13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਪੁਲਿਸ ਵਲੋਂ ਲੋਕਾਂ ਦੀ ਸੁਰੱਖਿਆ ਲਈ ਰੇਲਵੇ ਸਟੇਸ਼ਨਾਂ ਦੀ ਚੈਕਿੰਗ

Ad Position 21
No active advertisement
ਅਜੀਤ ਡੈਸਕ 04-06-2026
ਸ੍ਰੀ ਮੁਕਤਸਰ ਸਾਹਿਬ, 3 ਜੂਨ (ਹਰਮਹਿੰਦਰ ਪਾਲ)-ਜ਼ਿਲ੍ਹਾ ਪੁਲਿਸ ਮੁਖੀ ਅਭਿਮੰਨਿਊ ਰਾਣਾ ਦੀ ਨਿਗਰਾਨੀ ਹੇਠ ਜ਼ਿਲ੍ਹੇ ਅੰਦਰ ਵੱਖ-ਵੱਖ ਥਾਵਾਂ 'ਤੇ ਨਾਕਿਆਂ ਤੋਂ ਇਲਾਵਾ ਰੇਲਵੇ ਸਟੇਸ਼ਨਾਂ 'ਤੇ ਜਾਂਚ ਕੀਤੀ ਗਈ | ਇਸ ਮੌਕੇ ਰੇਲਵੇ ਸਟੇਸ਼ਨ ਪੈਸੰਜਰ ਬੈਗਾਂ ਦੀ ਸਕੈਨਿੰਗ, ਰਿਕਾਰਡ ਜਾਂਚ ਕੀਤੀ ਗਈ, ਸ਼ੱਕੀ ਵਿਅਕਤੀਆਂ ਨੂੰ ਚੈੱਕ ਕੀਤਾ ਗਿਆ ਅਤੇ ਸਵਾਰੀਆਂ ਦੇ ਬੈਗਾਂ ਦੀ ਜਾਂਚ ਕੀਤੀ | ਜੀ.ਆਰ.ਪੀ. ਪੁਲਿਸ ਟੀਮ ਦੇ ਨਾਲ ਮਿਲ ਕੇ ਆਉਣ-ਜਾਣ ਵਾਲੇ ਸ਼ੱਕੀ ਵਿਅਕਤੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀ ਪਛਾਣ ਪੁਸ਼ਟੀ ਕੀਤੀ ਗਈ | ਕਈ ਵਿਅਕਤੀਆਂ ਦੇ ਰਿਕਾਰਡ ਪੀ.ਏ.ਆਈ.ਐੱਸ. ਐਪ ਰਾਹੀਂ ਤੁਰੰਤ ਵੈਰੀਫਾਈ ਕੀਤੇ ਗਏ, ਤਾਂ ਜੋ ਉਨ੍ਹਾਂ ਦੇ ਕਿਸੇ ਕ੍ਰਮੀਨਲ ਰਿਕਾਰਡ ਨੂੰ ਜਾਂਚਿਆ ਜਾ ਸਕੇ | ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਸੁਰੱਖਿਆ ਯਕੀਨੀ ਬਣਾਉਣ ਲਈ ਰੇਲਵੇ ਸਟੇਸ਼ਨਾਂ ਦੀ ਚੈਕਿੰਗ ਕੀਤੀ ਗਈ | ਚੈਕਿੰਗ ਦੌਰਾਨ ਰੇਲਵੇ ਸਟੇਸ਼ਨ ਦੇ ਨਜ਼ਦੀਕ ਲੰਮੇ ਸਮੇਂ ਤੋਂ ਲਾਵਾਰਸ ਅਵਸਥਾ ਵਿਚ ਖੜ੍ਹੇ ਸ਼ੱਕੀ ਵਾਹਨਾਂ ਦੀ ਜਾਂਚ ਕੀਤੀ ਗਈ | ਇਸ ਦੌਰਾਨ ਵਾਹਨ ਐਪ ਦੀ ਮਦਦ ਨਾਲ ਵਾਹਨਾਂ ਨੂੰ ਵੈਰੀਫਾਈ ਕੀਤਾ ਤੇ ਉਨ੍ਹਾਂ ਦੇ ਪੁਲਿਸ ਰਿਕਾਰਡ ਨੂੰ ਵੀ ਵੈਰੀਫਾਈ ਕੀਤਾ ਗਿਆ, ਤਾਂ ਜੋ ਇਹ ਸੁਨਿਸ਼ਚਿਤ ਕੀਤਾ ਜਾ ਸਕੇ ਕਿ ਉਨ੍ਹਾਂ ਵਿਚੋਂ ਕੋਈ ਵਾਹਨ ਕਿਸੇ ਨਾਜਾਇਜ਼ ਗਤੀਵਿਧੀ ਜਾਂ ਪੈਂਡਿੰਗ ਕੇਸ ਵਿਚ ਲੋੜੀਂਦਾ ਤਾਂ ਨਹੀਂ ਹੈ | ਨਾਲ ਹੀ ਰੇਲ ਗੱਡੀ ਵਿਚ ਸਵਾਰ ਹੋਣ ਵਾਲੇ ਯਾਤਰੀਆਂ ਨੂੰ ਚੈੱਕ ਕੀਤਾ ਗਿਆ | ਇਹ ਸਰਚ ਆਪ੍ਰੇਸ਼ਨ ਜ਼ਿਲ੍ਹੇ ਦੀਆਂ ਚਾਰੇ ਸਬ ਡਵੀਜ਼ਨਾਂ ਸ੍ਰੀ ਮੁਕਤਸਰ ਸਾਹਿਬ, ਗਿੱਦੜਬਾਹਾ, ਲੰਬੀ ਅਤੇ ਮਲੋਟ ਵਿਖੇ ਚਲਾਇਆ ਗਿਆ | ਇਸ ਮੌਕੇ ਬਚਨ ਸਿੰਘ ਡੀ.ਐੱਸ.ਪੀ. (ਸ੍ਰੀ ਮੁਕਤਸਰ ਸਾਹਿਬ), ਜਤਿੰਦਰ ਸਿੰਘ ਡੀ.ਐੱਸ.ਪੀ. (ਗਿੱਦੜਬਾਹਾ), ਹਰਬੰਸ ਸਿੰਘ ਡੀ.ਐੱਸ.ਪੀ. (ਲੰਬੀ), ਜਸਪਾਲ ਸਿੰਘ ਡੀ.ਐੱਸ.ਪੀ. (ਮਲੋਟ) ਵਲੋਂ ਅਲੱਗ-ਅਲੱਗ ਪੁਲਿਸ ਟੀਮਾਂ ਮੌਜੂਦ ਰਹੀਆ | ਜਿੱਥੇ ਵੀ ਪੁਲਿਸ ਨੂੰ ਕੋਈ ਵਾਹਨ ਜਾਂ ਵਿਅਕਤੀ ਸ਼ੱਕੀ ਲੱਗਾ, ਉੱਥੇ ਉਨ੍ਹਾਂ ਦੇ ਵਾਹਨ ਦੇ ਕਾਗ਼ਜ਼, ਡਰਾਇਵਿੰਗ ਲਾਇਸੈਂਸ, ਨੰਬਰ ਪਲੇਟ ਜਾਂ ਵਾਧੂ ਐਕਸੈਸਰੀਜ਼ ਜਾਂਚੀਆਂ ਗਈਆਂ | ਬਿਨਾਂ ਨੰਬਰ, ਡਿੰਮ ਲਾਈਟ, ਮੋਡੀਫਾਈਡ ਸਿਲੰਸਰ ਜਾਂ ਹੋਰ ਟਰੈਫਿਕ ਦੀ ਉਲੰਘਣਾ ਕਰਨ ਵਾਲਿਆਂ ਨੂੰ ਰੋਕ ਕੇ ਉਨ੍ਹਾਂ 'ਤੇ ਕਾਰਵਾਈ ਕੀਤੀ ਗਈ, ਉੱਥੇ ਹੀ ਪੀ.ਏ.ਆਈ.ਐੱਸ. ਐਪ ਦੀ ਵਰਤੋਂ ਕਰਕੇ ਜਿਨ੍ਹਾਂ ਵਿਅਕਤੀਆਂ 'ਤੇ ਸ਼ੱਕ ਹੋਇਆ, ਉਨ੍ਹਾਂ ਦਾ ਰਿਕਾਰਡ ਕਿ੍ਮੀਨਲ ਡਾਟਾਬੇਸ ਚੈੱਕ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਜ਼ਮੀਨੀ ਵਿਵਾਦ : ਵਿਅਕਤੀ ਪੈਟਰੋਲ ਦੀ ਬੋਤਲ ਲੈ ਕੇ ਵਾਟਰ ਵਰਕਸ ਦੀ ਟੈਂਕੀ 'ਤੇ ਚੜਿ੍ਹਆ ਅਗਲੀ ਖ਼ਬਰ ਚੋਣ ਕਮਿਸ਼ਨ ਐੱਸ.ਆਈ.ਆਰ. ਲਈ ਬੀ.ਐੱਲ.ਓ. ਨੂੰ 20 ਹਜ਼ਾਰ ਮਿਹਨਤਾਨਾ ਦੇਵੇ-ਸੁੱਖੀ
Ad Position 24