21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਨਾਬਾਲਗ ਲੜਕੀ ਨੂੰ ਘਰੋਂ ਭਜਾ ਕੇ ਲੈ ਜਾਣ ਦੇ ਦੋਸ਼ਾਂ 'ਚੋਂ ਬਰੀ

Ad Position 21
No active advertisement
ਅਜੀਤ ਡੈਸਕ 05-06-2026

ਸੰਗਰੂਰ, 4 ਜੂਨ (ਧੀਰਜ ਪਸੌਰੀਆ) - ਜ਼ਿਲ੍ਹਾ ਸੈਸ਼ਨ ਜੱਜ ਦੀ ਅਦਾਲਤ ਨੇ ਬਚਾਅ ਪੱਖ ਦੇ ਵਕੀਲ ਤਾਰਨ ਸਿੰਘ ਅਤੇ ਰਿਸ਼ਵ ਸਰਦਾਨਾ ਵਲੋਂ ਕੀਤੀ ਗਈ ਪੈਰਵੀ ਤੋਂ ਬਾਅਦ ਸੁਣਵਾਈ ਮੁਕੰਮਲ ਹੋਣ 'ਤੇ ਨਾਬਾਲਗ ਲੜਕੀ ਨੂੰ ਘਰੋਂ ਭਜਾ ਕੇ ਲੈ ਜਾਣ ਦੇ ਦੋਸ਼ਾਂ ਵਿੱਚੋਂ ਇੱਕ ਲੜਕੇ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਪੁਲਿਸ ਥਾਣਾ ਸਿਟੀ -1 ਮਲੇਰਕੋਟਲਾ ਵਿਖੇ 01 ਅਕਤੂਬਰ 2024 ਨੂੰ ਦਰਜ ਮਾਮਲੇ ਮੁਤਾਬਕ ਨਾਬਾਲਗ ਲੜਕੀ ਦੇ ਪਿਤਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੀ ਲੜਕੀ 28 ਸਤੰਬਰ 2024 ਨੂੰ ਸਵੇਰੇ ਗੁਆਂਢੀਆਂ ਦੇ ਘਰ ਸਿਲਾਈ ਸਿੱਖਣ ਲਈ ਗਈ ਸੀ ਜੋ ਵਾਪਸ ਘਰ ਨਹੀਂ ਆਈ | ਉਸ ਬਾਰੇ ਭਾਲ ਕਰਨ 'ਤੇ ਕੋਈ ਵੀ ਸੁਰਾਗ ਪਤਾ ਨਹੀਂ ਲੱਗਾ ਹੈ | ਹੁਣ ਉਸ ਨੂੰ ਯਕੀਨ ਹੋ ਗਿਆ ਹੈ ਕਿ ਲੜਕੀ ਨੂੰ ਮੁਹੰਮਦ ਰਫੀ ਨਾਂਅ ਦਾ ਲੜਕਾ ਵਰਗਲਾ ਕੇ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਘਰੋਂ ਭਜਾ ਕੇ ਲੈ ਗਿਆ ਹੈ | ਪੁਲਿਸ ਨੇ ਸ਼ਿਕਾਇਤ ਦੇ ਆਧਾਰ 'ਤੇ ਮੁਹੰਮਦ ਰਫੀ ਦੇ ਖ਼ਿਲਾਫ਼ ਮਾਮਲਾ ਦਰਜ ਕਰ ਕੇ ਪੜਤਾਲ ਸ਼ੁਰੂ ਕਰ ਦਿੱਤੀ | ਹੁਣ ਅਦਾਲਤ ਵਿੱਚ ਸੁਣਵਾਈ ਮੁਕੰਮਲ ਹੋਣ 'ਤੇ ਮੁਹੰਮਦ ਰਫੀ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਗਿਆ |

Ad Position 22
No active advertisement
ਪਿਛਲੀ ਖ਼ਬਰ ਵਿਆਹੁਤਾ ਅÏਰਤ ਦੀ ਸ਼ੱਕੀ ਹਾਲਾਤ 'ਚ ਮੌਤ ਪਤੀ ਸਮੇਤ ਚਾਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਸੰਗਰੂਰ–ਦਿੜ੍ਹਬਾ ਪ੍ਰਸ਼ਾਸਨ ਦੀ ਵਾਅਦਾ ਖ਼ਿਲਾਫ਼ੀ ਖ਼ਿਲਾਫ਼ ਕਰਮਚਾਰੀਆਂ ਦਾ ਵੱਡਾ ਐਲਾਨ
Ad Position 24