13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਖ਼ਾਦਾਂ ਦੀ ਸੰਤੁਲਿਤ ਵਰਤੋਂ ਸੰਬੰਧੀ ਕੈਂਪ <br/>

Ad Position 21
No active advertisement
ਅਜੀਤ ਡੈਸਕ 04-06-2026
ਸ੍ਰੀ ਮੁਕਤਸਰ ਸਾਹਿਬ, 3 ਜੂਨ (ਹਰਮਹਿੰਦਰ ਪਾਲ)-ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਕਿ੍ਸ਼ੀ ਵਿਗਿਆਨ ਕੇਂਦਰ ਸ੍ਰੀ ਮੁਕਤਸਰ ਸਾਹਿਬ ਵਲੋਂ ਖ਼ਾਦਾਂ ਦੀ ਸੰਤੁਲਿਤ ਵਰਤੋਂ ਸੰਬੰਧੀ ਚੱਲ ਰਹੀ ਰਾਸ਼ਟਰੀ ਮੁਹਿੰਮ ਤਹਿਤ ਕੈਂਪ ਲਗਾਇਆ ਗਿਆ, ਜਿਸ ਵਿਚ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਤੋਂ ਪੰਚਾਇਤ ਨੁਮਾਇੰਦਿਆਂ ਅਤੇ ਅਗਾਂਹਵਧੂ ਕਿਸਾਨਾਂ ਨੇ ਭਾਗ ਲਿਆ | ਇਸ ਸਿਖਲਾਈ ਵਿਚ ਕਰਿਭਕੋ ਦੇ ਸੀਨੀਅਰ ਸਟੇਟ ਮੈਨੇਜਰ (ਮਾਰਕਿੰਟਿੰਗ) ਗੁਰਜੀਤ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਤੋਂ ਇਲਾਵਾ ਸੰਮੇਲਨ ਵਿਚ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਸ੍ਰੀ ਮੁਕਤਸਰ ਸਾਹਿਬ ਅਤੇ ਕਰਿਭਕੋ ਦੇ ਅਧਿਕਾਰੀ ਵੀ ਸ਼ਾਮਿਲ ਹੋਏ | ਪ੍ਰੋਗਰਾਮ ਦਾ ਮੁੱਖ ਕਿਸਾਨੀ ਨਾਲ ਸਿੱਧੇ ਜਾਂ ਅਸਿੱਧੇ ਤੌਰ 'ਤੇ ਜੁੜੇ ਨੁਮਾਇੰਦਿਆਂ ਨੂੰ ਮਿੱਟੀ ਦੀ ਸਿਹਤ ਸੁਧਾਰ, ਖ਼ਾਦਾਂ ਦੀ ਸੰਤੁਲਿਤ ਵਰਤੋਂ ਅਤੇ ਸਰਬਪੱਖੀ ਖ਼ੁਰਾਕੀ ਤੱਤ ਪ੍ਰਬੰਧਨ ਪ੍ਰਤੀ ਜਾਗਰੂਕ ਕਰਨਾ ਸੀ | ਇਸ ਮੌਕੇ ਡਾ. ਕਰਮਜੀਤ ਸ਼ਰਮਾ ਐਸੋਸੀਏਟ ਡਾਇਰੈਕਟਰ ਪੀ.ਏ.ਯੂ. ਕੇ.ਵੀ.ਕੇ. ਸ੍ਰੀ ਮੁਕਤਸਰ ਸਾਹਿਬ ਨੇ ਰਾਸ਼ਟਰੀ ਮੁਹਿੰਮ ਬਾਰੇ ਜਾਣਕਾਰੀ ਦਿੰਦਿਆਂ ਇਸ ਦੇ ਮੁੱਖ ਉਦੇਸ਼ਾਂ 'ਤੇ ਚਾਨਣਾ ਪਾਇਆ | ਉਨ੍ਹਾਂ ਕਿਹਾ ਕਿ ਮਿੱਟੀ ਦੀ ਉਪਜਾਊ ਸ਼ਕਤੀ ਅਤੇ ਵਾਤਾਵਰਣ ਦੀ ਸੰਭਾਲ ਲਈ ਕਿਸਾਨਾਂ ਵਿਚ ਵਿਗਿਆਨਕ ਖਾਦ ਵਰਤੋਂ ਨੂੰ ਉਤਸਾਹਿਤ ਕਰਨਾ ਸਮੇਂ ਦੀ ਲੋੜ ਹੈ | ਮੁੱਖ ਮਹਿਮਾਨ ਗੁਰਜੀਤ ਸਿੰਘ ਨੇ ਵਿਸ਼ਵ ਪੱਧਰ 'ਤੇ ਖ਼ਾਦਾਂ ਦੇ ਆਯਾਤ, ਢੋਆ-ਢੁਆਈ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਖ਼ਾਦਾਂ ਦੀਆਂ ਕੀਮਤਾਂ ਦੇ ਉਤਰਾਅ-ਚੜ੍ਹਾਅ ਸੰਬੰਧੀ ਵਿਸਥਾਰ ਨਾਲ ਚਰਚਾ ਕੀਤੀ ਅਤੇ ਕਰਿਭਕੋ ਤੇ ਸਰਕਾਰਾਂ ਵਲੋਂ ਕਿਸਾਨਾਂ ਲਈ ਖ਼ਾਦਾਂ ਨੂੰ ਉਪਲਬਧ ਕਰਵਾਉਣ ਸਬੰਧੀ ਉਪਰਾਲਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਇਸ ਦੌਰਾਨ ਡਾ. ਵਿਵੇਕ ਕੁਮਾਰ ਸਹਾਇਕ ਪ੍ਰੋਫ਼ੈਸਰ (ਫ਼ਸਲ ਵਿਗਿਆਨ) ਨੇ ਸਾਉਣੀ ਦੀਆਂ ਫ਼ਸਲਾਂ ਵਿਚ ਖ਼ਾਦਾਂ ਦੀ ਸੁਚੱਜੀ ਵਰਤੋਂ ਆਦਿ ਬਾਰੇ ਜਾਣਕਾਰੀ ਦਿੱਤੀ | ਡਾ. ਸੁਖਜਿੰਦਰ ਸਿੰਘ, ਸਹਾਇਕ ਪ੍ਰੋਫ਼ੈਸਰ (ਫ਼ਲ ਵਿਗਿਆਨ) ਨੇ ਫ਼ਲਾਂ ਅਤੇ ਸਬਜ਼ੀਆਂ ਵਿਚ ਸਰਬਪੱਖੀ ਪੌਸ਼ਿਕ ਤੱਤ ਪ੍ਰਬੰਧਨ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਬਾਗਾਂ ਲਈ ਵਿਗਿਆਨਕ ਢੰਗ ਨਾਲ ਮਿੱਟੀ ਦੇ ਨਮੂਨੇ ਲੈਣ ਦੀ ਪ੍ਰਯੋਗਿਕ ਸਿਖਲਾਈ ਵੀ ਦਿੱਤੀ | ਡਾ. ਗੁਰਵਿੰਦਰ ਸਿੰਘ ਸਹਾਇਕ ਪ੍ਰੋਫ਼ੈਸਰ (ਪਸਾਰ ਸਿੱਖਿਆ) ਨੇ ਖ਼ਾਦਾਂ ਦੀ ਅਸੰਤੁਲਿਤ ਵਰਤੋਂ ਦੇ ਮਿੱਟੀ ਦੀ ਸਿਹਤ ਅਤੇ ਵਾਤਾਵਰਣ 'ਤੇ ਪੈਣ ਵਾਲੇ ਨੁਕਸਾਨਦਾਇਕ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਜ਼ੋਰ ਦਿੱਤਾ ਕਿ ਮਿੱਟੀ ਦੀ ਜਾਂਚ ਆਧਾਰਿਤ ਖ਼ਾਦਾਂ ਦੀ ਵਰਤੋਂ ਲੰਮੇ ਸਮੇਂ ਲਈ ਮਿੱਟੀ ਦੀ ਉਪਜਾਊ ਸ਼ਕਤੀ ਬਣਾਈ ਰੱਖਣ ਲਈ ਬਹੁਤ ਜ਼ਰੂਰੀ ਹੈ ਅਤੇ ਕਿਸਾਨਾਂ ਨੂੰ ਸਿਫ਼ਾਰਸ਼ੀ ਮਾਤਰਾ ਅਨੁਸਾਰ ਹੀ ਖ਼ਾਦਾਂ ਦੀ ਵਰਤੋਂ ਕਰਨੀ ਚਾਹੀਦੀ ਹੈ | ਅਖ਼ੀਰ ਵਿਚ ਉਨ੍ਹਾਂ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ | ਪ੍ਰੋਗਰਾਮ ਦੌਰਾਨ ਆਏ ਹੋਏ ਕਿਸਾਨਾਂ ਵਲੋਂ ਖੇਤ ਪੱਧਰੀ ਸਮੱਸਿਆਵਾਂ ਸੰਬੰਧੀ ਸਵਾਲ ਪੁੱਛੇ, ਜਿਨ੍ਹਾਂ ਦੇ ਵਿਗਿਆਨੀਆਂ ਵਲੋਂ ਮੌਕੇ 'ਤੇ ਹੱਲ ਸੁਝਾਏ ਗਏ |

Ad Position 22
No active advertisement
ਪਿਛਲੀ ਖ਼ਬਰ ਐਸ.ਐਸ.ਪੀ. ਨੂੰ ਪੁਲਿਸ ਵਲੋਂ ਭਾਵੁਕ ਵਿਦਾਇਗੀ ਅਗਲੀ ਖ਼ਬਰ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ ਹਰਜੀਤ ਕੌਰ ਸੇਵਾ ਮੁਕਤ ਹੋਏ <br/>
Ad Position 24