਬੀ.ਐਸ.ਈ. ਦੀ ਆਨਲਾਈਨ ਸਕਰੀਨ ਮਾਰਕਿੰਗ (ਓ.ਐਸ.ਐਮ.) ਪ੍ਰਣਾਲੀ ਵਿਚ ਪਾਈਆਂ ਗਈਆਂ ਗੰਭੀਰ ਖਾਮੀਆਂ ਦਾ ਵੀ ਜ਼ਿਕਰ ਕੀਤਾ | ਉਨ੍ਹਾਂ ਕਿਹਾ ਕਿ ਇਹ ਸਮੱਸਿਆ ਇਸ ਲਈ ਪੈਦਾ ਹੋਈ ਹੈ, ਕਿਉਂਕਿ ਜਿਸ ਕੰਪਨੀ ਨੂੰ ਇਸਦਾ ਠੇਕਾ ਦਿੱਤਾ ਗਿਆ ਹੈ, ਉਸ ਕੋਲ ਇਸ ਤਰ੍ਹਾਂ ਦੀਆਂ ਪ੍ਰੀਖਿਆਵਾਂ ਕਰਵਾਉਣ ਲਈ ਲੋੜੀਂਦਾ ਤਜਰਬਾ ਅਤੇ ਮੁਹਾਰਤ ਨਹੀਂ ਹੈ | ਸੀਨੀਅਰ ਆਗੂਆਂ ਨੇ ਖੁਲਾਸਾ ਕੀਤਾ ਕਿ ਇਸ ਕੰਪਨੀ ਨੂੰ ਵਿਸ਼ੇਸ਼ ਛੋਟਾਂ ਦੇ ਕੇ ਠੇਕਾ ਦਿੱਤਾ ਗਿਆ ਸੀ ਅਤੇ ਇਸ ਲਈ ਨਿਯਮਾਂ ਵਿਚ ਵੀ ਤਬਦੀਲੀਆਂ ਕੀਤੀਆਂ ਗਈਆਂ | ਉਨ੍ਹਾਂ ਕਿਹਾ ਕਿ ਇਸ ਕੰਪਨੀ ਨੂੰ ਪਹਿਲਾਂ ਤੇਲੰਗਾਨਾ ਸਰਕਾਰ ਵਲੋਂ ਬਲੈਕਲਿਸਟ ਕੀਤਾ ਜਾ ਚੁੱਕਾ ਹੈ | ਉਨ੍ਹਾਂ ਸਵਾਲ ਕੀਤਾ ਕਿ ਆਖ਼ਰ ਇਸ ਕੰਪਨੀ ਨੂੰ ਵਿਸ਼ੇਸ਼ ਰਿਆਇਤਾਂ ਕਿਉਂ ਦਿੱਤੀਆਂ ਗਈਆਂ ਸਨ, ਜਦਕਿ ਇਹ ਵਿਦਿਆਰਥੀਆਂ ਦੇ ਭਵਿੱਖ ਅਤੇ ਕਰੀਅਰ ਨਾਲ ਖਿਲਵਾੜ ਕਰ ਰਹੀ ਹੈ | ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਤੁਰੰਤ ਬਰਖਾਸਤ ਕਰਨ ਦੀ ਮੰਗ ਕਰਦਿਆਂ ਸਵਾਲ ਕੀਤਾ ਕਿ ਜਦੋਂ ਇਹ ਆਪਣੇ ਹਰ ਫਰਜ਼ ਵਿਚ ਅਸਫਲ ਰਹੇ ਹਨ, ਤਾਂ ਪ੍ਰਧਾਨ ਮੰਤਰੀ ਮੋਦੀ ਇਨ੍ਹਾਂ ਨੂੰ ਬਚਾਉਣ ਅਤੇ ਸੁਰੱਖਿਆ ਦੇਣ ਦੀ ਕੋਸ਼ਿਸ਼ ਕਿਉਂ ਕਰ ਰਹੇ ਹਨ | ਇਸ ਮੌਕੇ ਗੁਰਪ੍ਰੀਤ ਸਿੰਘ ਮਨੀਆਂਵਾਲਾ ਪੀ.ਏ. ਰਾਜਾ ਵੜਿੰਗ, ਗੁਰਪ੍ਰੀਤ ਸਿੰਘ ਗਿੱਲ, ਅਸ਼ਵਨੀ ਸ਼ਰਮਾ, ਰਵੀ ਮੌਰੀਆ, ਮਨਿੰਦਰ ਚੋਪੜਾ, ਪਰਮਜੀਤ ਸਿੰਘ ਬਰਾੜ, ਗੁਰਲਾਲ ਸਿੰਘ ਲਾਡੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰੂ ਮਾਨਿਓ ਗ੍ਰੰਥ ਚੇਤਨਾ ਮਾਰਚ ਦੇ ਸਹਿਯੋਗ ਲਈ ਸਾਬਕਾ ਮੁੱਖ ਮੰਤਰੀ ਆਤਿਸ਼ੀ ਦਾ ਧੰਨਵਾਦ ਅਗਲੀ ਖ਼ਬਰ ਸੰਗਰੂਰ 'ਚ ਝੋਨੇ ਦੇ ਅਗਲੇ ਸੀਜ਼ਨ ਦੀ ਲਵਾਈ ਲਈ ਖੇਤਾਂ 'ਚ ਤਿਆਰੀ ਸ਼ੁਰੂ
Ad Position 24