21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਸੇਵਾ ਕੇਂਦਰ ਦੇ ਮੁਲਾਜ਼ਮਾਂ ਨੇ ਤੀਜੇ ਦਿਨ ਵੀ ਹੜਤਾਲ ਕਰਕੇ ਕੀਤਾ ਰੋਸ ਪ੍ਰਦਰਸ਼ਨ <br/>

Ad Position 21
No active advertisement
ਅਜੀਤ ਡੈਸਕ 05-06-2026
ਸ੍ਰੀ ਮੁਕਤਸਰ ਸਾਹਿਬ, 4 ਜੂਨ (ਰਣਜੀਤ ਸਿੰਘ ਢਿੱਲੋਂ)-ਸੇਵਾ ਕੇਂਦਰ ਯੂਨੀਅਨ ਸ੍ਰੀ ਮੁਕਤਸਰ ਸਾਹਿਬ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਕੀਤੀ ਗਈ ਹੜਤਾਲ ਦੇ ਤੀਜੇ ਦਿਨ ਵੀ ਅੱਜ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਰੋਸ ਧਰਨੇ ਵਿਚ ਆਮ ਆਦਮੀ ਪਾਰਟੀ ਦੇ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਪਹੁੰਚ ਕੇ ਯੂਨੀਅਨ ਤੋਂ ਮੰਗ ਪੱਤਰ ਪ੍ਰਾਪਤ ਕੀਤਾ ਅਤੇ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੀਆਂ ਮੰਗਾਂ ਬਾਰੇ ਪੰਜਾਬ ਸਰਕਾਰ ਨੂੰ ਜਾਣੂ ਕਰਵਾਇਆ ਜਾਵੇਗਾ | ਇਸ ਤਰ੍ਹਾਂ ਹੀ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਪੀ.ਏ. ਗੁਰਬਾਜ ਸਿੰਘ ਵੀ ਇੱਥੇ ਪਹੁੰਚੇ ਅਤੇ ਯੂਨੀਅਨ ਵਲੋਂ ਉਨ੍ਹਾਂ ਨੂੰ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਹਰਦੀਸ਼ ਸਿੰਘ, ਮੀਤ ਪ੍ਰਧਾਨ ਅਮਨਦੀਪ ਸਿੰਘ, ਵਿੱਤ ਸਕੱਤਰ ਨਵਜੋਤ ਕੌਰ, ਮੀਡੀਆ ਇੰਚਾਰਜ ਹਰਦੀਪ ਸਿੰਘ, ਅਮਰਜੀਤ ਕੌਰ, ਗੁਰਪ੍ਰੀਤ ਸਿੰਘ ਸਮੇਤ ਸਾਰੇ ਮੈਂਬਰਾਨ ਅਤੇ ਸੇਵਾ ਕੇਂਦਰ ਦੇ ਜ਼ਿਲ੍ਹਾ ਮੈਨੇਜਰ ਜਤਿੰਦਰ ਸਿੰਘ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵਿਦਿਆਰਥੀਆਂ ਨੇ ਵਿਦਿਅਕ ਫੇਰਾ ਲਗਾਇਆ <br/> ਅਗਲੀ ਖ਼ਬਰ ਸਰਕਾਰੀ ਸਕੂਲ ਨੂਰਪੁਰ ਕਿ੍ਪਾਲਕੇ ਦੀ ਵਿਦਿਆਰਥਣ ਦਾ ਮੁੱਖ ਮੰਤਰੀ ਵਲੋਂ ਸਨਮਾਨ
Ad Position 24