21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ, ਪੁਲਿਸ ਵਲੋਂ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 05-06-2026

ਗਿੱਦੜਬਾਹਾ, 4 ਜੂਨ (ਪਰਮਜੀਤ ਸਿੰਘ ਥੇੜ੍ਹੀ)-ਥਾਣਾ ਕੋਟਭਾਈ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਕੇ ਉਸ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਏ.ਐੱਸ.ਆਈ. ਰਛਪਾਲ ਸਿੰਘ ਦੌਰਾਨ ਗਸ਼ਤ ਜਦੋਂ ਪਿੰਡ ਸ਼ੇਖ ਦੇ ਬੱਸ ਸਟੈਂਡ ਪੁੱਜੇ ਤਾਂ ਇਕ ਨੌਜਵਾਨ ਜਿਸ ਦੇ ਹੱਥ ਵਿਚ ਇਕ ਮੋਮੀ ਲਿਫ਼ਾਫ਼ਾ ਫ਼ੜਿ੍ਹਆ ਹੋਇਆ ਸੀ, ਉਕਤ ਲਿਫ਼ਾਫ਼ੇ ਵਿਚ ਫਰੋਲਾ-ਫਰਾਲੀ ਕਰ ਰਿਹਾ ਸੀ | ਪੁਲਿਸ ਵਲੋਂ ਜਦੋਂ ਸ਼ੱਕ ਦੇ ਆਧਾਰ 'ਤੇ ਉਕਤ ਨੌਜਵਾਨ ਨੂੰ ਰੋਕ ਕੇ ਉਸ ਦੇ ਲਿਫ਼ਾਫ਼ੇ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ 18 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਪੁਲਿਸ ਵਲੋਂ ਕਾਬੂ ਕੀਤੇ ਗਏ ਨੌਜਵਾਨ ਦੀ ਪਹਿਚਾਣ ਜਗਵੀਰ ਸਿੰਘ ਉਰਫ਼ ਭੋਲੂ ਪੁੱਤਰ ਬਲਦੇਵ ਸਿੰਘ ਵਾਸੀ ਪਿੰਡ ਭੂੰਦੜ ਵਜੋ ਹੋਈ ਹੈ | ਪੁਲਿਸ ਨੇ ਉਕਤ ਜਗਵੀਰ ਸਿੰਘ ਦੇ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਅਧੀਨ ਮੁਕੱਦਮਾ ਦਰਜ ਕਰਕੇ ਅਲਗੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਪਲੇਸਮੈਂਟ ਕੈਂਪ ਅਗਲੀ ਖ਼ਬਰ ਬਾਬਾ ਫ਼ਰੀਦ ਫੋਟੋਗ੍ਰਾਫੀ ਅਚੀਵਰ ਸੁਸਾਇਟੀ ਨੇ ਪੀ.ਪੀ.ਏ. ਦੇ ਆਈ.ਡੀ. ਕਾਰਡ ਤੇ ਸਰਟੀਫਿਕੇਟ ਵੰਡੇ
Ad Position 24