21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਨੰਬਰਦਾਰ ਯੂਨੀਅਨ ਨੇ ਮੀਟਿੰਗ ਦੌਰਾਨ ਨਾਇਬ ਤਹਿਸੀਲਦਾਰ ਨੂੰ ਮੁਸ਼ਕਿਲਾਂ ਦੱਸੀਆਂ

Ad Position 21
No active advertisement
ਅਜੀਤ ਡੈਸਕ 05-06-2026
ਕੋਟਕਪੂਰਾ, 4 ਜੂਨ (ਮੇਘਰਾਜ)-ਅੱਜ ਨੰਬਰਦਾਰ ਗਾਲਿਬ ਯੂਨੀਅਨ ਇਕਾਈ ਕੋਟਕਪੂਰਾ ਦੀ ਇਕ ਮੀਟਿੰਗ ਸਥਾਨਕ ਮਿਉਂਸਪਲ ਪਾਰਕ ਵਿਖੇ ਪ੍ਰਧਾਨ ਬੂਟਾ ਸਿੰਘ ਢਿੱਲੋਂ ਨੰਬਰਦਾਰ ਦੀ ਪ੍ਰਧਾਨਗੀ ਹੇਠ ਕੀਤੀ ਗਈ | ਇਸ ਮੀਟਿੰਗ 'ਚ ਨਾਇਬ ਤਹਿਸੀਲਦਾਰ ਗੁਰਚਰਨ ਸਿੰਘ ਬਰਾੜ ਸ਼ਾਮਿਲ ਹੋਏ ਤੇ ਉਨ੍ਹਾਂ ਨੇ ਨੰਬਰਦਾਰਾਂ ਨੂੰ ਕੰਮਾਂ ਬਾਰੇ ਜਾਗਰੂਕ ਕੀਤਾ | ਉਨ੍ਹਾਂ ਕਿਹਾ ਕਿ ਜੇਕਰ ਨੰਬਰਦਾਰਾਂ ਨੂੰ ਕੋਈ ਵੀ ਮੁਸ਼ਕਿਲ ਆਉਂਦੀ ਹੈ ਤਾਂ ਉਨ੍ਹਾਂ ਨਾਲ ਸੰਪਰਕ ਕਰ ਸਕਦਾ ਹੈ | ਇਸ ਮੌਕੇ ਨੰਬਰਦਾਰਾਂ ਨੇ ਇਸ ਗੱਲ 'ਤੇ ਵੀ ਚਰਚਾ ਕੀਤੀ ਕਿ ਜੋ ਮੰਗ ਪੱਤਰ ਨੰਬਰਦਾਰਾਂ ਵਲੋਂ ਸਰਕਾਰ ਨੂੰ ਦਿੱਤਾ ਗਿਆ ਸੀ, ਉਸ 'ਚੋਂ ਕੋਈ ਵੀ ਮੰਗ ਸਰਕਾਰ ਨੇ ਨਹੀਂ ਮੰਨ੍ਹੀ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਮੰਗਾਂ ਨਹੀਂ ਮੰਨਦੀ ਤਾਂ ਭਵਿੱਖ 'ਚ ਪ੍ਰਦਰਸ਼ਨ ਦਾ ਰਾਹ ਅਖਤਿਆਰ ਕੀਤਾ ਜਾਵੇਗਾ | ਇਸ ਮੌਕੇ ਗੁਰਸੇਵਕ ਸਿੰਘ ਸਕੱਤਰ ਚੱਕ ਕਲਿਆਣ, ਖੁਸ਼ਵਿੰਦਰ ਸਿੰਘ ਮੀਤ ਪ੍ਰਧਾਨ ਮੌੜ, ਮਨਪ੍ਰੀਤ ਸਿੰਘ ਮੀਤ ਪ੍ਰਧਾਨ ਵਾੜਾ ਦਰਾਕਾ, ਰੇਸ਼ਮ ਸਿੰਘ ਹਰੀਨੌਂ, ਬਲਵਿੰਦਰ ਸਿੰਘ ਖਾਰਾ, ਸਿਕੰਦਰ ਸਿੰਘ, ਰੇਸ਼ਮ ਸਿੰਘ, ਅੰਗਰੇਜ਼ ਸਿੰਘ ਕੋਟਕਪੂਰਾ, ਵੀਰ ਸਿੰਘ ਢਿਲਵਾਂ, ਮੁਰਲੀ ਗੁਲਾਟੀ, ਜਸਵਿੰਦਰ ਸਿੰਘ ਜਿਉਣਵਾਲਾ ਮੀਤ ਪ੍ਰਧਾਨ, ਵੀਰ ਸਿੰਘ ਕੋਠੇ ਬੇਰਵਾਲੇ ਸਮੇਤ ਹੋਰ ਨੰਬਰਦਾਰ ਵੀ ਹਾਜ਼ਰ ਸਨ¢
Ad Position 22
No active advertisement
ਪਿਛਲੀ ਖ਼ਬਰ ਘੱਲੂਘਾਰਾ ਦਿਵਸ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਕੱਲ੍ਹ ਅਗਲੀ ਖ਼ਬਰ ਸੀਵਰੇਜ ਪਾਈਪਾਂ ਦੇ ਅਧੂਰੇ ਕੰਮ ਨੇ ਅਬੋਹਰ ਬਾਈਪਾਸ ਦਾ ਕੀਤਾ ਬੁਰਾ ਹਾਲ
Ad Position 24