13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਗੁਰੂ ਮਾਨਿਓ ਗ੍ਰੰਥ ਚੇਤਨਾ ਮਾਰਚ ਦੇ ਸਹਿਯੋਗ ਲਈ ਸਾਬਕਾ ਮੁੱਖ ਮੰਤਰੀ ਆਤਿਸ਼ੀ ਦਾ ਧੰਨਵਾਦ

Ad Position 21
No active advertisement
ਅਜੀਤ ਡੈਸਕ 04-06-2026
ਜੈਤੋ, 3 ਜੂਨ (ਗੁਰਮੀਤਪਾਲ ਰੋੜੀਕਪੂਰਾ)-ਪਿੰਡ ਰਾਮੇਆਣਾ ਵਿਖੇ ਭਾਈ ਰਣਜੀਤ ਸਿੰਘ ਖ਼ਾਲਸਾ ਢੱਡਰੀਆਂ ਵਾਲੇ ਦੀ ਅਗਵਾਈ ਹੇਠ ਕਰਵਾਏ ਗਏ ਵਿਸ਼ਾਲ ਗੁਰੂ ਮਾਨਿਓ ਗ੍ਰੰਥ ਚੇਤਨਾ ਮਾਰਚ ਦੀ ਸ਼ਾਨਦਾਰ ਸਫ਼ਲਤਾ ਉਪਰੰਤ ਸਮਾਗਮ ਪ੍ਰਬੰਧਕ ਕਮੇਟੀ ਵਲੋਂ ਸਹਿਯੋਗ ਦੇਣ ਵਾਲੀਆਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸੰਗਤਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ | ਕਮੇਟੀ ਮੈਂਬਰ ਅਤੇ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਪੰਜਾਬ ਦੇ ਉਪ ਚੇਅਰਮੈਨ ਧਰਮਜੀਤ ਰਾਮੇਆਣਾ ਨੇ ਕਿਹਾ ਕਿ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਮੌਜੂਦਾ ਵਿਰੋਧੀ ਧਿਰ ਦੀ ਆਗੂ ਆਤਿਸ਼ੀ ਅਤੇ ਗੋਆ ਦੇ ਸਹਿ ਇੰਚਾਰਜ ਅਮਰੀਕ ਸਿੰਘ ਗਿੱਲ ਵਲੋਂ ਸਮਾਗਮ ਲਈ ਦਿੱਤਾ ਗਿਆ ਸਹਿਯੋਗ ਬੇਹੱਦ ਸ਼ਲਾਘਾਯੋਗ ਰਿਹਾ | ਧਰਮਜੀਤ ਰਾਮੇਆਣਾ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰਬੱਤ ਦੇ ਭਲੇ, ਏਕਤਾ, ਭਾਈਚਾਰੇ ਅਤੇ ਮਨੁੱਖਤਾ ਦੇ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਦੇ ਉਦੇਸ਼ ਨਾਲ ਸਜਾਏ ਗਏ ਇਸ ਚੇਤਨਾ ਮਾਰਚ ਨੂੰ ਸੰਗਤਾਂ ਵਲੋਂ ਭਰਪੂਰ ਪਿਆਰ ਅਤੇ ਸਮਰਥਨ ਮਿਲਿਆ | ਵੱਡੀ ਗਿਣਤੀ ਵਿਚ ਸੰਗਤਾਂ ਦੀ ਸ਼ਮੂਲੀਅਤ ਨੇ ਇਸ ਧਾਰਮਿਕ ਸਮਾਗਮ ਨੂੰ ਯਾਦਗਾਰੀ ਅਤੇ ਇਤਿਹਾਸਕ ਰੂਪ ਪ੍ਰਦਾਨ ਕੀਤਾ | ਉਨ੍ਹਾਂ ਸਮਾਗਮ ਦੀ ਸਫਲਤਾ ਵਿਚ ਯੋਗਦਾਨ ਪਾਉਣ ਵਾਲੀਆਂ ਸੰਗਤਾਂ, ਸੇਵਾਦਾਰਾਂ, ਸਮਾਜ ਸੇਵੀ ਸੰਸਥਾਵਾਂ ਅਤੇ ਸਮੂਹ ਸਹਿਯੋਗੀਆਂ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਧਾਰਮਿਕ ਉਪਰਾਲੇ ਸਮਾਜ ਵਿਚ ਗੁਰਮਤਿ ਵਿਚਾਰਧਾਰਾ, ਸਮਾਜਿਕ ਏਕਤਾ ਅਤੇ ਸੇਵਾ ਭਾਵਨਾ ਨੂੰ ਹੋਰ ਮਜ਼ਬੂਤ ਕਰਦੇ ਹਨ | ਉਨ੍ਹਾਂ ਆਸ ਪ੍ਰਗਟਾਈ ਕਿ ਭਵਿੱਖ ਵਿਚ ਵੀ ਧਾਰਮਿਕ ਅਤੇ ਸਮਾਜਿਕ ਕਾਰਜਾਂ ਲਈ ਲੋਕਾਂ ਦਾ ਪਿਆਰ, ਵਿਸ਼ਵਾਸ ਅਤੇ ਸਹਿਯੋਗ ਇਸੇ ਤਰ੍ਹਾਂ ਮਿਲਦਾ ਰਹੇਗਾ, ਤਾਂ ਜੋ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਇਆ ਜਾ ਸਕੇ | ਇਸ ਮੌਕੇ ਸਤਨਾਮ ਸਿੰਘ ਕਰੀਰਵਾਲੀ, ਰਮਨਦੀਪ ਸਿੰਘ, ਰਣਜੀਤ ਸਿੰਘ ਨੰਬਰਦਾਰ, ਉਡੀਕ ਸਿੰਘ ਮਲਹੋਤਰਾ, ਹਰਮਨ ਸਿੰਘ ਬਰਾੜ, ਅਮਰੀਕ ਸਿੰਘ, ਅਮਨਦੀਪ ਸਿੰਘ, ਗੁਰਮੇਲ ਸਿੰਘ, ਸਿਕੰਦਰ ਸਿੰਘ, ਮੱਖਣ ਸਿੰਘ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹਰੀਨੌਂ 'ਚ ਖੇਡ ਟਰਾਇਲ 7 ਨੂੰ ਅਗਲੀ ਖ਼ਬਰ ਕਾਂਗਰਸ ਨੇ ਨੀਟ ਪੇਪਰ ਲੀਕ ਮਾਮਲੇ ਅਤੇ ਸੀ.ਬੀ.ਐਸ.ਈ. ਦੇ ਮਾੜੇ ਪ੍ਰਬੰਧਾਂ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
Ad Position 24