13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਰਣਧੀਰ ਸਿੰਘ ਧੀਰਾ ਖੁੱਡੀਆਂ ਦੇ ਚੇਅਰਮੈਨ ਬਣਨ 'ਤੇ ਇਲਾਕੇ ਵਿਚ ਖ਼ੁਸ਼ੀ ਦੀ ਲਹਿਰ

Ad Position 21
No active advertisement
ਅਜੀਤ ਡੈਸਕ 04-06-2026
ਮਲੋਟ, 3 ਜੂਨ (ਅਜਮੇਰ ਸਿੰਘ ਬਰਾੜ)-ਰਣਧੀਰ ਸਿੰਘ ਧੀਰਾ ਖੁੱਡੀਆਂ ਨੂੰ ਪੰਜਾਬ ਰਾਜ ਕੰਟੇਨਰ ਅਤੇ ਵੇਅਰ ਹਾਊਸਿੰਗ ਕਾਰਪੋਰੇਸ਼ਨ ਪੰਜਾਬ ਦਾ ਚੇਅਰਮੈਨ ਬਣਾਏ ਜਾਣ 'ਤੇ ਮਲੋਟ-ਲੰਬੀ ਇਲਾਕੇ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਚੇਅਰਮੈਨ ਧੀਰਾ ਖੁੱਡੀਆਂ ਨੂੰ ਚੇਅਰਮੈਨ ਬਣਾਏ ਜਾਣ 'ਤੇ ਉਨ੍ਹਾਂ ਦੇ ਹਮਾਇਤੀਆਂ ਵਲੋਂ ਲੱਡੂ ਵੰਡ ਕੇ ਖ਼ੁਸ਼ੀ ਮਨਾਈ ਜਾ ਰਹੀ ਹੈ | ਹਰਪ੍ਰੀਤ ਸਿੰਘ ਕਰਮਗੜ੍ਹ, ਭਗਵੰਤ ਸਿੰਘ ਮਾਨ, ਕੁਲਦੀਪ ਸਿੰਘ ਦਾਨੇਵਾਲਾ, ਲਾਲੀ ਮਾਨ ਕਰਮਗੜ੍ਹ, ਆੜ੍ਹਤੀ ਵਰਿੰਦਰ ਮੱਕੜ, ਦਿਲਰਾਜ ਸਿੰਘ ਧਾਲੀਵਾਲ ਲੰਬੀ, ਗੁਰਮੀਤ ਸਿੰਘ, ਵਰਿੰਦਰ ਸਿੰਘ, ਸੁਨੀਲ ਅਤਰੀ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਆਗੂਆਂ ਨੇ ਉਨ੍ਹਾਂ ਨੂੰ ਚੇਅਰਮੈਨ ਨਾਮਜ਼ਦ ਕੀਤੇ ਜਾਣ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ | ਆਗੂਆਂ ਨੇ ਕਿਹਾ ਕਿ ਰਣਧੀਰ ਸਿੰਘ ਧੀਰਾ ਖੁੱਡੀਆਂ ਲੰਮੇ ਅਰਸੇ ਤੋਂ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਲੋਕ ਸੇਵਾ ਵਿਚ ਲੱਗੇ ਹੋਏ ਹਨ ਅਤੇ ਹੁਣ ਉਨ੍ਹਾਂ ਨੂੰ ਇਹ ਅਹੁਦਾ ਪਾਰਟੀ ਤੇ ਲੋਕਾਂ ਪ੍ਰਤੀ ਕੀਤੀ ਸੇਵਾ ਵਜੋਂ ਦਿੱਤਾ ਗਿਆ ਹੈ | ਆਗੂਆਂ ਨੇ ਇਸ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਨਵੇਂ ਬਣੇ ਚੇਅਰਮੈਨ ਧੀਰਾ ਖੁੱਡੀਆਂ ਨੂੰ ਵਧਾਈ ਵੀ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਕਲੀਨਿਕਾਂ ਨੂੰ ਮਿਲੇ ਦੋ ਨਵੇਂ ਮੈਡੀਕਲ ਅਫ਼ਸਰ <br/> ਅਗਲੀ ਖ਼ਬਰ ਸਰਕਾਰੀ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਆਈ.ਸੀ.ਯੂ. ਸਹੂਲਤ ਨਹੀਂ-ਅਨੁਰਾਗ ਸ਼ਰਮਾ
Ad Position 24