21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਸੇਵਾ ਕੇਂਦਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦਾ ਜਲਦ ਹੱਲ ਕੀਤਾ ਜਾਵੇ- ਅਰਸ਼ ਸੱਚਰ

Ad Position 21
No active advertisement
ਅਜੀਤ ਡੈਸਕ 05-06-2026
ਫ਼ਰੀਦਕੋਟ, 4 ਜੂਨ (ਜਸਵੰਤ ਸਿੰਘ ਪੁਰਬਾ)-ਸਮਾਜ ਸੇਵੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਰਸ਼ ਸੱਚਰ ਨੇ ਪੰਜਾਬ ਦੇ ਸੇਵਾ ਕੇਂਦਰਾਂ ਵਿਚ ਕੰਮ ਕਰ ਰਹੇ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਇਕ ਸਿਫ਼ਾਰਸ਼ੀ ਪੱਤਰ ਭੇਜਿਆ ਹੈ | ਅਰਸ਼ ਸੱਚਰ ਨੇ ਕਿਹਾ ਕਿ ਸੇਵਾ ਕੇਂਦਰ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਸੇਵਾਵਾਂ ਦਾ ਮੁੱਖ ਆਧਾਰ ਹਨ ਅਤੇ ਆਮ ਨਾਗਰਿਕ ਦਾ ਸਰਕਾਰ ਨਾਲ ਪਹਿਲਾ ਸੰਪਰਕ ਇਨ੍ਹਾਂ ਕੇਂਦਰਾਂ ਰਾਹੀਂ ਹੀ ਹੁੰਦਾ ਹੈ | ਪਿਛਲੇ ਕਈ ਸਾਲਾਂ ਤੋਂ ਸੇਵਾ ਕੇਂਦਰਾਂ ਦੇ ਮੁਲਾਜ਼ਮ ਘੱਟ ਤਨਖਾਹਾਂ, ਨੌਕਰੀ ਦੀ ਅਸੁਰੱਖਿਆ, ਠੇਕੇਦਾਰੀ ਪ੍ਰਣਾਲੀ ਅਤੇ ਤਨਖਾਹਾਂ ਦੇ ਸਮੇਂ ਸਿਰ ਭੁਗਤਾਨ ਨਾ ਹੋਣ ਵਰਗੀਆਂ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਇਨ੍ਹਾਂ ਮੁਲਾਜ਼ਮਾਂ ਨੇ ਕਰੋੜਾਂ ਅਰਜ਼ੀਆਂ ਅਤੇ ਲੱਖਾਂ ਸਰਕਾਰੀ ਸੇਵਾਵਾਂ ਨੂੰ ਸਫਲਤਾ ਪੂਰਵਕ ਲੋਕਾਂ ਤੱਕ ਪਹੁੰਚਾਉਣ ਵਿਚ ਅਹਿਮ ਭੂਮਿਕਾ ਨਿਭਾਈ ਹੈ | ਇਨ੍ਹਾਂ ਦੀ ਮਿਹਨਤ ਅਤੇ ਸਮਰਪਣ ਸਦਕਾ ਸਰਕਾਰੀ ਸੇਵਾਵਾਂ ਨੂੰ ਪਿੰਡਾਂ ਅਤੇ ਸ਼ਹਿਰਾਂ ਦੇ ਲੋਕਾਂ ਤੱਕ ਆਸਾਨੀ ਨਾਲ ਪਹੁੰਚਾਇਆ ਜਾ ਸਕਿਆ ਹੈ | ਇਸ ਲਈ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਹਮਦਰਦੀ ਅਤੇ ਗੰਭੀਰਤਾ ਨਾਲ ਵਿਚਾਰਿਆ ਜਾਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਲੋਕਾਂ ਦੀ ਸਰਕਾਰ ਵਜੋਂ ਦੇਖਿਆ ਜਾਂਦਾ ਹੈ ਅਤੇ ਉਮੀਦ ਹੈ ਕਿ ਸਰਕਾਰ ਲੋਕਾਂ ਦੀ ਸੇਵਾ ਕਰਨ ਵਾਲੇ ਇਨ੍ਹਾਂ ਕਰਮਚਾਰੀਆਂ ਦੀਆਂ ਸਮੱਸਿਆਵਾਂ ਦਾ ਜਲਦ ਅਤੇ ਸਕਾਰਾਤਮਕ ਹੱਲ ਕਰੇਗੀ |
Ad Position 22
No active advertisement
ਪਿਛਲੀ ਖ਼ਬਰ ਸੇਵਾ ਕੇਂਦਰਾਂ ਦੇ ਹੜਤਾਲੀ ਮੁਲਾਜ਼ਮਾਂ ਦੇ ਸੰਘਰਸ਼ ਦੀ ਵੱਖ-ਵੱਖ ਜਥੇਬੰਦੀਆਂ ਨੇ ਕੀਤੀ ਹਮਾਇਤ <br/> ਅਗਲੀ ਖ਼ਬਰ ਭਾਕਿਯੂ ਏਕਤਾ (ਸਿੱਧੂਪੁਰ) ਵਲੋਂ ਪਿੰਡ ਮਧੀਰ ਵਿਖੇ ਲੁੱਕ ਪਲਾਂਟ ਦੇ ਵਿਰੋਧ 'ਚ ਧਰਨਾ ਜਾਰੀ
Ad Position 24