13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

Ad Position 21
No active advertisement
ਅਜੀਤ ਡੈਸਕ 04-06-2026
ਸ੍ਰੀ ਮੁਕਤਸਰ ਸਾਹਿਬ, 3 ਜੂਨ (ਰਣਜੀਤ ਸਿੰਘ ਢਿੱਲੋਂ)-ਭਾਰਤ ਚੋਣ ਕਮਿਸ਼ਨ ਵਲੋਂ ਯੋਗਤਾ 1 ਅਕਤੂਬਰ 2026 ਦੇ ਆਧਾਰ 'ਤੇ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐੱਸ.ਆਈ.ਆਰ.) ਦਾ ਸੋਧਿਆ ਸ਼ਡਿਊਲ ਜਾਰੀ ਕੀਤਾ ਗਿਆ ਹੈ | ਇਹ ਜਾਣਕਾਰੀ ਡੈਵੀ ਗੋਇਲ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਨੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦਿਆਂ ਦਿੱਤੀ | ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਨਵੇਂ ਸੋਧੇ ਗਏ ਸ਼ਡਿਊਲ ਅਨੁਸਾਰ ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾ 3 ਅਗਸਤ 2026 ਨੂੰ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਇਸ ਸੰਬੰਧੀ 16 ਜੂਨ ਤੋਂ 20 ਜੂਨ 2026 ਤੱਕ ਬੂਥ ਲੈਵਲ ਅਫ਼ਸਰਾਂ ਅਤੇ ਬੂਥ ਲੈਵਲ ਏਜੰਟਾਂ ਲਈ ਇਕ ਟ੍ਰੇਨਿੰਗ ਪ੍ਰੋਗਰਾਮ ਉਲੀਕਿਆ ਗਿਆ ਹੈ | ਉਨ੍ਹਾਂ ਸਮੂਹ ਰਾਜਨੀਤਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੀ.ਐੱਲ.ਏਜ਼. ਦੀ ਇਸ ਟ੍ਰੇਨਿੰਗ ਪ੍ਰੋਗਰਾਮ ਵਿਚ ਸ਼ਮੂਲੀਅਤ ਯਕੀਨੀ ਬਣਾਉਣ | ਉਨ੍ਹਾਂ ਦੱਸਿਆ ਕਿ 25 ਜੂਨ 2026 ਤੋਂ 24 ਜੁਲਾਈ 2026 ਤੱਕ ਬੀ.ਐੱਲ.ਓਜ਼. ਘਰ-ਘਰ ਜਾ ਕੇ ਗਣਨਾ ਫਾਰਮ ਭਰਵਾਉਣਗੇ | ਸ੍ਰੀ ਗੋਇਲ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਵੋਟਰਾਂ ਨੂੰ ਐੱਸ.ਆਈ.ਆਰ. ਅਧੀਨ ਗਣਨਾ ਫਾਰਮ ਭਰਨਾ ਪਵੇਗਾ | ਇਸੇ ਤਰ੍ਹਾਂ ਵੋਟਰ ਸੂਚੀ ਸੰਬੰਧੀ ਦਾਅਵੇ ਤੇ ਇਤਰਾਜ ਦਰਜ ਕਰਵਾਉਣ ਦਾ ਸਮਾਂ ਵੀ ਬਦਲ ਦਿੱਤਾ ਗਿਆ ਹੈ, ਜਿਸ ਤਹਿਤ ਹੁਣ ਨਾਗਰਿਕ 3 ਅਗਸਤ ਤੋਂ 2 ਸਤੰਬਰ ਤੱਕ ਆਪਣੇ ਦਾਅਵੇ ਤੇ ਇਤਰਾਜ ਪੇਸ਼ ਕਰ ਸਕਣਗੇ | ਉਨ੍ਹਾਂ ਦੱਸਿਆ ਕਿ ਪ੍ਰਾਪਤ ਹੋਏ ਦਾਅਵਿਆਂ ਤੇ ਇਤਰਾਜਾਂ ਦੇ ਨਿਪਟਾਰੇ ਅਤੇ ਨੋਟਿਸ ਫੇਜ਼ ਦੀ ਪ੍ਰਕਿਰਿਆ ਹੁਣ 3 ਅਗਸਤ ਤੋਂ 28 ਸਤੰਬਰ ਤੱਕ ਮੁਕੰਮਲ ਕੀਤੀ ਜਾਵੇਗੀ ਅਤੇ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 1 ਅਕਤੂਬਰ 2026 ਨੂੰ ਕੀਤੀ ਜਾਵੇਗੀ | ਸ੍ਰੀ ਗੋਇਲ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੌਜੂਦਾ ਵੋਟਰ ਸੂਚੀ ਦੇ ਵੋਟਰਾਂ ਨੂੰ ਸਾਲ 2003 ਦੀ ਵੋਟਰ ਸੂਚੀ ਦੇ ਵੋਟਰਾਂ ਨਾਲ ਮੈਪਿੰਗ ਦੇ ਕੰਮ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਲਈ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ 753 ਪੋਲਿੰਗ ਬੂਥਾਂ 'ਤੇ 7 ਜੂਨ (ਐਤਵਾਰ) ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ | ਇਸ ਵਿਸ਼ੇਸ਼ ਮੁਹਿੰਮ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਜ਼ਿਲ੍ਹੇ ਦਾ ਕੋਈ ਵੀ ਯੋਗ ਵੋਟਰ ਇਸ ਪ੍ਰਕਿਰਿਆ ਤੋਂ ਵਾਂਝਾ ਨਾ ਰਹੇ | ਇਸ ਸੁਧਾਈ ਮੁਹਿੰਮ ਦੀਆਂ ਬਾਕੀ ਰਹਿੰਦੀਆਂ ਸਾਰੀਆਂ ਗਤੀਵਿਧੀਆਂ ਦਾ ਸ਼ਡਿਊਲ ਪਹਿਲਾਂ ਵਾਲਾ ਹੀ ਰਹੇਗਾ, ਉਸ ਵਿਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ | ਉਨ੍ਹਾਂ ਰਾਜਨੀਤਿਕ ਪਾਰਟੀਆਂ ਨੂੰ ਜਲਦ ਤੋਂ ਜਲਦ ਇਸ ਸੰਬੰਧੀ ਆਪਣੇ ਬੀ.ਐੱਲ.ਏ. ਨਿਯੁਕਤ ਕਰਨ ਦੀ ਅਪੀਲ ਕੀਤੀ | ਇਸ ਮੌਕੇ ਜਸ਼ਨਜੀਤ ਸਿੰਘ ਬਰਾੜ ਜ਼ਿਲ੍ਹਾ ਪ੍ਰਧਾਨ ਤੇ ਬੂਥ ਲੈਵਲ ਏਜੰਟ 1 ਆਮ ਆਦਮੀ ਪਾਰਟੀ, ਬਲਜਿੰਦਰ ਸਿੰਘ ਗੋਨਿਆਣਾ ਜ਼ਿਲ੍ਹਾ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ ਸ੍ਰੀ ਮੁਕਤਸਰ ਸਾਹਿਬ, ਸਤਪਾਲ ਸਿੰਘ ਜ਼ਿਲ੍ਹਾ ਸਕੱਤਰ ਇੰਡੀਅਨ ਨੈਸ਼ਨਲ ਕਾਂਗਰਸ ਸ੍ਰੀ ਮੁਕਤਸਰ ਸਾਹਿਬ, ਕੁਲਵੰਤ ਸਿੰਘ ਬੂਥ ਲੈਵਲ ਏਜੰਟ 1 ਲੰਬੀ ਇੰਡੀਅਨ ਨੈਸ਼ਨਲ ਕਾਂਗਰਸ ਸ੍ਰੀ ਮੁਕਤਸਰ ਸਾਹਿਬ, ਸ਼ਿਵ ਕੁਮਾਰ ਸ਼ਿਵਾ ਬੂਥ ਲੈਵਲ ਏਜੰਟ 1 ਮਲੋਟ ਇੰਡੀਅਨ ਨੈਸ਼ਨਲ ਕਾਂਗਰਸ ਸ੍ਰੀ ਮੁਕਤਸਰ ਸਾਹਿਬ, ਚੋਣ ਤਹਿਸੀਲਦਾਰ ਹਰਬੰਸ ਸਿੰਘ ਅਤੇ ਚੋਣ ਕਾਨੂੰਨਗੋ ਸੌਰਵ ਜੈਨ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਬ੍ਰਾਹਮਣ ਯੁਵਾ ਸ਼ਕਤੀ ਦੀ ਨਵੀਂ ਟੀਮ ਦੀ ਮੀਟਿੰਗ ਅਗਲੀ ਖ਼ਬਰ ਸੇਵਾ ਕੇਂਦਰਾਂ 'ਚ ਕੰਮ ਕਰਦੇ ਮੁਲਾਜ਼ਮਾਂ ਦੀ ਹੜਤਾਲ ਦੂਜੇ ਦਿਨ ਵੀ ਜਾਰੀ ਰਹੀ
Ad Position 24