13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ ਹਰਜੀਤ ਕੌਰ ਸੇਵਾ ਮੁਕਤ ਹੋਏ <br/>

Ad Position 21
No active advertisement
ਅਜੀਤ ਡੈਸਕ 04-06-2026
ਗਿੱਦੜਬਾਹਾ, 3 ਜੂਨ (ਪਰਮਜੀਤ ਸਿੰਘ ਥੇੜ੍ਹੀ)-ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ ਹਰਜੀਤ ਕੌਰ 38 ਸਾਲ ਦੀ ਸਰਵਿਸ ਉਪਰੰਤ ਸੇਵਾ ਮੁਕਤ ਹੋ ਗਏ | ਉਨ੍ਹਾਂ ਦੀ ਸੇਵਾ ਮੁਕਤੀ 'ਤੇ ਗਿੱਦੜਬਾਹਾ ਵਿਖੇ ਸਮਾਗਮ ਕਰਵਾਇਆ ਗਿਆ | ਇਸ ਸਮੇਂ ਬੁਲਾਰਿਆਂ ਨੇ ਦੱਸਿਆ ਕਿ ਹਰਜੀਤ ਕੌਰ 38 ਸਾਲ ਦੀ ਬੇਦਾਗ਼ ਸਰਵਿਸ ਕਰਕੇ ਸੇਵਾ ਮੁਕਤ ਹੋ ਗਏ ਹਨ | ਇਨ੍ਹਾਂ ਦੇ ਮਹਿਕਮੇ ਵਿਚ ਕੀਤੇ ਗਏ ਕੰਮਾਂ ਅਤੇ ਜਥੇਬੰਦੀ 'ਚ ਕੀਤੇ ਗਏ ਕਾਰਜਾਂ ਦੀ ਭਰਪੂਰ ਸ਼ਲਾਘਾ ਕੀਤੀ ਗਈ | ਇਸ ਮੌਕੇ ਗਗਨਦੀਪ ਸਿੰਘ ਸੂਬਾ ਪ੍ਰਧਾਨ ਪ.ਸ.ਸ.ਫ. ਵਿਗਿਆਨਕ ਨੇ ਜਿੱਥੇ ਹਰਜੀਤ ਕੌਰ ਨੂੰ ਸੇਵਾ ਮੁਕਤੀ ਦੀ ਵਧਾਈ ਦਿੱਤੀ, ਉੱਥੇ ਹੀ ਅਗਲੀ ਜ਼ਿੰਦਗੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਮੌਕੇ ਗੁਰਚਰਨ ਸਿੰਘ ਗਿੱਲ ਨੇ ਆਪਣੇ ਤਜ਼ਰਬੇ ਸਾਂਝੇ ਕੀਤੇ | ਇਸ ਮੌਕੇ ਡਾ. ਮਿਰਨਾਲ ਬਾਂਸਲ ਸੀਨੀਅਰ ਮੈਡੀਕਲ ਅਫ਼ਸਰ ਸੀ.ਐੱਚ.ਸੀ. ਦੋਦਾ ਨੇ ਹਰਜੀਤ ਕੌਰ ਨੂੰ ਵਧਾਈ ਦਿੱਤੀ | ਇਸ ਸਮੇਂ ਹਰਜੀਤ ਕੌਰ ਸੇਵਾ ਮੁਕਤੀ ਮੌਕੇ 21,000 ਰੁਪਏ ਤਾਲਮੇਲ ਕਮੇਟੀ ਪੈਰਾ ਮੈਡੀਕਲ ਤੇ ਸਿਹਤ ਬਲਾਕ ਦੋਦਾ ਅਤੇ 2100 ਰੁਪਏ ਪ.ਸ.ਸ.ਫ. ਵਿਗਿਆਨਕ, 5000 ਰੁਪਏ ਐੱਚ.ਡਬਲਯੂ.ਸੀ. ਹੁਸਨਰ ਅਤੇ 5000 ਰੁਪਏ ਐੱਚ.ਡਬਲਯੂ.ਸੀ. ਬਾਦੀਆਂ ਨੂੰ ਵਿੱਤੀ ਸਹਾਇਤਾ ਵਜੋਂ ਦਿੱਤੇ | ਇਸ ਸਮੇਂ ਗੁਰਮੇਲ ਸਿੰਘ ਚੇਅਰਮੈਨ ਤਾਲਮੇਲ ਕਮੇਟੀ, ਸੁਖਵਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ, ਚਰਨਜੀਤ ਕਮਰਾ, ਬੂਟਾ ਸਿੰਘ ਬਲਾਕ ਪ੍ਰਧਾਨ ਮਲਟੀਪਰਪਜ਼ ਹੈਲਥ ਇੰਪਲਾਈਜ਼ ਸ਼ੇਰੇਵਾਲਾ, ਮੰਗਲ ਸਿੰਘ ਭਾਰੂ, ਵੀਰਪਾਲ ਕੌਰ ਆਦਿ ਸੰਬੋਧਨ ਕੀਤਾ | ਸਟੇਜ ਸਕੱਤਰ ਦੀ ਭੂਮਿਕਾ ਜਗਮੀਤ ਸਿੰਘ ਬਰਾੜ ਨੇ ਨਿਭਾਈ |

Ad Position 22
No active advertisement
ਪਿਛਲੀ ਖ਼ਬਰ ਖ਼ਾਦਾਂ ਦੀ ਸੰਤੁਲਿਤ ਵਰਤੋਂ ਸੰਬੰਧੀ ਕੈਂਪ <br/> ਅਗਲੀ ਖ਼ਬਰ ਭਾਜਪਾ ਵਲੋਂ ਤੇਲ ਅਤੇ ਗੈਸ ਦੇ ਭਾਅ ਵਧਾ ਕੇ ਆਮ ਲੋਕਾਂ 'ਤੇ ਪਾਇਆ ਬੋਝ- ਗੁਪਤਾ
Ad Position 24