21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

7 ਗਰਾਮ ਹੈਰੋਇਨ ਸਮੇਤ ਪੁਲਿਸ ਵਲੋਂ ਇਕ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 05-06-2026

ਕੋਟਕਪੂਰਾ, 4 ਜੂਨ (ਮੋਹਰ ਸਿੰਘ ਗਿੱਲ)-ਐਸ.ਆਈ ਨਿਸ਼ਾ ਰਾਣੀ ਸਮੇਤ ਪੁਲਿਸ ਪਾਰਟੀ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਫੋਕਲ ਪੁਆਇੰਟ, ਫ਼ਰੀਦਕੋਟ ਰੋਡ ਕੋਟਕਪੂਰਾ ਨੇੜੇ ਫਲਾਈਓਵਰ ਦੇ ਹੇਠ ਮੌਜੂਦ ਸੀ ਤਾਂ ਸਾਹਮਣੇ ਤੋਂ ਇਕ ਮੋਨਾ ਨੌਜਵਾਨ ਆਉਂਦਾ ਦਿਖਾਈ ਦਿੱਤਾ | ਜਿਸ ਨੇ ਪੁਲਿਸ ਪਾਰਟੀ ਨੂੰ ਦੇਖ ਇਕਦਮ ਘਬਰਾ ਕੇ ਆਪਣੇ ਪਹਿਨੀ ਹੋਈ ਕਾਲੇ ਰੰਗ ਦੀ ਲੋਅਰ ਦੀ ਸੱਜੀ ਜੇਬ ਵਿਚੋਂ ਪਾਰਦਰਸ਼ੀ ਮੋਮੀ ਲਿਫ਼ਾਫ਼ੀ ਨੂੰ ਹੇਠ ਸੁੱਟ ਦਿੱਤਾ | ਆਪ ਤੇਜ ਕਦਮੀ ਖਿਸਕਣ ਲੱਗਾ | ਇਸ ਨੂੰ ਪੁਲਿਸ ਪਾਰਟੀ ਨੇ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਨਾਮ ਪਤਾ ਪੁੱਛਿਆ | ਇਸ ਦੌਰਾਨ ਉਕਤ ਵਿਅਕਤੀ ਨੇ ਆਪਣੀ ਪਹਿਚਾਣ ਚੰਦਰ ਸ਼ੇਖ਼ਰ ਵਾਸੀ ਕੋਟਕਪੂਰਾ ਵਜੋਂ ਕਰਵਾਈ | ਤਲਾਸ਼ੀ ਦੌਰਾਨ ਪੁਲਿਸ ਪਾਰਟੀ ਨੂੰ ਉਸ ਕੋਲੋਂ 7 ਗਰਾਮ ਹੈਰੋਇਨ ਬਰਾਮਦ ਹੋਈ | ਇਸ ਸਬੰਧ 'ਚ ਉਕਤ ਮੁਲਜ਼ਮ ਨੂੰ ਕਾਬੂ ਕਰਕੇ ਉਸ ਵਿਰੁੱਧ ਥਾਣਾ ਸ਼ਹਿਰੀ ਕੋਟਕਪੂਰਾ ਵਿਖੇ ਮਾਮਲਾ ਦਰਜ ਕੀਤਾ ਹੈ |

Ad Position 22
No active advertisement
ਪਿਛਲੀ ਖ਼ਬਰ ਕਿਸਾਨ ਜਥੇਬੰਦੀਆਂ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਪੁਤਲਾ ਫ਼ੂਕਿਆ ਅਗਲੀ ਖ਼ਬਰ ਪਿੰਡ ਕੋਟਲੀ ਸੰਘਰ 'ਚ 4 ਮਹੀਨਿਆਂ ਤੋਂ ਪੱਥਰ ਪਾ ਕੇ ਛੱਡੀ ਸੜਕ ਬਣੀ ਲੋਕਾਂ ਲਈ ਮੁਸੀਬਤ
Ad Position 24