13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਸਰਕਾਰੀ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਆਈ.ਸੀ.ਯੂ. ਸਹੂਲਤ ਨਹੀਂ-ਅਨੁਰਾਗ ਸ਼ਰਮਾ

Ad Position 21
No active advertisement
ਅਜੀਤ ਡੈਸਕ 04-06-2026
ਸ੍ਰੀ ਮੁਕਤਸਰ ਸਾਹਿਬ, 3 ਜੂਨ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਆਈ.ਸੀ.ਯੂ. ਵਰਗੀ ਅਹਿਮ ਸਹੂਲਤ ਦਾ ਨਾ ਹੋਣਾ ਬਹੁਤ ਮੰਦਭਾਗਾ ਹੈ | ਇਹ ਖ਼ੁਲਾਸਾ ਐਡਵੋਕੇਟ ਅਨੁਰਾਗ ਸ਼ਰਮਾ ਵਲੋਂ ਆਰ.ਟੀ.ਆਈ. ਦੇ ਜ਼ਰੀਏ ਸਾਹਮਣੇ ਲਿਆਂਦਾ ਗਿਆ ਹੈ | ਉਨ੍ਹਾਂ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਨੂੰ ਸੰਬੋਧਿਤ ਹੁੰਦਿਆਂ ਕਿਹਾ ਕਿ ਜੇਕਰ ਜਲਦੀ ਆਈ.ਸੀ.ਯੂ. ਵਾਰਡ ਦੀ ਸਥਾਪਨਾ ਨਾ ਕੀਤੀ ਗਈ ਤਾਂ ਲੋਕਾਂ ਦੀ ਜਾਨ ਨੂੰ ਖ਼ਤਰਾ ਜਾਰੀ ਰਹੇਗਾ ਅਤੇ ਇਸ ਮਾਮਲੇ ਨੂੰ ਹੋਰ ਵੱਡੇ ਪੱਧਰ 'ਤੇ ਉਠਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਗੰਭੀਰ ਮਰੀਜ਼ਾਂ ਨੂੰ ਐਮਰਜੈਂਸੀ ਹਾਲਤ ਵਿਚ ਦੂਜੇ ਸ਼ਹਿਰਾਂ ਨੂੰ ਭੇਜ ਦਿੱਤਾ ਜਾਂਦਾ ਹੈ, ਜਿਸ ਕਰਕੇ ਸਮਾਂ ਬਹੁਤ ਖ਼ਰਾਬ ਹੁੰਦਾ ਹੈ ਤੇ ਕਈ ਵਾਰ ਮਰੀਜ਼ ਦੀ ਜਾਨ ਚਲੀ ਜਾਂਦੀ ਹੈ | ਉਨ੍ਹਾਂ ਕਿਹਾ ਕਿ ਸ਼ਹਿਰ ਦੀ ਆਬਾਦੀ ਬਹੁਤ ਜ਼ਿਆਦਾ ਹੈ ਅਤੇ ਵੱਡੇ ਇਲਾਕੇ ਦੀ ਆਬਾਦੀ ਦੇ ਮੁਕਾਬਲੇ ਹਸਪਤਾਲ ਵਿਚ ਵੈਂਟੀਲੇਟਰਾਂ ਦੀ ਗਿਣਤੀ ਬਹੁਤ ਹੀ ਘੱਟ ਹੈ, ਜੋ ਸ੍ਰੀ ਮੁਕਤਸਰ ਸਾਹਿਬ ਵਰਗੇ ਵੱਡੇ ਜ਼ਿਲ੍ਹੇ ਲਈ ਬਿਲਕੁਲ ਘੱਟ ਹਨ | ਉਨ੍ਹਾਂ ਕਿਹਾ ਕਿ ਇਹ ਇਕ ਪ੍ਰਸ਼ਾਸਨਿਕੀ ਕਮੀ ਨਹੀਂ, ਸਗੋਂ ਲੋਕਾਂ ਦੇ ਬੁਨਿਆਦੀ ਹੱਕ ਸਿਹਤ ਦੇ ਅਧਿਕਾਰ ਦੀ ਖੁੱਲ੍ਹੀ ਉਲੰਘਣਾ ਹੈ | ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਲੋਕਾਂ ਵਿਚ ਨਾਰਾਜ਼ਗੀ ਪਾਈ ਜਾ ਰਹੀ ਹੈ ਅਤੇ ਉਨ੍ਹਾਂ ਵਲੋਂ ਸਰਕਾਰ ਤੋਂ ਤੁਰੰਤ ਇਹ ਆਈ.ਸੀ.ਯੂ. ਵਾਰਡ ਸਥਾਪਤ ਕਰਨ ਦੀ ਮੰਗ ਕੀਤੀ ਜਾ ਰਹੀ ਹੈ | ਵਰਨਣਯੋਗ ਹੈ ਕਿ ਪਹਿਲਾਂ ਰਹੀਆਂ ਸਰਕਾਰਾਂ ਨੇ ਵੀ ਸਿਹਤ ਸੇਵਾਵਾਂ ਬਿਹਤਰ ਬਣਾਉਣ ਲਈ ਕੋਈ ਕਦਮ ਨਹੀਂ ਚੁੱਕਿਆ |
Ad Position 22
No active advertisement
ਪਿਛਲੀ ਖ਼ਬਰ ਰਣਧੀਰ ਸਿੰਘ ਧੀਰਾ ਖੁੱਡੀਆਂ ਦੇ ਚੇਅਰਮੈਨ ਬਣਨ 'ਤੇ ਇਲਾਕੇ ਵਿਚ ਖ਼ੁਸ਼ੀ ਦੀ ਲਹਿਰ ਅਗਲੀ ਖ਼ਬਰ ਹਰੀਨੌਂ 'ਚ ਖੇਡ ਟਰਾਇਲ 7 ਨੂੰ
Ad Position 24